ਪੁਲੀਸ ਸ਼ਹੀਦੀ ਦਿਵਸ: ਜਲੰਧਰ ਪੀਏਪੀ ਕੈਂਪਸ 'ਚ ਡੀਜੀਪੀ ਗੌਰਵ ਯਾਦਵ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਅੱਜ ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਇੱਜ਼ਤ ਮਾਣ ਅਤੇ ਹਰ ਸੰਭਵ ਮਦਦ ਕਰਨ ਦੀ ਗੱਲ ਕਹੀ...

ਪੂਰੇ ਦੇਸ਼ ਦੀ ਤਰ੍ਹਾਂ ਜਲੰਧਰ ਵਿੱਚ ਵੀ ਅੱਜ ਪੁਲੀਸ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਜਲੰਧਰ ਦੇ ਪੰਜਾਬ ਆਰਮਡ ਪੁਲੀਸ ਕੈਂਪਸ ਵਿਖੇ ਇਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿੱਥੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਅਤੇ ਪੁਲੀਸ ਮੁਲਾਜ਼ਮਾਂ ਸਮੇਤ ਆਪਣੀ ਡਿਊਟੀ ਦੌਰਾਨ ਸ਼ਹੀਦ ਹੋਏ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਪਰਿਵਾਰਾਂ ਨੇ ਵੀ ਹਿੱਸਾ ਲਿਆ। ਇਸ ਪ੍ਰੋਗਰਾਮ ਵਿਚ ਹਿੱਸਾ ਲੈਣ ਲਈ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਮੁੱਖ ਤੌਰ ਤੇ ਪੀਏਪੀ ਕੈਂਪਸ ਵਿਖੇ ਪਹੁੰਚੇ। 

ਪੂਰੇ ਦੇਸ਼ ਲਈ ਅੱਜ ਦਾ ਦਿਨ 'ਪੁਲਿਸ ਸ਼ਹੀਦੀ ਦਿਵਸ' ਬਹੁਤ ਖਾਸ ਹੈ ਕਿਉਂਕਿ ਅੱਜ ਹੀ ਦੇ ਦਿਨ 1959 ਵਿੱਚ ਲੱਦਾਖ ਦੇ ਹੌਟ ਸਪਰਿੰਗ ਇਲਾਕੇ ਵਿੱਚ ਸੀਆਰਪੀਐਫ ਦੀ ਇਕ ਟੁਕੜੀ ਤੇ ਚੀਨੀ ਸੈਨਿਕਾਂ ਨੇ ਘਾਤ ਲਗਾ ਕੇ ਹਮਲਾ ਕੀਤਾ ਸੀ ਜਿਸ ਵਿੱਚ ਸੀਆਰਪੀਐਫ ਦੇ ਦਸ ਜਵਾਨ ਸ਼ਹੀਦ ਹੋ ਗਏ ਸੀ। ਉਦੋਂ ਤੋਂ ਲੈ ਕੇ ਅੱਜ ਤਕ ਦੇਸ਼ ਵਿੱਚ ਅੱਜ ਦੇ ਦਿਨ ਨੂੰ ਪੁਲੀਸ ਸ਼ਹੀਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। 


ਇਸੇ ਦੇ ਚਲਦੇ ਅੱਜ ਜਲੰਧਰ ਦੇ ਪੀਏਪੀ ਕੰਪਲੈਕਸ ਵਿਖੇ ਇਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ, ਸ਼ਹੀਦਾਂ ਦੇ ਪਰਿਵਾਰਾਂ ਨੂੰ ਪੂਰਾ ਇੱਜ਼ਤ ਮਾਣ ਅਤੇ ਹਰ ਸੰਭਵ ਮਦਦ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਨੇ ਜੋ ਕੰਮ ਆਤੰਕਵਾਦ ਦੇ ਸਮੇਂ ਕਰਕੇ ਦਿਖਾਇਆ ਉਸ ਨਾਲ ਪੰਜਾਬ ਪੁਲੀਸ ਦੀ ਬਹਾਦੁਰੀ ਨੂੰ ਹਮੇਸ਼ਾਂ ਅਸਮਾਨ ਤੇ ਗਿਣਿਆ ਜਾਂਦਾ ਹੈ। ਹਾਲਾਂਕਿ ਇਸ ਦੌਰਾਨ ਉਹ ਸਾਰੇ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀ ਸ਼ਹਾਦਤ ਹੋਈ ਜਿਨ੍ਹਾਂ ਨੂੰ ਪੰਜਾਬ ਕਦੇ ਨਹੀਂ ਭੁੱਲੇਗਾ। 

Get the latest update about dgp gaurav yadav, check out more about pap campus & police martyrs day

Like us on Facebook or follow us on Twitter for more updates.