ਗ਼ਲਤ ਖੂਨ ਚੜ੍ਹਾਉਣ ਮਾਮਲਾ : ਇਕ ਲਾਪਰਵਾਹੀ ਨੇ ਮਰੀਜ਼ ਨੂੰ ਭੇਜਿਆ PGI, ਹੁਣ ਚੁੱਕਿਆ ਵੱਡਾ ਕਦਮ

ਸੜਕ ਹਾਦਸੇ ਦਾ ਸ਼ਿਕਾਰ ਹੋਏ ਇਕ ਨੌਜਵਾਨ ਪ੍ਰਦੀਪ ਕੁਮਾਰ (19) ਨੂੰ ਕੱਲ੍ਹ ਇੱਥੋਂ ਦੇ ਸਿਵਲ ਹਸਪਤਾਲ ‘ਚ ਗਲਤ ਖੂਨ ਚੜ੍ਹਾਉਣ ਮਾਮਲੇ ਤੋਂ ਬਾਅਦ ਅੱਜ ਉਸ ਦੀ ਹਾਲਤ ਦੀ ਗੰਭੀਰਤਾ ਨੂੰ ਦੇਖਦਿਆਂ ਉਸ ਨੂੰ ਪੀ.ਜੀ.ਆਈ ਚੰਡੀਗੜ੍ਹ ਭੇਜ ਦਿੱਤਾ ਹੈ। ਇਸ ਦੀ...

ਫਗਵਾੜ੍ਹਾ— ਸੜਕ ਹਾਦਸੇ ਦਾ ਸ਼ਿਕਾਰ ਹੋਏ ਇਕ ਨੌਜਵਾਨ ਪ੍ਰਦੀਪ ਕੁਮਾਰ (19) ਨੂੰ ਕੱਲ੍ਹ ਇੱਥੋਂ ਦੇ ਸਿਵਲ ਹਸਪਤਾਲ ‘ਚ ਗਲਤ ਖੂਨ ਚੜ੍ਹਾਉਣ ਮਾਮਲੇ ਤੋਂ ਬਾਅਦ ਅੱਜ ਉਸ ਦੀ ਹਾਲਤ ਦੀ ਗੰਭੀਰਤਾ ਨੂੰ ਦੇਖਦਿਆਂ ਉਸ ਨੂੰ ਪੀ.ਜੀ.ਆਈ ਚੰਡੀਗੜ੍ਹ ਭੇਜ ਦਿੱਤਾ ਹੈ। ਇਸ ਦੀ ਪੁਸ਼ਟੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਡਾ. ਕਮਲ ਕਿਸ਼ੋਰ ਨੇ ਕੀਤੀ। ਵਰਨਣਯੋਗ ਹੈ ਕਿ ਹਸਪਤਾਲ ‘ਚ ਸਥਿਤ ਬਲੱਡ ਬੈਂਕ ਦੇ ਇਕ ਲੈਬਾਰਟਰੀ ਟੈਕਨੀਸ਼ਅਨ ਰਵੀ ਕੁਮਾਰ ਵੱਲੋਂ ਵਰਤੀ ਗਈ ਕਥਿਤ ਲਾਪ੍ਰਵਾਹੀ ਕਾਰਨ ਉਸ ਨੂੰ ਓ-ਪਾਜ਼ੇਟਿਵ ਦੀ ਥਾਂ ਬੀ-ਪਾਜ਼ੇਟਿਵ ਖੂਨ ਚੜ੍ਹਾ ਦਿੱਤਾ। ਛੇਤੀ ਹੀ ਇਸ ਦਾ ਭੇਤ ਖੁੱਲ੍ਹਣ ਕਾਰਨ ਖੂਨ ਚੜ੍ਹਾਉਣ ਦੀ ਪ੍ਰਕਿਰਿਆ ਨੂੰ ਅੱਧ ਵਿਚਕਾਰ ਹੀ ਰੋਕ ਲਿਆ ਗਿਆ, ਜਿਸ ਕਾਰਨ ਉਸ ਦੀ ਜ਼ਿੰਦਗੀ ਦਾ ਬਚਾਅ ਹੋ ਗਿਆ।

ਗਰਮ ਚਾਹ ਵੀ ਨਹੀਂ ਬਚਾ ਸਕੀ ਅੰਮ੍ਰਿਤਸਰ ਜੇਲ੍ਹ ਤੋੜ੍ਹ ਕੇ ਭੱਜੇ ਕੈਦੀਆਂ ਨੂੰ ਫੜ੍ਹੇ ਜਾਣ ਤੋਂ!!

ਇਹ ਮਾਮਲਾ ਉਜਾਗਰ ਹੋਣ ਤੋਂ ਬਾਅਦ ਹਿੰਦੁਸਤਾਨ ਬਲੱਡ ਡੋਨਰਜ਼ ਸੰਸਥਾ ਨੇ ਇਸ ਨੂੰ ਪ੍ਰਮੁੱਖਤਾ ਨਾਲ ਚੁੱਕਿਆ ਕੀਤਾ ਜਿਸ ਕਾਰਨ ਸਿਹਤ ਵਿਭਾਗ ਦੀਆਂ ਉੱਚ ਪੱਧਰੀ ਟੀਮਾਂ ਇੱਥੇ ਪੁੱਜੀਆਂ ਅਤੇ ਮਾਮਲੇ ਦੀ ਜਾਂਚ ਕਰ ਕੇ ਇਸ ਦੀ ਰਿਪੋਰਟ ਮਹਿਕਮੇ ਨੂੰ ਭੇਜੀ। ਇਸ ‘ਤੇ ਕਾਰਵਾਈ ਕਰਦਿਆਂ ਬਲੱਡ ਬੈਂਕ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਸਨ ਅਤੇ ਰਵੀ ਕੁਮਾਰ ਨੂੰ ਫਗਵਾੜਾ ਸਿਵਲ ਹਸਪਤਾਲ ਤੋਂ ਪਿੰਡ ਆਠੌਲੀ ਵਿੱਚ ਤਬਦੀਲ ਕਰ ਦਿੱਤਾ ਸੀ। ਵਿਭਾਗ ਨੇ ‘ਕਾਰਨ ਦੱਸੋ ਨੋਟਿਸ’ ਰਾਹੀਂ 13 ਫਰਵਰੀ ਤੱਕ ਜਵਾਬ ਮੰਗਿਆ ਹੈ। ਐੱਸ.ਐੱਮ.ਓ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਸਬੰਧੀ ਰਵੀ ਕੁਮਾਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ।

ਮੁੱਖ ਮੰਤਰੀ ਵੱਲੋਂ ਮਾਮਲੇ ਦੀ ਉੱਚ-ਪੱਧਰੀ ਜਾਂਚ ਦੇ ਹੁਕਮ

ਚੰਡੀਗੜ੍ਹ, (ਟ੍ਰਿਬਿਊਨ ਨਿਊਜ਼ ਸਰਵਿਸ): ਸਿਵਲ ਹਸਪਤਾਲ ਫਗਵਾੜਾ ਦੇ ਬਲੱਡ ਬੈਂਕ ਵਿੱਚ ਇਕ ਨੌਜਵਾਨ ਨੂੰ ਗ਼ਲਤ ਬਲੱਡ ਗਰੁੱਪ ਦਾ ਖੂਨ ਦੇਣ ਅਤੇ ਦੋ ਮਰੀਜ਼ਾਂ ਨੂੰ ਇਨਫੈੱਕਟਡ ਖੂਨ ਚੜ੍ਹਾਉਣ ਸਬੰਧੀ ਹੋਈ ਅਣਗਹਿਲੀ ਦਾ ਗੰਭੀਰ ਨੋਟਿਸ ਲੈਂਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਸ ਘਟਨਾ ਦੀ ਵਿਸਥਾਰਤ ਜਾਂਚ ਕਰਵਾਉਣ ਅਤੇ ਸੂਬੇ ਦੇ ਸਾਰੇ ਬਲੱਡ ਬੈਂਕਾਂ ਦਾ ਤੁਰੰਤ ਨਿਰੀਖਣ ਕਰਨ ਦੇ ਆਦੇਸ਼ ਦਿੱਤੇ ਹਨ। ਇਹ ਹੁਕਮ ਮੀਡੀਆ ਰਿਪੋਰਟਾਂ ਦੇ ਮੱਦੇਨਜ਼ਰ ਜਾਰੀ ਕੀਤਾ ਗਿਆ ਹੈ। ਇਸ ਘਟਨਾ ਤੋਂ ਬਾਅਦ ਫਗਵਾੜਾ ਦੇ ਬਲੱਡ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਸਬੰਧਤ ਬੀਟੀਓ ਡਾ. ਹਰਦੀਪ ਸਿੰਘ ਸੇਠੀ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਐੱਲਟੀ ਰਵੀ ਪਾਲ ਦੀਆਂ ਸੇਵਾਵਾਂ ਵੀ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਐੱਸਐੱਮਓ ਡਾ. ਕਮਲ ਕਿਸ਼ੋਰ ਨੂੰ ਵੀ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਸਿਵਲ ਸਰਜਨ ਕਪੂਰਥਲਾ ਨੂੰ ਇਸ ਲਾਪ੍ਰਵਾਹੀ ਲਈ ਪੁਲੀਸ ਵਿਭਾਗ ਕੋਲ ਅਪਰਾਧਿਕ ਸ਼ਿਕਾਇਤ ਦਰਜ ਕਰਾਉਣ ਲਈ ਕਿਹਾ ਗਿਆ ਹੈ।

ਵਿਦੇਸ਼ 'ਚ ਫਸੀਆਂ ਇਨ੍ਹਾਂ ਪੰਜਾਬਣਾਂ ਨੇ ਵੀਡੀਓ ਰਾਹੀਂ ਸੁਣਾਇਆ ਦੁੱਖੜਾ, ਭਗਵੰਤ ਮਾਨ ਨੇ ਫੜ੍ਹੀ ਬਾਂਹ

ਮੁੱਖ ਮੰਤਰੀ ਨੇ ਇਸ ਮਾਮਲੇ ‘ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਸਿਹਤ ਵਿਭਾਗ ਨੂੰ ਸਾਰੇ ਬਲੱਡ ਬੈਂਕਾਂ ਦੀ ਤੁਰੰਤ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਖੂਨ ਪ੍ਰਬੰਧਨ ਦੇ ਸਹੀ ਮਾਪਦੰਡਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਪੂਰਥਲਾ ਜ਼ਿਲ੍ਹੇ ਦੇ ਸਾਰੇ ਬਲੱਡ ਬੈਂਕਾਂ ਦਾ ਅਗਲੇ ਤਿੰਨ ਦਿਨਾਂ ਅੰਦਰ ਸਿਵਲ ਸਰਜਨਾਂ ਦੀ ਅਗਵਾਈ ਵਾਲੀ ਡਿਸਟ੍ਰਿਕਟ ਬਲੱਡ ਟਰਾਂਸਫਿਊਜ਼ਨ ਕਮੇਟੀ ਵੱਲੋਂ ਨਿਰੀਖਣ ਕੀਤਾ ਜਾਵੇਗਾ। ਫੂਡ ਐਂਡ ਡਰੱਗ ਐਡਮਿਨਿਸਟ੍ਰੇਸਨ, ਪੰਜਾਬ ਬਲੱਡ ਐਂਡ ਟਰਾਂਸਫਿਊਜ਼ਨ ਕਮੇਟੀ ਦੀ ਟੀਮਾਂ ਵੱਲੋਂ ਅਗਲੇ 15 ਦਿਨਾਂ ਵਿਚ ਸਾਰੇ ਸਰਕਾਰੀ ਬਲੱਡ ਬੈਂਕ ਦਾ ਨਿਰੀਖਣ ਅਤੇ 31 ਮਾਰਚ ਤੱਕ ਸਾਰੇ ਪ੍ਰਾਈਵੇਟ ਬਲੱਡ ਬੈਂਕਾਂ ਦਾ ਨਿਰੀਖਣ ਕੀਤਾ ਜਾਵੇਗਾ।

ਨਸ਼ਾ ਤਸਕਰਾਂ ਨੇ ਪਿਤਾ ਨੂੰ ਕੁੱਟ-ਕੁੱਟ ਕੀਤਾ ਅੰਨ੍ਹਾ, ਧੀ ਕਰਦੀ ਰਹੀ ਮਿੰਨਤਾਂ...

Get the latest update about Phagwara Blood Bank, check out more about True Scoop News, News In Punjabi, PGI Chandigarh & Pradeep Kumar

Like us on Facebook or follow us on Twitter for more updates.