ਕੈਪਟਨ ਨੇ ਪੰਜਾਬ 'ਚ ਆਵਾਸ ਯੋਜਨਾ ਦੀਆਂ ਸ਼ਰਤਾਂ ਨੂੰ ਲੈ ਕੇ ਮੋਦੀ ਅੱਗੇ ਰੱਖੀ ਇਹ ਖ਼ਾਸ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ 'ਚ ਢਿੱਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ...

ਚੰਡੀਗੜ੍ਹ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੀਆਂ ਸ਼ਰਤਾਂ 'ਚ ਢਿੱਲ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਸ ਨਾਲ ਜ਼ਿਆਦਾ ਤੋਂ ਜ਼ਿਆਦਾ ਗ਼ਰੀਬਾਂ ਨੂੰ ਇਸ ਯੋਜਨਾ ਦੇ ਘੇਰੇ 'ਚ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਨੇ ਮੋਦੀ ਨੂੰ ਚਿੱਠੀ ਲਿਖ ਕੇ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਐੱਸ.ਈ.ਸੀ.ਸੀ ਤਹਿਤ ਕੱਚੇ ਮਕਾਨ ਦੀ ਪਰਿਭਾਸ਼ਾ ਬਹੁਤ ਸੀਮਤ ਰਹਿ ਜਾਂਦੀ ਹੈ। ਇਸ ਦੇ ਚੱਲਦਿਆਂ ਪੰਜਾਬ ਦੇ ਪੇਂਡੂ ਇਲਾਕੇ ਦੇ ਬਹੁਤ ਸਾਰੇ ਗ਼ਰੀਬ ਪਰਿਵਾਰ ਇਸ ਦੇ ਲਾਭ ਤੋਂ ਵਾਂਝੇ ਰਹਿ ਜਾਂਦੇ ਸਨ। ਸ਼ਰਤਾਂ 'ਚ ਬਦਲਾਅ ਤੋਂ ਬਾਅਦ ਪੰਜਾਬ 'ਚ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਤੱਕ ਇਸ ਸਕੀਮ ਦਾ ਲਾਭ ਪਹੁੰਚਾਇਆ ਜਾ ਸਕਦਾ ਹੈ।

ਮੋਦੀ ਦੀ ਮੰਤਰੀ ਮੰਡਲ ਦੀ ਸਭ ਤੋਂ ਅਮੀਰ ਹਰਸਿਮਰਤ ਕੌਰ ਬਾਦਲ, ਜਾਣੋ ਕਿੰਨੀ ਹੈ ਸੰਪਤੀ

ਪੀ.ਐੱਮ ਨਾਲ ਪਹਿਲੀ ਸਤੰਬਰ, 2018 ਨੂੰ ਕੀਤੀ ਮੁਲਾਕਾਤ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਉਸ ਵੇਲੇ ਮੋਦੀ ਨੇ ਪੰਜਾਬ 'ਚ ਸਕੀਮ ਦੇ ਨਿਮਨ ਪੱਧਰ ਦੇ ਪ੍ਰਦਰਸ਼ਨ ਦਾ ਜ਼ਿਕਰ ਕੀਤਾ ਸੀ। ਮੁੱਖ ਮੰਤਰੀ ਨੇ ਦੱਸਿਆ ਕਿ ਸਿਰਫ 9 ਮਹਨਿਆਂ ਵਿੱਚ ਹੀ ਪੰਜਾਬ ਦਾ ਰੈਂਕ 25 ਤੋਂ ਤੀਜੇ ਸਥਾਨ 'ਤੇ ਆ ਗਿਆ ਹੈ। ਉਨ੍ਹਾਂ ਦੀ ਸਰਕਾਰ ਇਸ ਨੂੰ ਜਾਰੀ ਰੱਖਦਿਆਂ ਹਰ ਗਰੀਬ ਪੇਂਡੂ ਪਰਿਵਾਰ ਨੂੰ ਪੱਕਾ ਘਰ ਮੁਹੱਈਆ ਕਰਵਾਏਗੀ। ਸੀਮਤ ਨਿਯਮਾਂ ਕਰਕੇ ਵੱਡੇ ਪੈਮਾਨੇ 'ਤੇ ਗਰੀਬ ਪਰਿਵਾਰ ਇਸ ਦਾ ਲਾਭ ਨਹੀਂ ਲੈ ਪਾ ਰਹੇ। ਇਸ ਸਮੱਸਿਆ ਦੇ ਹੱਲ ਲਈ ਮੁੱਖ ਮੰਤਰੀ ਨੇ ਕੱਚੇ ਘਰ ਦੀ ਸਹੀ ਭਾਸ਼ਾ ਦੀ ਸਲਾਹ ਦਿੰਦਿਆਂ ਕਿਹਾ ਕਿ ਮੌਜੂਦਾ ਨਿਯਮਾਂ 'ਚ ਪੱਕੀਆਂ ਇੱਟਾਂ ਤੇ ਲੱਕੜ ਵਾਲੇ ਮਕਾਨ ਵੀ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ, ਜੋ ਹਾਲੇ ਇਸ ਸਕੀਮ ਦੀਆਂ ਸ਼ਰਤਾਂ 'ਚ ਨਹੀਂ ਹਨ। ਇਨ੍ਹਾਂ ਨੂੰ ਸ਼ਾਮਲ ਕੀਤੇ ਜਾਣ ਨਾਲ ਜ਼ਿਆਦਾ ਪਰਿਵਾਰਾਂ ਨੂੰ ਸਕੀਮ ਦਾ ਲਾਭ ਮਿਲੇਗਾ।

Get the latest update about Punjab News, check out more about Punjab Latest News, Captain Amarinder Singh, Pradhan Mantri Awas Yojana & Narendra Modi

Like us on Facebook or follow us on Twitter for more updates.