'ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ' ਵੱਲੋਂ ਲਗਾਈ ਗਿਆ ਪਲੇਸਮੈਂਟ ਕੈਂਪ , 65 ਨੌਜਵਾਨਾਂ ਦੀ ਮੌਕੇ ’ਤੇ ਮਿਲੀ ਨੌਕਰੀ

ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ...

ਜਲੰਧਰ:- ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 65 ਨੌਜਵਾਨਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ।

ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਬਿਊਰੋ, ਜਲੰਧਰ ਦੇ ਡਿਪਟੀ ਡਾਇਰੈਕਟਰ ਜਸਵੰਤ ਰਾਏ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਪ ਵਿੱਚ ਕੁੱਲ 82 ਉਮੀਦਵਾਰਾਂ ਨੇ ਭਾਗ ਲਿਆ ਅਤੇ 3 ਨਾਮੀ ਕੰਪਨੀਆਂ ਈ-ਵਾਹਨ, ਐਸ.ਬੀ.ਆਈ. ਲਾਈਫ਼ ਅਤੇ ਪਟੇਲ ਹਸਪਤਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ 65 ਨੌਜਵਾਨਾਂ ਦੀ ਮੌਕੇ ’ਤੇ ਹੀ ਰੋਜ਼ਗਾਰ ਲਈ ਚੋਣ ਕੀਤੀ ਗਈ।


ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤ ਕਰਨ ’ਤੇ ਮੁਬਾਰਕਬਾਦ ਦਿੰਦਿਆਂ ਡਿਪਟੀ ਡਾਇਰੈਕਟਰ ਨੇ ਕਿਹਾ ਕਿ ਬਿਊਰੋ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਬਿਊਰੋ ਵੱਲੋਂ ਸਮੇਂ-ਸਮੇਂ ’ਤੇ ਪਲੇਸਮੈਂਟ ਲਗਾ ਕੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਬਿਊਰੋ ਵੱਲੋਂ ਬੇਰੋਜ਼ਗਾਰ ਨੌਜਵਾਨਾਂ/ਵਿਦਿਆਰਥੀਆਂ ਦੀ ਸਹੂਲਤ ਲਈ ਟੈਲੀਗ੍ਰਾਮ ਚੈਨਲ ਦੀ ਵੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਜੁੜ ਕੇ ਨੌਜਵਾਨ/ਵਿਦਿਆਰਥੀ ਦਫ਼ਤਰ ਵੱਲੋਂ ਕਰਵਾਈਆਂ ਜਾਣ ਵਾਲੀਆਂ ਵੱਖ-ਵੱਖ ਰੋਜ਼ਗਾਰ ਗਤੀਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਦੇ ਹਨ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ  www.pgrkam.com 'ਤੇ ਆਪਣਾ ਨਾਮ ਦਰਜ ਕਰਾਉਣ ਦੀ ਵੀ ਅਪੀਲ ਕੀਤੀ।

Get the latest update about JOBS IN JALANDHAR, check out more about JALANDHAR NEWS, District Employment and Business Bureau Jalandhar & PUNJAB GHAR GHAR ROZGAAR

Like us on Facebook or follow us on Twitter for more updates.