ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਭਾਰੀ ਤੇਜ਼ੀ, 115 ਤੋਂ ਪਾਰ ਪੁੱਜਾ ਪੈਟਰੋਲ

ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ, ਜਿਸ ਕਾਰਣ ਆਮ ਲੋਕਾਂ ਲਈ ਮੁਸ਼ਕਲਾਂ

ਨਵੀਂ ਦਿੱਲੀ - ਦੇਸ਼ 'ਚ ਪੈਟਰੋਲ ਅਤੇ ਡੀਜ਼ਲ (Petrol and diesel) ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਵਾਧਾ ਕੀਤਾ ਗਿਆ ਹੈ, ਜਿਸ ਕਾਰਣ ਆਮ ਲੋਕਾਂ ਲਈ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਕੌਮਾਂਤਰੀ ਬਾਜ਼ਾਰ (International market) ਵਿਚ ਕੱਚੇ ਤੇਲ ਦੀਆਂ ਕੀਮਤਾਂ (Crude oil prices) ਵਿਚ ਨਰਮੀ ਵਿਚਾਲੇ ਰਾਸ਼ਟਰੀ ਬਾਜ਼ਾਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਅਸਮਾਨੀ ਪੁੱਜ ਰਹੀਆਂ ਹਨ। ਭਾਰਤੀ ਤੇਲ ਕੰਪਨੀਆਂ (Indian oil companies) ਨੇ 29 ਮਾਰਚ ਨੂੰ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਇੰਟਰਨੈਸ਼ਨਲ ਮਾਰਕੀਟ ਵਿਚ ਕਰੂਡ ਆਇਲ ਦੀ ਕੀਮਤ ਤਕਰੀਬਨ 26 ਫੀਸਦੀ ਤੱਕ ਘੱਟ ਚੁੱਕੀਆਂ ਹਨ। ਬਾਵਜੂਦ ਇਸ ਦੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਮਹਿੰਗਾਈ ਦੀ ਅੱਗ ਭੜਕ ਰਹੀ ਹੈ। 22 ਮਾਰਚ ਤੋਂ ਹੁਣ ਯਾਨੀ 8 ਦਿਨ ਵਿਚ 7 ਵਾਰ ਤੇਲ ਕੰਪਨੀਆਂ ਨੇ ਵਾਹਨ ਈਂਧਨ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਾਈਆਂ ਹਨ।

ਭਾਰਤੀ ਤੇਲ ਕੰਪਨੀਆਂ ਦੇ ਲੇਟੈਸਟ ਅਪਡੇਟ ਮੁਤਾਬਕ, ਦਿੱਲੀ ਵਿਚ ਪੈਟਰੋਲ 80 ਪੈਸੇ ਤਾਂ ਡੀਜ਼ਲ 70 ਪੈਸੇ ਪ੍ਰਤੀ ਲਿਟਰ ਮਹਿੰਗਾ ਹੋ ਗਿਆ ਹੈ। ਇਸ ਦੇ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 100 ਰੁਪਏ ਤੋਂ ਪਾਰ ਪਹੁੰਚ ਗਈ ਹੈ। ਪੈਟਰੋਲ ਹੁਣ 100.21 ਰੁਪਏ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ 91.47 ਰੁਪਏ ਪ੍ਰਤੀ ਲਿਟਰ ਵਿਕ ਰਿਹਾ ਹੈ। ਦੱਸ ਦਈਏ ਕਿ ਇੰਡੀਅਨ ਆਇਲ ਕੰਪਨੀਆਂ ਨੇ ਇਕ ਦਿਨ ਪਹਿਲਾਂ ਯਾਨੀ ਸੋਮਵਾਰ ਨੂੰ ਪੈਟਰੋਲ ਦੀ ਕੀਮਤ ਵਿਚ 30 ਪੈਸੇ ਅਤੇ ਡੀਜ਼ਲ ਵਿਚ 35 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਸੀ। ਪਿਛਲੇ 8 ਦਿਨ ਵਿਚ 7ਵੀਂ ਵਾਰ ਤੇਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਭਾਰਤੀ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਤਾਜ਼ਾ ਅਪਡੇਟ ਮੁਤਾਬਕ ਦੇਸ਼ ਦੀ ਆਰਥਿਕ ਰਾਜਧਾਨੀ ਵਿਚ ਪੈਟਰੋਲ ਦੇ ਰੇਟ 115.04 ਰੁਪਏ ਪ੍ਰਤੀ ਲਿਟਰ ਜਾ ਪੁੱਜਾ ਹੈ। ਜਦੋਂ ਕਿ ਡੀਜ਼ਲ ਦੀ ਕੀਮਤ 99.25 ਰੁਪਏ ਪ੍ਰਤੀ ਲਿਟਰ ਪੁੱਜ ਗਈ ਹੈ। ਦਿੱਲੀ ਸਮੇਤ ਸਾਰੇ ਪ੍ਰਮੁੱਖ ਮਹਾਨਗਰਾਂ ਵਿਚ ਹੁਣ ਪੈਟਰੋਲ 100 ਰੁਪਏ ਪ੍ਰਤੀ ਲਿਟਰ ਦੇ ਪਾਰ ਵਿਕ ਰਿਹਾ ਹੈ।

ਕੌਮਾਂਤਰੀ ਬਾਜ਼ਾਰ ਵਿਚ ਰੂਸ-ਯੁਕਰੇਨ ਜੰਗ ਵਿਚਾਲੇ ਫਰਵਰੀ ਵਿਚ ਕੱਚੇ ਤੇਲ ਦੀਆਂ ਕੀਮਤਾਂ 130 ਡਾਲਰ ਪ੍ਰਤੀ ਬੈਰਲ ਦੇ ਉੱਚਤਮ ਪੱਧਰ ਤੋਂ ਡਿੱਗ ਕੇ ਹੁਣ 103 ਡਾਲਰ ਤੱਕ ਆ ਗਈਆਂ ਹਨ, ਪਰ ਇਸ ਵਿਚਾਲੇ ਰਾਸ਼ਟਰੀ ਬਾਜ਼ਾਰ ਵਿਚ ਪੈਟਰੋਲ-ਡੀਜ਼ਲ ਦੀ ਕੀਮਤ ਵਿਚ ਭਾਰੀ ਉਛਾਲ ਆ ਰਿਹਾ ਹੈ। ਐਕਸਪਰਟਸ ਦਾ ਅੰਦਾਜ਼ਾ ਹੈ ਕਿ ਅਜੇ ਕੀਮਤਾਂ ਵਿਚ ਵਾਧੇ ਦਾ ਸਿਲਸਿਲਾ ਰੁਕਣ ਵਾਲਾ ਨਹੀਂ ਹੈ। ਕੌਮਾਂਤਰੀ ਬਾਜ਼ਾਰ ਵਿਚ ਕਰੂਡ ਆਇਲ ਦੀ ਕੀਮਤ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਰੋਜ਼ਾਨਾ ਤੈਅ ਕੀਤੀ ਜਾਂਦੀ ਹੈ। ਤੇਲ ਮਾਰਕੀਟ ਕੰਪਨੀਆਂ ਕੀਮਤਾਂ ਦੀ ਸਮੀਖਿਆ ਮਗਰੋਂ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕੀਤੀਆਂ ਜਾਂਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਣ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਦਿਨ ਸਵੇਰੇ ਵੱਖ-ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀ ਹੈ।

Get the latest update about Latest news, check out more about truescoop news, , PetrolPrice & national news

Like us on Facebook or follow us on Twitter for more updates.