ਫਗਵਾੜਾ: ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਨੌਜਵਾਨ ਦੀ ਮੌਕੇ 'ਤੇ ਹੋਈ ਮੌਤ

ਮ੍ਰਿਤਕ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਰਾਮਾਨਮ ਵਾਸੀ ਟੱਕਰਾਂ ਵਜੋਂ ਹੋਈ ਹੈ

ਫਗਵਾੜਾ ਮੌਲੀ ਮੇਨ ਹਾਈਵੇ ਵਿਖੇ ਇਹ ਹਾਦਸਾ ਵਾਪਰਿਆ ਹੈ ਜਿਥੇ ਇਕ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਜਿਸਦੇ ਚਲਦਿਆਂ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ। ਰਾਹਗੀਰਾਂ ਨੇ ਇਸ ਦੀ ਸ਼ਿਕਾਇਤ ਤੁਰੰਤ ਪੁਲਿਸ ਅਧਿਕਾਰੀ ਨੂੰ ਦਿੱਤੇ। ਮੌਲੀ ਚੌਂਕੀ ਇੰਚਾਰਜ ਏਐਸਆਈ ਇੰਦਰਜੀਤ ਸਿੰਘ ਨੇ ਮੌਕੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ।   

ਮੌਲੀ ਚੌਂਕੀ ਇੰਚਾਰਜ ਏਐਸਆਈ ਇੰਦਰਜੀਤ ਸਿੰਘਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਕਿਸੇ ਅਣਪਛਾਤੇ ਵਾਹਨ ਵੱਲੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ  ਟੱਕਰ ਮਾਰ ਦਿੱਤੀ ਗਈ ਹੈ ਅਤੇ ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜੋਗਿੰਦਰ ਸਿੰਘ ਪੁੱਤਰ ਰਾਮਾਨਮ ਵਾਸੀ ਟੱਕਰਾਂ ਵਜੋਂ ਹੋਈ ਹੈ ਅਤੇ ਪੁਲੀਸ ਨੇ ਤੁਰੰਤ ਹੀ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਸੀ ਅਤੇ ਪਰਿਵਾਰਕ ਮੈਂਬਰ ਮੌਕੇ ਤੇ ਹੀ ਆ ਗਏ ਸੀ। ਮ੍ਰਿਤਕ ਦੀ ਬੌਡੀ ਨੂੰ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।  

Get the latest update about LATEST PUNJAB NEWS, check out more about MOLLY ACCIDENT, ACCIDENT ON HIGHWAY, TOP PUNJAB NEWS PUNJAB NEWS LIVE PUNJAB NEWS UPDATE & PUNJAB NEWS

Like us on Facebook or follow us on Twitter for more updates.