ਤੇਲ ਕੀਮਤਾਂ ਵਿਚ ਫਿਰ ਹੋਇਆ ਭਾਰੀ ਵਾਧਾ, 7 ਦਿਨਾਂ 'ਚ 4 ਰੁਪਏ ਮਹਿੰਗਾ ਹੋਇਆ ਪੈਟਰੋਲ

ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜਾਅ ਵਿਚਾਲੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਪੁੱਜ ਗਈਆਂ ਹਨ।

ਨਵੀਂ ਦਿੱਲੀ : ਕੌਮਾਂਤਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਿਚ ਉਤਰਾਅ-ਚੜਾਅ ਵਿਚਾਲੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨੀ ਪੁੱਜ ਗਈਆਂ ਹਨ। ਭਾਰਤੀ ਤੇਲ ਕੰਪਨੀਆਂ ਨੇ ਸੋਮਵਾਰ, 28 ਮਾਰਚ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਹੈ। ਬੀਤੇ 7 ਦਿਨ ਵਿਚ 6 ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਆਈ.ਓ.ਸੀ.ਐੱਲ. ਮੁਤਾਬਕ ਪੈਟਰੋਲ 'ਤੇ 30 ਪੈਸੇ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ 35 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਦੱਸ ਦਈਏ ਕਿ 22 ਮਾਰਚ ਤੋਂ 28 ਮਾਰਚ ਤੱਕ ਪੈਟਰੋਲ-ਡੀਜ਼ਲ ਦੇ ਰੇਟ ਵਿਚ 4 ਰੁਪਏ ਪ੍ਰਤੀ ਲਿਟਰ ਦਾ ਵਾਧਾ ਹੋ ਚੁੱਕਾ ਹੈ। ਭਾਰਤੀ ਪੈਟਰੋਲੀਅਮ ਕੰਪਨੀ ਇੰਡੀਅਨ ਆਇਲ ਕਾਰਪੋਰੇਸ਼ਨ ਦੇ ਤਾਜ਼ਾ ਅਪਡੇਟ ਮੁਤਾਬਕ, ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਹੁਣ ਪੈਟਰੋਲ 99.41 ਰੁਪਏ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ 90.77 ਰੁਪਏ ਪ੍ਰਤੀ ਲਿਟਰ ਜਾ ਢੁੱਕਿਆ ਹੈ। ਦਿੱਲੀ ਵਿਚ ਵੀ ਪੈਟਰੋਲ ਦੀਆਂ ਕੀਮਤਾਂ ਹੁਣ ਸੈਂਕੜੇ ਨੇੜੇ ਹਨ। ਜਦੋਂ ਕਿ ਬਾਕੀ ਸਾਰੇ ਪ੍ਰਮੁੱਖ ਮਹਾਨਗਰਾਂ ਵਿਚ ਪੈਟਰੋਲ 100 ਰੁਪਏ ਪ੍ਰਤੀ ਲਿਟਰ ਤੋਂ ਪਾਰ ਵਿਕ ਰਿਹਾ ਹੈ।

ਦੱਸ ਦਈਏ ਕਿ 22 ਮਾਰਚ ਤੋਂ ਪੈਟਰੋਲ ਦੀਆਂ ਕੀਮਤਾਂ ਵੱਧਣੀਆਂ ਸ਼ੁਰੂ ਹੋਈਆਂ। ਉਦੋਂ ਤੋਂ ਹੁਣ ਤੱਕ ਸਿਰਫ ਇਕ ਦਿਨ ਛੱਡ ਕੇ ਹਰ ਰੋਜ਼ ਕੀਮਤਾਂ ਵਿਚ ਉਛਾਲ ਆ ਰਿਹਾ ਹੈ। 28 ਮਾਰਚ ਦੇ ਵਾਧੇ ਨੂੰ ਜੋੜ ਲਈਏ ਤਾਂ 7 ਦਿਨਾਂ ਵਿਚ ਪੈਟਰੋਲ 4 ਰੁਪਏ ਅਤੇ ਡੀਜ਼ਲ 4.10 ਰੁਪਏ ਮਹਿੰਗਾ ਹੋ ਗਿਆ ਹੈ। 22 ਮਾਰਚ ਨੂੰ ਪੂਰੇ ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਕੀਤਾ ਗਿਾ ਸੀ। ਇਸ ਤੋਂ ਬਾਅਦ 23 ਮਾਰਚ ਨੂੰ ਵੀ ਦੋਹਾਂ ਹੀ ਈਂਧਨਾਂ ਵਿਚ 80-80 ਪੈਸੇ ਦਾ ਵਾਧਾ ਕੀਤਾ ਗਿਆ ਸੀ। ਉਥੇ ਹੀ 25 ਤੇ 26 ਮਾਰਚ ਨੂੰ ਵੀ ਤੇਲ ਕੰਪਨੀਆਂ ਨੇ ਰਾਸ਼ਟਰੀ ਪੱਧਰ 'ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 80 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ। ਜਦੋਂ ਕਿ 27 ਮਾਰਚ ਨੂੰ ਦਿੱਲੀ ਵਿਚ ਪੈਟਰੋਲ 50 ਪੈਸੇ ਪ੍ਰਤੀ ਲਿਟਰ ਜਦੋਂ ਕਿ ਡੀਜ਼ਲ 55 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ। 

ਦੱਸਣਯੋਗ ਹੈ ਕਿ ਕੌਮਾਂਤਰੀ ਬਾਜ਼ਾਰ ਵਿਚ ਕਰੂਡ ਆਇਲ ਦੀਆਂ ਕੀਮਤਾਂ ਦੇ ਆਧਾਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੋਜ਼ਾਨਾਂ ਅਪਡੇਟ ਕੀਤੀਆਂ ਜਾਂਦੀਆਂ ਹਨ। ਆਇਲ ਮਾਰਕੀਟਿੰਗ ਕੰਪਨੀ ਦੀ ਸਮੀਖਿਆ ਤੋਂ ਬਾਅਦ ਰੋਜ਼ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀ ਹੈ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਦਿਨ ਸਵੇਰੇ ਵੱਖ-ਵੱਖ ਸ਼ਹਿਰਾਂ ਦੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਅਪਡੇਟ ਕਰਦੀ ਹੈ।

Get the latest update about Perol price, check out more about Truescoop news, National news & Latest news

Like us on Facebook or follow us on Twitter for more updates.