ਫੋਰੈਂਸਿਕ ਟੀਮ ਵਲੋਂ ਦਿੱਲੀ ਪੁਲਸ ਨੂੰ ਸੌਂਪੀ ਜਾਣਕਾਰੀ ਵਿਚ ਇੰਦਰਜੀਤ ਨਿੱਕੂ ਦੀ ਤਸਵੀਰ! ਜਲਦ ਹੋ ਸਕਦੀ ਹੈ ਗ੍ਰਿਫਤਾਰੀ

ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਪੁਲਸ ਲਗਾ...

ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਵਿਚ 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਪੁਲਸ ਲਗਾਤਾਰ ਗ੍ਰਿਫਤਾਰੀਆਂ ਕਰ ਰਹੀ ਹੈ। ਇਸ ਮਾਮਲੇ ਵਿਚ ਫੋਰੈਂਸਿਕ ਟੀਮ ਨੇ ਹੁਣ ਦਿੱਲੀ ਪੁਲਸ ਨੂੰ ਅੰਦੋਲਨਕਾਰੀਆਂ ਦੀਆਂ ਤਸਵੀਰਾਂ ਸੌਂਪੀਆਂ ਹਨ, ਜਿਨ੍ਹਾਂ ਵਿਚ ਪੰਜਾਬੀ ਗਾਇਤ ਇੰਦਰਜੀਤ ਨਿੱਕੂ ਦੀ ਵੀ ਤਸਵੀਰ ਹੈ। ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਜਲਦ ਦੀ ਗ੍ਰਿਫਤਾਰੀਆਂ ਹੋ ਸਕਦੀਆਂ ਹਨ।

ਦਰਅਸਲ ਗੁਜਰਾਤ ਤੋਂ ਵਿਸ਼ੇਸ਼ ਫੋਰੈਂਸਿਕ ਸਾਇੰਸ ਪ੍ਰਯੋਗਸ਼ਾਲਾ ਦੀ ਟੀਮ ਨੇ ਵਿਸ਼ੇਸ਼ ਤਕਨੀਕ ਨਾਲ ਪ੍ਰਦਰਸ਼ਨਕਾਰੀਆਂ ਦੀਆਂ ਫੋਟੋਆਂ/ਵੀਡੀਓ ਇਕੱਠੀਆਂ ਕੀਤੀਆਂ ਸੀ। ਇਸ ਤੋਂ ਬਾਅਦ ਉਨ੍ਹਾਂ ਫੋਟੋਆਂ ਦੀ ਪਛਾਣ ਕਰ ਲਈ ਗਈ ਹੈ ਤੇ ਦਿੱਲੀ ਪੁਲਸ ਦੇ ਅਧਿਕਾਰੀਆਂ ਨੂੰ ਸੌਂਪ ਦਿੱਤੀ ਗਈ ਹੈ ਜਿਸ ਦੇ ਅਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਗਣਤੰਤਰ ਦਿਵਸ ਮੌਕੇ ਕਿਸਾਨ ਅੰਦੋਲਨਕਾਰੀਆਂ ਨੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦਿਆਂ ਟਰੈਕਟਰ ਪਰੇਡ ਕੱਢੀ ਸੀ। ਇਸ ਸਮੇਂ ਦੌਰਾਨ ਆਈਟੀਓ, ਆਊਟਰ ਰਿੰਗ ਰੋਡ, ਕਰਨਾਲ ਬਾਈਪਾਸ ਸਮੇਤ ਕਈ ਥਾਵਾਂ 'ਤੇ ਕਿਸਾਨਾਂ ਤੇ ਦਿੱਲੀ ਪੁਲਸ ਵਿਚਕਾਰ ਝੜਪਾਂ ਹੋਈਆਂ ਸੀ। 26 ਜਨਵਰੀ ਨੂੰ ਲਾਲ ਕਿਲੇ ਉੱਪਰ ਕੇਸਰੀ ਨਿਸ਼ਾਨ ਵੀ ਚੜ੍ਹਾਇਆ ਸੀ। ਇਸ ਮਗਰੋਂ ਪੁਲਿਸ ਕਾਰਵਾਈ ਕਰ ਰਰੀ ਹੈ।

Get the latest update about Inderjit Nikku, check out more about forensic team, information, Delhi Police & Arrest

Like us on Facebook or follow us on Twitter for more updates.