ਪੈਟਰੋਲ-ਡੀਜ਼ਲ ਕੀਮਤਾਂ ਦਿਨੋਂ-ਦਿਨ ਨਵੇਂ ਹੀ ਰਿਕਾਰਡ ਛੋਹ ਰਹੀਆਂ ਹਨ। ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 38 ਪੈਸੇ ਤੱਕ ਅਤੇ ਡੀਜ਼ਲ ਦੀ 35 ਪੈਸੇ ਤੱਕ ਵਧਾ ਦਿੱਤੀ ਗਈ ਹੈ। ਪਟਿਆਲਾ, ਲੁਧਿਆਣਾ, ਅੰਮ੍ਰਿਤਸਰ, ਮੋਹਾਲੀ ਵਿਚ ਪੈਟਰੋਲ ਦੀਆਂ ਕੀਮਤਾਂ 92 ਰੁਪਏ ਦਾ ਅੰਕੜਾ ਪਾਰ ਕਰ ਗਈਆਂ ਹਨ।
ਪੰਜਾਬ ਦੇ ਵੱਡੇ ਸ਼ਹਿਰਾਂ ਦਾ ਹਾਲ
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 90 ਪੈਸੇ ਅਤੇ ਡੀਜ਼ਲ ਦੀ 83 ਰੁਪਏ 05 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 34 ਪੈਸੇ ਤੇ ਡੀਜ਼ਲ ਦੀ 83 ਰੁਪਏ 44 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 46 ਪੈਸੇ ਤੇ ਡੀਜ਼ਲ ਦੀ 83 ਰੁਪਏ 55 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ।
ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 52 ਪੈਸੇ ਅਤੇ ਡੀਜ਼ਲ ਦੀ 83 ਰੁਪਏ 62 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 81 ਪੈਸੇ ਅਤੇ ਡੀਜ਼ਲ ਦੀ 83 ਰੁਪਏ 88 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 50 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 81 ਰੁਪਏ 02 ਪੈਸੇ ਪ੍ਰਤੀ ਲਿਟਰ ਰਹੀ।
ਦੱਸ ਦਈਏ ਕਿ ਇਸ ਸਾਲ 24 ਦਿਨਾਂ ਵਿਚ ਪੈਟਰੋਲ 7.12 ਰੁਪਏ ਤੇ ਡੀਜ਼ਲ 7.45 ਰੁਪਏ ਵੱਧ ਚੁੱਕਾ ਹੈ। ਇਸੇ ਮਹੀਨੇ 13 ਵਾਰ ਵਿਚ ਪੈਟਰੋਲ 3.63 ਰੁਪਏ, ਡੀਜ਼ਲ 3.84 ਰੁਪਏ ਮਹਿੰਗਾ ਹੋਇਆ ਹੈ। ਸਾਰੇ ਵੱਡੇ ਸ਼ਹਿਰਾਂ ਵਿਚ ਪੈਟਰੋਲ 90 ਰੁਪਏ ਪ੍ਰਤੀ ਲਿਟਰ ਤੋਂ ਉਪਰ ਹੈ। ਦਿੱਲੀ ਵਿਚ ਇਸ ਦੀ ਕੀਮਤ 90.93 ਰੁਪਏ, ਡੀਜ਼ਲ ਦੀ 81.32 ਰੁਪਏ ਪ੍ਰਤੀ ਲਿਟਰ ਹੋ ਗਈ ਹੈ।