ਨਵੀਂ ਦਿੱਲੀ— ਅਫਗਾਨਿਸਤਾਨ ਦੇ ਸਿੱਖ ਤੇ ਹਿੰਦੂ ਵਫਦ ਦੇ ਆਗੂਆਂ ਨੇ ਸ਼ਨਿਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ਮੁਲਾਕਾਤ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਦਰਅਸਲ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਸਣੇ ਸੰਤ ਬਲਬੀਰ ਸਿੰਘ ਸੀਚੇਵਾਲ, ਪਟਨਾ ਸਾਹਿਬ ਦੇ ਜਥੇਦਾਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਹਜ਼ੂਰ ਸਾਹਿਬ ਕਮੇਟੀ ਦੇ ਜੱਥੇਦਾਰ ਤੇ ਹੋਰ ਸਿੱਖ ਸੰਸਥਾਵਾਂ ਦੇ ਆਗੂ ਮੌਜੂਦ ਸਨ। ਇਸ ਦੌਰਾਨ ਸਿੱਖ ਆਗੂਆਂ ਨੇ ਪ੍ਧਾਨ ਮੰਤਰੀ ਨਰਿੰਦਰ ਮੋਦੀ ਦਾ ਸਨਮਾਨ ਵੀ ਕੀਤਾ ਗਿਆ। ਪੰਜਾਬ ਵਿਚ 20 ਫਰਵਰੀ ਨੂੰ ਵੋਟਾਂ ਪੈਣੀਆਂ ਹਨ ਤੇ ਪੀਐਮ ਮੋਦੀ ਦੀ ਦੋ ਦਿਨ ਪਹਿਲਾਂ ਪੰਜਾਬ ਦੀ 3 ਦਿਨਾਂ ਫੇਰੀ ਖਤਮ ਹੋਈ ਸੀ। ਇਸ ਦੌਰਾਨ ਸਿੱਖ ਭਾਈਚਾਰੇ ਦੇ ਵੱਡੇ ਆਗੂਆਂ ਦਾ ਉਨ੍ਹਾਂ ਦੀ ਰਿਹਾਇਸ਼ ਤੇ ਜਾਣਾ ਤੇ ਮੁਲਾਕਾਤ ਕਰਨ ਦੇ ਡੂੰਘੇ ਅਰਥ ਕੱਢੇ ਜਾ ਰਹੇ ਹਨ।
ਐਤਵਾਰ ਨੂੰ ਸ਼ੁਰੂ ਹੋਵੇਗੀ ਵੋਟਿੰਗ
- ਦੱਸ ਦੇਈਏ ਕਿ ਪੰਜਾਬ ਵਿਚ ਡੇਰਾਵਾਦ ਦਾ ਕਾਫੀ ਪ੍ਰਭਾਵ ਹੈ। ਇਨ੍ਹੀਂ ਦਿਨੀਂ ਡੇਰਾ ਸੱਚਾ ਸੌਦਾ, ਡੇਰਾ ਬੱਲਾਂ, ਡੇਰਾ ਰਾਧਾ ਸੁਆਮੀ ਬਿਆਸ ’ਤੇ ਵੱਖ ਵੱਖ ਪਾਰਟੀਆਂ ਦੇ ਵੱਡੇ ਲੀਡਰਾਂ ਦਾ ਜਾਣਾ ਵੀ ਸਿਆਸਤ ਨੂੰ ਕਾਫੀ ਗਰਮਾ ਰਿਹਾ ਹੈ। ਜਿਸ ਤਰ੍ਹਾਂ ਪੰਜਾਬ ਵਿਚ ਇਨ੍ਹਾਂ ਡੇਰਿਆਂ ਦਾ ਪ੍ਰਭਾਵ ਹੈ ਉਸੇ ਤਰ੍ਹਾਂ ਵੱਖ ਵੱਖ ਸਿੱਖ ਆਗੂਆਂ ਖਾਸ ਕਰਕੇ ਸੰਤ ਬਲਬੀਰ ਸਿੰਘ ਸੀਚੇਵਾਲ ਜੋ ਵਾਤਾਵਰਨ ਪ੍ਰੇਮੀ ਹਨ, ਦਾ ਕਾਫੀ ਅਸਰ ਰਸੂਖ ਹੈ। ਇਸੇ ਤਰ੍ਹਾਂ ਵੱਖ ਵੱਖ ਤਖਤਾਂ ਦੇ ਜਥੇਦਾਰ ਤੇ ਸੰਤ ਸਮਾਜ ਦੇ ਲੋਕਾਂ ਨਾਲ ਪੀਐਮ ਦੀ ਮੁਲਾਕਾਤ ਕਾਫੀ ਅਰਥ ਭਰਪੂਰ ਜਾਪਦੀ ਹੈ।
Get the latest update about Truescoopnews, check out more about Punjab Assembly elections 2022, delegation, Truescoop & Narendra Modi
Like us on Facebook or follow us on Twitter for more updates.