ਪੈਟਰੋਲ ਕੀਮਤਾਂ ਦੇਸ਼ ਵਿਚ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਹੋਣ ਪਿੱਛੋਂ ਵੀ ਸ਼ੁੱਕਰਵਾਰ ਨੂੰ ਪੈਟਰੋਲ-ਡੀਜ਼ਲ ਕੀਮਤਾਂ ਵਿਚ 31-33 ਪੈਸੇ ਪ੍ਰਤੀ ਲਿਟਰ ਦਾ ਹੋਰ ਵਾਧਾ ਕੀਤਾ ਗਿਆ ਹੈ। ਪੰਜਾਬ ਵਿਚ ਵੀ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੇ ਆਮ ਜਨਤਾ ਦਾ ਬੁਰਾ ਹਾਲ ਕੀਤਾ ਹੋਇਆ ਹੈ।
ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 18 ਪੈਸੇ ਅਤੇ ਡੀਜ਼ਲ ਦੀ 82 ਰੁਪਏ 33 ਪੈਸੇ ਪ੍ਰਤੀ ਲਿਟਰ ਉੱਤੇ ਪਹੁੰਚ ਗਈ ਹੈ। ਪਟਿਆਲਾ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 61 ਪੈਸੇ ਤੇ ਡੀਜ਼ਲ ਦੀ 82 ਰੁਪਏ 72 ਪੈਸੇ ਪ੍ਰਤੀ ਲਿਟਰ ਅਤੇ ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 91 ਰੁਪਏ 73 ਪੈਸੇ ਤੇ ਡੀਜ਼ਲ ਦੀ 82 ਰੁਪਏ 83 ਪੈਸੇ ਪ੍ਰਤੀ ਲਿਟਰ 'ਤੇ ਪਹੁੰਚ ਗਈ ਹੈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 80 ਪੈਸੇ ਅਤੇ ਡੀਜ਼ਲ ਦੀ 82 ਰੁਪਏ 89 ਪੈਸੇ ਹੋ ਗਈ ਹੈ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 09 ਪੈਸੇ ਅਤੇ ਡੀਜ਼ਲ ਦੀ 83 ਰੁਪਏ 15 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 86 ਰੁਪਏ 79 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 30 ਪੈਸੇ ਪ੍ਰਤੀ ਲਿਟਰ ਰਹੀ।
ਇਸ ਦੇ ਨਾਲ ਹੀ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.19 ਰੁਪਏ ਅਤੇ ਡੀਜ਼ਲ ਦੀ 80.60 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਸ ਸਾਲ ਜਨਵਰੀ ਅਤੇ ਫਰਵਰੀ ਵਿਚ ਕੁੱਲ ਮਿਲਾ ਕੇ ਹੁਣ ਤੱਕ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 23 ਵਾਰ ਵਧਣ ਨਾਲ ਪੈਟਰੋਲ 6.38 ਰੁਪਏ ਅਤੇ ਡੀਜ਼ਲ ਵਿਚ 6.73 ਰੁਪਏ ਪ੍ਰਤੀ ਲਿਟਰ ਮਹਿੰਗਾ ਹੋ ਚੁੱਕਾ ਹੈ।