ਪੀ.ਐੱਮ. ਮੋਦੀ ਨੇ ਮੈਡੀਕਲ ਵਿਦਿਆਰਥੀਆਂ ਦੇ ਹੱਕ 'ਚ ਵੱਡਾ ਫੈਸਲਾ ਕਰਦੇ ਕੀਤਾ ਐਲਾਨ

ਕੇਂਦਰ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਸਰਕਾਰ ਮੁਤਾਬਕ ਹੁਣ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਅੱਧੀਆਂ ਸੀਟਾਂ ਸਰਕਾਰੀ ਮੈਡੀਕਲ ਕਾਲਜ ਜਿੰਨੀ ਹੀ ਫੀਸ ਲੈਣਗੀਆਂ

ਨਵੀਂ ਦਿੱਲੀ— ਕੇਂਦਰ ਸਰਕਾਰ ਨੇ ਮੈਡੀਕਲ ਵਿਦਿਆਰਥੀਆਂ ਦੇ ਹਿੱਤ ਵਿੱਚ ਵੱਡਾ ਫੈਸਲਾ ਲਿਆ ਹੈ। ਸਰਕਾਰ ਮੁਤਾਬਕ ਹੁਣ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਅੱਧੀਆਂ ਸੀਟਾਂ ਸਰਕਾਰੀ ਮੈਡੀਕਲ ਕਾਲਜ ਜਿੰਨੀ ਹੀ ਫੀਸ ਲੈਣਗੀਆਂ। ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਪੀਐਮਓ ਵੱਲੋਂ ਕੀਤੇ ਗਏ ਇੱਕ ਟਵੀਟ ਵਿੱਚ ਲਿਖਿਆ ਗਿਆ, ‘ਅਸੀਂ ਫੈਸਲਾ ਕੀਤਾ ਹੈ ਕਿ ਪ੍ਰਾਈਵੇਟ ਮੈਡੀਕਲ ਕਾਲਜਾਂ ਵਿੱਚ ਅੱਧੀਆਂ ਸੀਟਾਂ ਤੋਂ ਸਰਕਾਰੀ ਮੈਡੀਕਲ ਕਾਲਜ ਦੇ ਬਰਾਬਰ ਫੀਸ ਲਈ ਜਾਵੇਗੀ।’ ਸਰਕਾਰ ਦੇ ਇਸ ਫੈਸਲੇ ਦਾ ਫਾਇਦਾ ਉਨ੍ਹਾਂ ਗਰੀਬ ਵਿਦਿਆਰਥੀਆਂ ਨੂੰ ਮਿਲੇਗਾ ਜੋ ਪੈਸਿਆਂ ਕਾਰਨ ਮੈਡੀਕਲ ਦੀ ਪੜ੍ਹਾਈ ਤੋਂ ਖੁੰਝ ਜਾਂਦੇ ਹਨ।

ਕੁਝ ਦਿਨ ਪਹਿਲਾਂ ਹੀ ਸਰਕਾਰ ਨੇ ਇਕ ਹੋਰ ਵੱਡਾ ਫੈਸਲਾ ਲਿਆ ਹੈ, ਜਿਸ ਦਾ ਫਾਇਦਾ ਗਰੀਬ ਅਤੇ ਮੱਧ ਵਰਗ ਦੇ ਬੱਚਿਆਂ ਨੂੰ ਮਿਲੇਗਾ। ਦੇਸ਼ ਵਿੱਚ ਐਮਬੀਬੀਐਸ ਦੀ ਪੜ੍ਹਾਈ ਬਹੁਤ ਮਹਿੰਗੀ ਮੰਨੀ ਜਾਂਦੀ ਹੈ ਅਤੇ ਸਰਕਾਰੀ ਕਾਲਜਾਂ ਵਿੱਚ ਦਾਖਲਾ ਨਾ ਮਿਲਣ ਦੀ ਸੂਰਤ ਵਿੱਚ ਕਈ ਵਿਦਿਆਰਥੀ ਮੋਟੀਆਂ ਫੀਸਾਂ ਕਰਕੇ ਪ੍ਰਾਈਵੇਟ ਕਾਲਜਾਂ ਵਿੱਚ ਦਾਖਲਾ ਨਹੀਂ ਲੈ ਪਾਉਂਦੇ। ਹੁਣ ਅਜਿਹੇ ਗਰੀਬ ਵਿਦਿਆਰਥੀਆਂ ਨੂੰ ਸਰਕਾਰ ਦੇ ਇਸ ਫੈਸਲੇ ਦਾ ਫਾਇਦਾ ਮਿਲੇਗਾ ਅਤੇ ਪ੍ਰਾਈਵੇਟ ਕਾਲਜਾਂ ਦੀਆਂ ਅੱਧੀਆਂ ਸੀਟਾਂ ਸਰਕਾਰੀ ਮੈਡੀਕਲ ਕਾਲਜ ਜਿੰਨੀਆਂ ਹੀ ਵਸੂਲੀਆਂ ਜਾਣਗੀਆਂ।

Get the latest update about Tweet, check out more about Narinder Modi, PMO, Medical Students & Prime Minister of India

Like us on Facebook or follow us on Twitter for more updates.