NGT ਦੀ ਸਖ਼ਤ ਚਿਤਾਵਨੀ, ਜਾਂ ਸਮੇਂ ਸਿਰ ਠੀਕ ਕਰੋ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ

ਜਲੰਧਰ 'ਚ ਆਏ ਦਿਨ ਕੂੜੇ ਦੀ, ਸੀਵਰੇਜ ਦੀ ਅਤੇ ਪ੍ਰਦੂਸ਼ਨ ਦੀ ਸਮੱਸਿਆ ਆਮ ਸੁਣਨ 'ਚ ਮਿਲਦੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲ ਰਹੀਆਂ ਹਨ। ਨੈਸ਼ਨਲ ਗ੍ਰੀਨ ਟ੍ਰੀਬਿਊਨਲ ਮੋਨੀਟਰਿੰਗ ਕਮੇਟੀ 'ਚ ਇਸ ਵਿਸ਼ੇ 'ਤੇ ਹੀ ਚਰਚਾ ਕੀਤੀ...

ਜਲੰਧਰ— ਜਲੰਧਰ 'ਚ ਆਏ ਦਿਨ ਕੂੜੇ ਦੀ, ਸੀਵਰੇਜ ਦੀ ਅਤੇ ਪ੍ਰਦੂਸ਼ਨ ਦੀ ਸਮੱਸਿਆ ਆਮ ਸੁਣਨ 'ਚ ਮਿਲਦੀ ਹੈ, ਜਿਸ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਫੈਲ ਰਹੀਆਂ ਹਨ। ਨੈਸ਼ਨਲ ਗ੍ਰੀਨ ਟ੍ਰੀਬਿਊਨਲ ਮੋਨੀਟਰਿੰਗ ਕਮੇਟੀ 'ਚ ਇਸ ਵਿਸ਼ੇ 'ਤੇ ਹੀ ਚਰਚਾ ਕੀਤੀ ਗਈ। ਨੈਸ਼ਨਲ ਗ੍ਰੀਨ ਟ੍ਰੀਬਿਊਨਲ ਮੋਨੀਟਰਿੰਗ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਵਲੋਂ ਕੀਤੀ ਗਈ ਅੱਜ ਖਾਸ ਮੀਟਿੰਗ 'ਚ ਸ਼ਹਿਰ 'ਚ ਕੂੜੇ ਦੀ ਸਮੱਸਿਆ, ਸੀਵਰੇਜ ਦੀ ਸਮੱਸਿਆ ਬਾਰੇ ਡਿਪਾਰਟਮੈਂਟ ਆਫ ਪੋਲੀਊਸ਼ਨ ਕੰਟਰੋਲ ਬੋਰਡ, ਕਾਰਪੋਰੇਸ਼ਨ ਨਾਲ ਗੱਲ ਕਰਦੇ ਹੋਏ ਕਿਹਾ ਕਿ ਸ਼ਹਿਰ 'ਚ ਕੂੜੇ, ਸੀਵਰੇਜ, ਅਤੇ ਪ੍ਰਦੂਸ਼ਨ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਸ਼ਹਿਰ ਦੇ ਵੱਖ-ਵੱਖ ਥਾਵਾਂ 'ਤੇ ਫੈਲੇ ਕੂੜੇ ਨੂੰ ਇਕ ਸਥਾਨ 'ਚ ਸੁੱਟਿਆ ਜਾਵੇ ਤਾਂ ਕਿ ਜਲੰਧਰ ਨੂੰ ਸਾਫ-ਸੁੱਥਰਾ ਬਣਾਇਆ ਜਾ ਸਕੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਮੱਸਿਆ ਨੂੰ ਜਲਦ ਤੋਂ ਜਲਦ ਠੀਕ ਕੀਤਾ ਜਾਵੇ ਨਹੀਂ ਤਾਂ ਇਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਨੂੰ ਲੰਬਾ ਨਾ ਖਿੱਚਿਆ ਜਾਵੇ। ਇਸ ਮੀਟਿੰਗ 'ਚ ਡਿਪਟੀ ਕਮਿਸ਼ਨਰ ਮੇਅਰ ਅਤੇ ਕਾਰਪੋਰੇਸ਼ਨ ਕਮਿਸ਼ਨਰ ਵੀ ਸ਼ਾਮਲ ਸਨ।

ਜੇਕਰ ਤੁਹਾਡੇ ਨੇੜੇ ਵੀ ਹਨ ਕਬੂਤਰ ਤਾਂ ਹੋ ਜਾਓ ਸਾਵਧਾਨ, ਜਾਨਲੇਵਾ ਬੀਮਾਰੀਆਂ ਨੂੰ ਦੇ ਸਕਦੈ ਦਸਤਕ

ਕੌਮੀ ਗਰੀਨ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ.) ਜਸਬੀਰ ਸਿੰਘ ਦੀ ਅਗਵਾਈ ਵਾਲੀ ਨਿਗਰਾਨ ਕਮੇਟੀ ਵਲੋਂ ਜਿਸ ਵਿੱਚ ਐਸ.ਸੀ.ਅਗਰਵਾਲ, ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਬਾਬੂ ਰਾਮ ਬਤੌਰ ਮੈਂਬਰ ਸ਼ਾਮਿਲ ਹਨ ਵਲੋਂ ਅੱਜ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ,ਸੀਵਰੇਜ ਟਰੀਟਮੈਂਟ ਪਲਾਂਟਾ ਅਤੇ ਜ਼ਿਲ੍ਹੇ ਵਿੱਚ ਹੋਰ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਸਮਾਂਬੱਧ ਰਿਪੋਰਟ ਪੇਸ਼ ਕੀਤੀ ਜਾਵੇ। ਕਮੇਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਉਚ ਅਧਿਕਾਰੀਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ, ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ, ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ, ਮਹੱਤਵਪੂਰਨ ਵਿਭਾਗਾਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸਿੰਚਾਈ, ਪੰਚਾਇਤ ਅਤੇ ਪੇਂਡੂ ਵਿਕਾਸ, ਭੂਮੀ ਰੱਖਿਆ ,ਉਦਯੋਗ ਦੇ ਜ਼ਿਲ੍ਹਾ ਮੁਖੀ ਨਾਲ ਮੀਟਿੰਗ ਕੀਤੀ ਗਈ। ਨਿਗਰਾਨ ਕਮੇਟੀ ਦੇ ਚੇਅਰਮੈਨ ਜਸਟਿਸ (ਰਿਟਾ.) ਜਸਬੀਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਨਾਲ ਸਬੰਧਿਤ ਹਰੇਕ ਪ੍ਰੋਜੈਕਟ ਦੀ ਸਮਾਂ ਹੱਦ ਨਿਸਚਿਤ ਕੀਤੀ ਜਾਵੇ।

ਰਾਜੋਆਣਾ ਦੀ ਸਜ਼ਾ ਮੁਆਫੀ ਤੋਂ ਇਨਕਾਰ ਕਰਨ 'ਤੇ ਅਕਾਲੀਆਂ ਨੇ ਕੈਪਟਨ ਸਰਕਾਰ 'ਤੇ ਸਿਰ ਭੰਨਿਆ ਭਾਂਡਾ

ਉਨ੍ਹਾਂ ਕਿਹਾ ਕਿ ਉਚ ਅਧਿਕਾਰੀ ਪ੍ਰੋਜੈਕਟ ਦੀ ਡੀ.ਪੀ.ਆਰ. (ਵਿਸਥਾਰਿਤ ਪ੍ਰੋਜੈਕਟ ਰਿਪੋਰਟ) ਤਿਆਰ ਕਰਨ ਤੋਂ ਲੈ ਕੇ ਟੈਂਡਰ ਪ੍ਰਕਿਰਿਆ ,ਕੰਮ ਨੂੰ ਸ਼ੁਰੂ ਕਰਨ ਦੀ ਮਿਤੀ ਅਤੇ ਕੰਮ ਦੇ ਖ਼ਤਮ ਹੋਣ ਦੀ ਮਿਤੀ ਬਾਰੇ ਖੁਦ ਨਿਗਰਾਨੀ ਕਰਨ ਅਤੇ ਟ੍ਰਿਬਿਊਨਲ ਦੀ ਨਿਗਰਾਨ ਕਮੇਟੀ ਵਲੋਂ ਸਮੇਂ ਸਮੇਂ ਸਿਰ ਪ੍ਰੋਜੈਕਟ ਵਾਲੀਆਂ ਥਾਵਾਂ ਦਾ ਦੌਰਾ ਕਰਕੇ ਕੰਮ ਦਾ ਜਾਇਜ਼ਾ ਲਿਆ ਜਾਵੇਗਾ। ਕਮੇਟੀ ਨੇ ਕਿਹਾ ਕਿ ਵਾਤਾਵਰਣ ਦੀ ਸਾਂਭ ਸੰਭਾਲ ਨਾਲ ਸਬੰਧਿਤ ਸਾਰੇ ਪ੍ਰੋਜੈਕਟ ਸਮਾਂਬੱਧ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਉਨ੍ਹਾ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਵਾਤਾਵਰਣ ਨਾਲ ਸਬੰਧਿਤ ਮੁੱਦਿਆਂ ਨੂੰ ਪਹਿਲ ਦਿੱਤੀ ਜਾਵੇ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਚੰਗਾ ਭਵਿੱਖ ਦਿੱਤਾ ਜਾ ਸਕੇ। ਨਿਗਰਾਨ ਕਮੇਟੀ ਵਲੋਂ ਜਿਥੇ ਪਾਣੀ ਦੇ ਸਰੋਤਾਂ ਵਿਚ ਅਣਸੋਧਿਆ ਪਾਣੀ ਪੈਣ ਤੋਂ ਰੋਕਣ ਲਈ ਅਜਿਹੇ ਸਾਰੇ ਮੋਘਿਆਂ ਨੂੰ ਸਖ਼ਤੀ ਨਾਲ ਬੰਦ ਕਰਨ ਦੇ ਹੁਕਮ ਦਿੱਤੇ ਗਏ ਹਨ ਉਥੇ ਹੀ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਵਰਿਆਣਾ ਨੇੜੇ ਕੂੜੇ ਦੇ ਡੰਪ ਨੂੰ ਜੈਵਿਕ ਤਰੀਕੇ ਨਾਲ ਖ਼ਤਮ ਕਰਨ ਦੀ ਯੋਜਨਾ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾਵੇ।

ਹੁਣ ਰਾਤ ਦੇ ਸਮੇਂ ਔਰਤਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਕੈਪਟਨ ਨੇ ਚੁੱਕੀ ਜ਼ਿੰਮੇਦਾਰੀ, ਕੀਤਾ ਵੱਡਾ ਐਲਾਨ

ਨਿਗਰਾਨ ਕਮੇਟੀ ਵਲੋਂ ਲੋਕਾਂ ਨੂੰ ਵੀ ਇਹ ਸੱਦਾ ਦਿੱਤਾ ਗਿਆ ਕਿ ਉਹ ਕੁਦਰਤੀ ਸਾਧਨਾਂ ਦੀ ਸਾਂਭ-ਸੰਭਾਲ ਵੱਲ ਵਿਸ਼ੇਸ਼ ਤਵੱਜੋਂ ਦੇਣ ਅਤੇ ਨਾਲ ਹੀ ਘਰਾਂ ਵਿੱਚ ਕੂੜੇ ਨੂੰ ਵੱਖੋ ਵੱਖਰੇ ਕੂੜੇ ਦਾਨਾਂ ਵਿੱਚ ਰੱਖਣ ਲਈ ਅਪੀਲ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਵਲੋਂ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ , ਬਾਇਓ ਮੈਡੀਕਲ ਵੇਸਟ ਦੇ ਪ੍ਰਬੰਧਨ ਅਤੇ ਸੀਵਰੇਜ ਟਰੀਟਮੈਂਟ ਪਲਾਂਟਾ ਬਾਰੇ ਇਕ ਪੇਸ਼ਕਾਰੀ ਵੀ ਦਿੱਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕੁਲਵੰਤ ਸਿੰਘ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਹਰਚਰਨ ਸਿੰਘ,ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਮੁੱਖ ਵਾਤਾਵਰਣ ਇੰਜੀਨੀਅਰ ਜੀ.ਐੱਸ.ਮਜੀਠੀਆ, ਜਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਇਕਬਾਲਪ੍ਰੀਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Get the latest update about Department Of Pollution Control Board, check out more about Punjab News, True Scoop News, Jalandhar News & Pollution Problems In Jalandhar

Like us on Facebook or follow us on Twitter for more updates.