ਬੱਚਿਆਂ ਲਈ 5 ਲੱਖ ਦਾ ਮੁਫਤ ਇਲਾਜ, ਨੌਜਵਾਨਾਂ ਨੂੰ 4 ਹਜ਼ਾਰ ਰੁਪਏ ਦਾ ਵਜ਼ੀਫਾ, PM ਮੋਦੀ ਨੇ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੀਐੱਮ ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਉਪਲਬਧ ਸਹੂਲਤਾਂ ਦਾ ਐਲਾਨ ਕੀਤਾ। ਇਹ ਸਕੀਮ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਮਾਤਾ-ਪਿਤਾ ਨੂੰ ਗੁਆ...

ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਪੀਐੱਮ ਕੇਅਰਜ਼ ਫਾਰ ਚਿਲਡਰਨ ਸਕੀਮ ਤਹਿਤ ਉਪਲਬਧ ਸਹੂਲਤਾਂ ਦਾ ਐਲਾਨ ਕੀਤਾ। ਇਹ ਸਕੀਮ ਕੋਵਿਡ-19 ਮਹਾਂਮਾਰੀ ਦੌਰਾਨ ਆਪਣੇ ਮਾਤਾ-ਪਿਤਾ ਨੂੰ ਗੁਆ ਚੁੱਕੇ ਬੱਚਿਆਂ ਦੀ ਮਦਦ ਕਰੇਗੀ। ਉਨ੍ਹਾਂ ਦੱਸਿਆ ਕਿ ਬੱਚਿਆਂ ਦਾ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਆਯੂਸ਼ਮਾਨ ਹੈਲਥ ਕਾਰਡ ਵੀ ਜਾਰੀ ਕੀਤਾ ਜਾ ਰਿਹਾ ਹੈ। ਖਾਸ ਗੱਲ ਇਹ ਹੈ ਕਿ ਸਰਕਾਰ ਨੇ ਪੀਐੱਮ ਕੇਅਰਜ਼ ਰਾਹੀਂ ਪ੍ਰੋਫੈਸ਼ਨਲ ਕੋਰਸਾਂ ਅਤੇ ਉੱਚ ਸਿੱਖਿਆ ਲਈ ਲੋਨ ਦੇਣ ਦੀ ਵਿਵਸਥਾ ਕੀਤੀ ਹੈ।

ਸੋਮਵਾਰ ਨੂੰ ਪੀਐਮ ਮੋਦੀ ਨੇ ਕੋਰੋਨਾ ਨਾਲ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲੇ ਬੱਚਿਆਂ ਬਾਰੇ ਕਿਹਾ, 'ਮੈਂ ਜਾਣਦਾ ਹਾਂ, ਜਿਨ੍ਹਾਂ ਲੋਕਾਂ ਨੇ ਕੋਰੋਨਾ ਕਾਰਨ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਦੀ ਜ਼ਿੰਦਗੀ ਵਿੱਚ ਇਹ ਬਦਲਾਅ ਕਿੰਨਾ ਮੁਸ਼ਕਲ ਹੈ।' ਉਨ੍ਹਾਂ ਕਿਹਾ, 'ਅਜਿਹੀਆਂ ਚੁਣੌਤੀਆਂ ਵਿੱਚ, ਪੀਐਮ ਕੇਅਰਜ਼ ਫਾਰ ਚਿਲਡਰਨ ਤੁਹਾਡੇ ਸਾਰਿਆਂ ਦੇ ਅਜਿਹੇ ਕੋਰੋਨਾ ਪ੍ਰਭਾਵਿਤ ਬੱਚਿਆਂ ਦੀਆਂ ਮੁਸ਼ਕਿਲਾਂ ਨੂੰ ਘੱਟ ਕਰਨ ਲਈ ਇੱਕ ਛੋਟੀ ਜਿਹੀ ਕੋਸ਼ਿਸ਼ ਹੈ।'

ਪੀਐਮ ਨੇ ਕਿਹਾ ਕਿ ਕਿਸੇ ਵੀ ਬੱਚੇ ਨੂੰ ਇਲਾਜ ਲਈ ਚਿੰਤਾ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਦੱਸਿਆ ਕਿ ਤੁਹਾਨੂੰ ਪੀਐਮ ਕੇਅਰਜ਼ ਫਾਰ ਚਿਲਡਰਨ ਰਾਹੀਂ ਆਯੁਸ਼ਮਾਨ ਹੈਲਥ ਕਾਰਡ ਵੀ ਦਿੱਤਾ ਜਾ ਰਿਹਾ ਹੈ, ਇਸ ਤੋਂ 5 ਲੱਖ ਤੱਕ ਦੇ ਇਲਾਜ ਦੀ ਮੁਫਤ ਸਹੂਲਤ ਵੀ ਤੁਹਾਨੂੰ ਸਾਰੇ ਬੱਚਿਆਂ ਨੂੰ ਮਿਲੇਗੀ।

ਇਸ ਤੋਂ ਇਲਾਵਾ ਸਰਕਾਰ ਨੇ ਵਿਦਿਆਰਥੀਆਂ ਨੂੰ ਵਜੀਫਾ ਅਤੇ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ, 'ਜੇਕਰ ਕਿਸੇ ਨੂੰ ਪ੍ਰੋਫੈਸ਼ਨਲ ਕੋਰਸਾਂ, ਉੱਚ ਸਿੱਖਿਆ ਲਈ ਐਜੂਕੇਸ਼ਨ ਲੋਨ ਦੀ ਲੋੜ ਹੈ, ਤਾਂ ਪੀਐਮ ਕੇਅਰਜ਼ ਉਸ ਵਿੱਚ ਵੀ ਮਦਦ ਕਰੇਗਾ। ਰੋਜ਼ਾਨਾ ਦੀਆਂ ਲੋੜਾਂ ਲਈ ਹੋਰ ਸਕੀਮਾਂ ਰਾਹੀਂ ਉਨ੍ਹਾਂ ਲਈ ਹਰ ਮਹੀਨੇ 4 ਹਜ਼ਾਰ ਰੁਪਏ ਦਾ ਪ੍ਰਬੰਧ ਵੀ ਕੀਤਾ ਗਿਆ ਹੈ।

ਉਨ੍ਹਾਂ ਕਿਹਾ, 'ਜਦੋਂ ਅਜਿਹੇ ਬੱਚੇ ਸਕੂਲ ਦੀ ਪੜ੍ਹਾਈ ਪੂਰੀ ਕਰ ਲੈਣਗੇ ਤਾਂ ਭਵਿੱਖ ਦੇ ਸੁਪਨਿਆਂ ਲਈ ਹੋਰ ਪੈਸੇ ਦੀ ਲੋੜ ਪਵੇਗੀ। ਇਸ ਦੇ ਲਈ 18-23 ਸਾਲ ਦੇ ਨੌਜਵਾਨਾਂ ਨੂੰ ਹਰ ਮਹੀਨੇ ਵਜ਼ੀਫਾ ਮਿਲੇਗਾ ਅਤੇ ਜਦੋਂ ਤੁਸੀਂ 23 ਸਾਲ ਦੇ ਹੋ ਜਾਂਦੇ ਹੋ ਤਾਂ ਤੁਹਾਨੂੰ ਇਕੱਠੇ 10 ਲੱਖ ਰੁਪਏ ਮਿਲਣਗੇ।

ਪ੍ਰਧਾਨ ਮੰਤਰੀ ਦਫ਼ਤਰ ਦੇ ਅਨੁਸਾਰ, 'ਕੋਵਿਡ-19 ਮਹਾਂਮਾਰੀ ਕਾਰਨ 11 ਮਾਰਚ 2020 ਤੋਂ 28 ਫਰਵਰੀ 2022 ਤੱਕ ਦੇ ਸਮੇਂ ਦੌਰਾਨ ਆਪਣੇ ਮਾਤਾ-ਪਿਤਾ ਜਾਂ ਕਾਨੂੰਨੀ ਸਰਪ੍ਰਸਤ ਜਾਂ ਗੋਦ ਲੈਣ ਵਾਲੇ ਮਾਤਾ-ਪਿਤਾ ਜਾਂ ਬਚੇ ਹੋਏ ਮਾਤਾ-ਪਿਤਾ ਦੋਵਾਂ ਦੀ ਮੌਤ ਲਈ ਪ੍ਰਧਾਨ ਮੰਤਰੀ ਵੱਲੋਂ 29 ਮਈ 2021 ਨੂੰ ਪੀ.ਐੱਮ. ਕੇਅਰਜ਼ ਫਾਰ ਚਿਲਡਰਨ ਸਕੀਮ ਬੱਚਿਆਂ ਦੀ ਮਦਦ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ।

ਬਿਆਨ ਵਿੱਚ ਅੱਗੇ ਕਿਹਾ ਗਿਆ ਹੈ, 'ਇਸ ਯੋਜਨਾ ਦਾ ਉਦੇਸ਼ 23 ਸਾਲ ਦੀ ਉਮਰ 'ਤੇ 10 ਲੱਖ ਦੀ ਵਿੱਤੀ ਸਹਾਇਤਾ ਨਾਲ ਬੱਚਿਆਂ ਦੀ ਰਿਹਾਇਸ਼ ਅਤੇ ਭੋਜਨ ਦਾ ਪ੍ਰਬੰਧ ਕਰਨਾ, ਸਿੱਖਿਆ ਅਤੇ ਵਜ਼ੀਫ਼ੇ ਰਾਹੀਂ ਉਨ੍ਹਾਂ ਨੂੰ ਸਮਰੱਥ ਬਣਾਉਣਾ, ਉਨ੍ਹਾਂ ਦੀ ਸਵੈ-ਨਿਰਭਰ ਹੋਂਦ ਲਈ ਨੂੰ ਪੁਖਤਾ ਕਰਨਾ ਹੈ। 

Get the latest update about children scheme, check out more about Truescoop News, youth, pm cares & free treatment

Like us on Facebook or follow us on Twitter for more updates.