ਅੰਦੋਲਨ ਦੌਰਾਨ ਨੌਜਵਾਨ ਕਿਸਾਨ ਨੇ ਖਾਧਾ ਜ਼ਹਿਰ, ਹਸਪਤਾਲ 'ਚ ਹੋਈ ਮੌਤ

ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਮੋਰਚੇ ਚੋਂ ਇਕ ਦੁਖਦਾਈ ਖ਼ਬਰ ਸਾਹਮਣੇ ਆ...

ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਦਿੱਲੀ ਮੋਰਚੇ ਚੋਂ ਇਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਸਿੰਘੂ ਬਾਰਡਰ 'ਤੇ ਕਿਸਾਨ ਪ੍ਰਦਰਸ਼ਨ ਦੌਰਾਨ ਸਟੇਜ ਕੋਲ ਅਮਰਿੰਦਰ ਸਿੰਘ ਨਾਂ ਦੇ ਇਕ ਵਿਅਕਤੀ ਨੇ ਜ਼ਹਿਰ ਖਾ ਲਿਆ। ਜਿਸ ਤੋਂ ਬਾਅਦ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।

ਕਿਸਾਨ ਵੱਲੋਂ ਜ਼ਹਿਰ ਖਾ ਕੇ ਖੁਦਕੁਸ਼ੀ ਕਰਨ ਦੇ ਕਾਰਨ ਦਾ ਅਜੇ ਪਤਾ ਨਹੀਂ ਚੱਲ ਸਕਿਆ ਹੈ। ਉਸ ਵੱਲੋਂ ਇਹ ਜ਼ਹਿਰ ਉਦੋਂ ਖਾਧਾ ਗਿਆ ਜਿਸ ਵੇਲੇ ਸਟੇਜ ਸਮਾਪਤੀ ਵੱਲ ਸੀ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਫਹਿਤਗੜ੍ਹ ਸਾਹਿਬ ਦੇ ਪਿੰਡ ਮਛਰਾਏ ਖੁਰਦ ਦਾ ਰਹਿਣ ਵਾਲਾ ਸੀ।

Get the latest update about poision, check out more about died, young farmer & hospital

Like us on Facebook or follow us on Twitter for more updates.