ਨਿਰਭਿਆ ਗੈਂਗਰੇਪ ਦੇ ਦੋਸ਼ੀ ਮੁਕੇਸ਼ ਦੀ ਰਾਮਵਾਥ ਕੋਵਿੰਦ ਨੇ ਰੱਦ ਕੀਤੀ ਪਟੀਸ਼ਨ, ਕੀ ਹੁਣ ਹੋਵੇਗੀ ਫਾਂਸੀ

ਨਿਰਭਿਆ ਗੈਂਗਰੇਪ ਅਤੇ ਹੱਤਿਆ ਮਾਲੇ 'ਚ ਦੋਸ਼ੀਆਂ 'ਚੋਂ ਇਕ ਮੁਕੇਸ਼ ਦੀ ਦਇਆ ਪਟੀਸ਼ਨ ਨੂੰ ...

ਨਵੀਂ ਦਿੱਲੀ — ਨਿਰਭਿਆ ਗੈਂਗਰੇਪ ਅਤੇ ਹੱਤਿਆ ਮਾਲੇ 'ਚ ਦੋਸ਼ੀਆਂ 'ਚੋਂ ਇਕ ਮੁਕੇਸ਼ ਦੀ ਦਇਆ ਪਟੀਸ਼ਨ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰੱਦ ਕਰ ਦਿੱਤੀ ਹੈ। ਦੱਸ ਦੱਈਏ ਕਿ ਇਹ ਪਟੀਸ਼ਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਕੋਲ ਭੇਜੀ ਸੀ। ਸਾਲ 2012 ਦੇ ਦਿੱਲੀ ਸਮੂਹਕ ਬਲਾਤਕਾਰ ਮਾਮਲੇ ਦੇ ਦੋਸ਼ੀ ਮੁਕੇਸ਼ ਸਿੰਘ ਨੇ ਰਹਿਮ ਦੀ ਪਟੀਸ਼ਨ ਦਾਖ਼ਲ ਕੀਤੀ ਸੀ। ਚਾਰੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਪਹਿਲਾਂ ਹੀ ਮਿਲ ਚੁੱਕੀ ਹੈ। ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਨਾਲ ਹੀ ਇਹ ਸਿਫ਼ਾਰਸ਼ ਵੀ ਕੀਤੀ ਸੀ ਕਿ ਮੁਕੇਸ਼ ਸਿੰਘ ਦੀ ਰਹਿਮ ਦੀ ਬੇਨਤੀ ਪ੍ਰਵਾਨ ਨਾ ਕੀਤੀ ਜਾਵੇ।

ਨਿਰਭਿਆ ਗੈਂਗਰੇਪ ਕੇਸ : ਦੋਸ਼ੀ ਵਿਨਯ ਨੇ ਕੀਤੀ ਖੁਦਕੁਸ਼ੀ ਕਰਨ ਦੀ ਕੋਸ਼ਿਸ਼

ਦੱਸ ਦੱਈਏ ਕਿ ਇੱਕ ਦਿਨ ਪਹਿਲਾਂ ਹੀ ਨਿਰਭਯਾ ਦੀ ਮਾਂ ਨੇ ਦੋਸ਼ੀਆਂ ਦੀ ਫ਼ਾਂਸੀ 'ਚ ਦੇਰੀ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੂੰ ਦੋਸ਼ੀ ਠਹਿਰਾਇਆ ਸੀ। ਨਿਰਭਯਾ ਦੀ ਮਾਂ ਨੇ ਕੇਜਰੀਵਾਲ ਸਰਕਾਰ ਉੱਤੇ ਉਨ੍ਹਾਂ ਨੂੰ ਆਪਣੇ ਫ਼ਾਇਦੇ ਲਈ ਵਰਤੋਂ ਕਰਨ ਦਾ ਦੋਸ਼ ਲਾਇਆ ਸੀ।ਇੱਥੇ ਇਹ ਵੀ ਵਰਨਣਯੋਗ ਹੈ ਕਿ ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਲਈ 22 ਜਨਵਰੀ ਦੀ ਤਰੀਕ ਤੇ ਸਵੇਰੇ 7:00 ਵਜੇ ਦਾ ਸਮਾਂ ਮੁਕੱਰਰ ਕੀਤਾ ਸੀ। ਅਦਾਲਤ ਨੇ ਇਸ ਫ਼ੈਸਲੇ ਨੂੰ ਚੁਣੌਤੀ ਦੇਣ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਸੀ। ਮੁਲਜ਼ਮਾਂ ਨੇ ਇਸ ਫ਼ੈਸਲੇ ਤੋਂ ਬਾਅਦ ਸੁਪਰੀਮ ਕੋਰਟ 'ਚ ਕਿਊਰੇਟਿਵ ਪਟੀਸ਼ਨ ਦਾਇਰ ਕੀਤੀ ਸੀ ਤੇ ਦੇਸ਼ ਦੀ ਸਰਬਉੱਚ ਅਦਾਲਤ ਨੇ ਉਹ ਵੀ ਰੱਦ ਕਰ ਦਿੱਤੀ ਸੀ।ਰਾਸ਼ਟਰਪਤੀ ਨੇ ਭਾਵੇਂ ਦੋਸ਼ੀਆਂ ਦੀ ਰਹਿਮ ਦੀ ਪਟੀਸ਼ਨ ਰੱਦ ਕਰ ਦਿੱਤੀ ਹੈ, ਫਿਰ ਵੀ ਨਿਰਭਯਾ ਦੇ ਦੋਸ਼ੀਆਂ ਨੂੰ 22 ਜਨਵਰੀ ਨੂੰ ਫਾਂਸੀ ਉੱਤੇ ਲਟਕਾਇਆ ਜਾਣਾ ਕੁਝ ਔਖਾ ਹੈ।

Get the latest update about Punjabi News, check out more about Nirbhaya Ganaprap accused Mukesh, President Ramnath Kovind, National News & True Scoop News

Like us on Facebook or follow us on Twitter for more updates.