ਆਪਣੇ ਹੀ ਬਿਆਨ ਤੋਂ ਪਲਟੀ ਪ੍ਰੱਗਿਆ ਠਾਕੁਰ, ਗੋਡਸੇ 'ਤੇ ਦਿੱਤੇ ਬਿਆਨ 'ਤੇ ਮੰਗੀ ਮੁਆਫੀ

ਸੰਸਦ ਦਾ ਸਰਦ ਰੁੱਤ ਸੈਸ਼ਨ ਜਾਰੀ ਹੈ। ਡੀ.ਐੱਮ.ਕੇ ਦੇ ਸੰਸਦ ਮੈਂਬਰਾਂ ਨੇ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੀਰਵਾਰ ਸਵੇਰੇ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ...

ਨਵੀਂ ਦਿੱਲੀ— ਸੰਸਦ ਦਾ ਸਰਦ ਰੁੱਤ ਸੈਸ਼ਨ ਜਾਰੀ ਹੈ। ਡੀ.ਐੱਮ.ਕੇ ਦੇ ਸੰਸਦ ਮੈਂਬਰਾਂ ਨੇ ਨੈਸ਼ਨਲ ਕਾਨਫਰੰਸ ਦੇ ਆਗੂ ਫਾਰੂਕ ਅਬਦੁੱਲਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਵੀਰਵਾਰ ਸਵੇਰੇ ਸੰਸਦ ਕੰਪਲੈਕਸ 'ਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਪ੍ਰਦਰਸ਼ਨ ਕੀਤਾ। ਪ੍ਰੱਗਿਆ ਠਾਕੁਰ ਨੇ ਸੰਸਦ 'ਚ ਰਾਸ਼ਟਰਪਤੀ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ 'ਤੇ ਸ਼ੁੱਕਰਵਾਰ ਸਵੇਰੇ ਆਪਣੇ ਬਿਆਨ 'ਤੇ ਲੋਕ ਸਭਾ 'ਚ ਅਫਸੋਸ ਜ਼ਾਹਰ ਕੀਤਾ। ਉਸ ਨੇ ਕਿਹਾ ਕਿ ਮੈਂ ਮੁਆਫੀ ਮੰਗਦੀ ਹਾਂ। ਪੱ੍ਰਗਿਆ ਠਾਕੁਰ ਨੇ ਕਿਹਾ ਕਿ ਮੇਰੇ ਬਿਆਨ ਨੂੰ ਤੋੜਿਆ ਗਿਆ ਹੈ। ਮੈਂ ਮਹਾਤਮਾ ਗਾਂਧੀ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਕੰਮਾਂ ਦਾ ਸਨਮਾਨ ਕਰਦੀ ਹਾਂ।

5ਵੀਂ ਜਮਾਤ ਦੇ ਬੱਚੇ ਨੇ ਦਰਜ ਕਰਵਾਇਆ ਅਜਿਹਾ ਅਜੀਬੋ-ਗਰੀਬ ਮਾਮਲਾ, ਜੋ ਬਣਿਆ ਚਰਚਾ ਦਾ ਵਿਸ਼ਾ

ਇਸ ਤੋਂ ਪਹਿਲਾਂ ਵੀਰਵਾਰ ਨੂੰ ਵਿਰੋਧੀ ਸਾਂਸਦ ਪ੍ਰੱਗਿਆ ਠਾਕੁਰ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਕਾਤਲ ਨੱਥੂਰਾਮ ਗੋਡਸੇ ਨੂੰ ਦੇਸ਼ਭਗਤ ਦੱਸਣ ਦੇ ਮੁੱਦੇ ਉੱਤੇ ਵਿਰੋਧੀ ਧਿਰ ਨੇ ਸਰਕਾਰ ਦਾ ਘਿਰਾਓ ਕੀਤਾ ਸੀ। ਵਿਰੋਧੀ ਧਿਰ ਨੇ ਇਸ 'ਤੇ ਲੋਕ ਸਭਾ ਵਿੱਚ ਹੰਗਾਮਾ ਕੀਤਾ। ਹਾਲਾਂਕਿ, ਸਦਨ 'ਚ ਮੌਜੂਦ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਸ ਬਾਰੇ ਸਪੱਸ਼ਟੀਕਰਨ ਦਿੱਤਾ, ਫਿਰ ਵੀ ਵਿਰੋਧੀ ਧਿਰ ਰੁਕੀ ਨਹੀਂ। ਬਾਅਦ ਵਿੱਚ ਕਾਂਗਰਸ ਸਮੇਤ ਹੋਰ ਵਿਰੋਧੀ ਸੰਸਦ ਮੈਂਬਰ ਸਦਨ ਤੋਂ ਬਾਹਰ ਆ ਗਏ।

Get the latest update about BJP MP Pragya Singh Thakur, check out more about New In Punjabi, Mahatma Gandhi, Lok Sabha & National News

Like us on Facebook or follow us on Twitter for more updates.