ਪ੍ਰਿੰਸੀਪਲ ਮਹਿੰਦਰਪਾਲ ਸਿੰਘ ਨੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਵਜੋਂ ਸੰਭਾਲਿਆ ਅਹੁਦਾ

ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐਸ. ਗਰੁੱਪ ਏ ਦੇ ਕੇਡਰ ਦੇ ਅਧਿਕਾਰੀਆਂ ਦੀਆਂ ਤੈਨਾਤੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਦੇ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਦੀ ਬਠਿੰਡਾ ਜ਼ਿਲ੍ਹੇ ਦੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਵਜੋਂ ਨਿਯੁਕਤੀ ਕੀਤੀ ਗਈ ਹੈ...

ਬਠਿੰਡ:- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਲੋਕ ਹਿੱਤ ਅਤੇ ਪ੍ਰਬੰਧਕੀ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਪੀ.ਈ.ਐਸ. ਗਰੁੱਪ ਏ ਦੇ ਕੇਡਰ ਦੇ ਅਧਿਕਾਰੀਆਂ ਦੀਆਂ ਤੈਨਾਤੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੂਹਲਾ ਦੇ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਦੀ ਬਠਿੰਡਾ ਜ਼ਿਲ੍ਹੇ ਦੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਵਜੋਂ ਨਿਯੁਕਤੀ ਕੀਤੀ ਗਈ ਹੈ। ਸਿੱਖਿਆ ਵਿਭਾਗ ਪੰਜਾਬ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅੱਜ ਜ਼ਿਲ੍ਹਾ ਸਿੱਖਿਆ ਦਫਤਰ ਬਠਿੰਡਾ ਵਿਖੇ ਮਹਿੰਦਰਪਾਲ ਸਿੰਘ ਵੱਲੋਂ ਬਤੌਰ ਉਪ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਬਠਿੰਡਾ ਦਾ ਚਾਰਜ ਸੰਭਾਲਿਆ।

ਇਸ ਮੌਕੇ ਸ਼ਿਵ ਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਭੁਪਿੰਦਰ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਵੱਲੋਂ ਸਿੱਖਿਆ ਵਿਭਾਗ ਵਿੱਚ ਬਤੌਰ ਪ੍ਰਿੰਸੀਪਲ ਅਤੇ ਡੀ.ਐਸ.ਐਮ. ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਚਰਚਾ ਕੀਤੀ ਗਈ। ਮੇਵਾ ਸਿੰਘ ਸਿੱਧੂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਅਤੇ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਵੱਲੋਂ  ਮਹਿੰਦਰਪਾਲ ਸਿੰਘ ਨੂੰ ਪ੍ਰਾਇਮਰੀ ਵਿੰਗ ਦੇ ਉਪ ਜਿਲ੍ਹਾ ਸਿੱਖਿਆ ਅਫਸਰ ਬਣਨ ਦੀਆਂ ਵਧਾਈਆਂ ਦਿੱਤੀਆਂ ਗਈਆਂ।

ਮੀਡੀਆ ਕੋਆਰਡੀਨੇਟਰ ਸੁਖਪਾਲ ਸਿੰਘ ਸਿੱਧੂ ਅਤੇ ਬਲਵੀਰ ਸਿੰਘ ਕਮਾਂਡੋ ਨੇ ਦੱਸਿਆ ਕਿ ਪ੍ਰਿੰਸੀਪਲ ਮਹਿੰਦਰਪਾਲ ਸਿੰਘ ਨੇ ਬਤੌਰ ਡੀ.ਐਸ.ਐਮ. ਬਠਿੰਡਾ ਵਜੋਂ ਬਠਿੰਡਾ ਜ਼ਿਲ੍ਹੇ ਦੇ ਸਕੂਲਾਂ ਨੂੰ ਸਮਾਰਟ ਬਣਾਉਣ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਹੈ। ਇਸ ਮੌਕੇ ਰਣਜੀਤ ਸਿੰਘ ਮਾਨ ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ, ਨਿਰਭੈ ਸਿੰਘ ਭੁੱਲਰ ਜ਼ਿਲ੍ਹਾ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ, ਜਤਿੰਦਰ ਸ਼ਰਮਾ ਜ਼ਿਲ੍ਹਾ ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਦਵਿੰਦਰ ਕੁਮਾਰ ਗੋਇਲ, ਪ੍ਰਿੰਸੀਪਲ ਰਾਜਿੰਦਰ ਸਿੰਘ, ਪ੍ਰਿੰਸੀਪਲ ਕ੍ਰਿਸ਼ਨ ਕੁਮਾਰ ਗੁਪਤਾ, ਪ੍ਰਿੰਸੀਪਲ ਭਗੀਰਥ ਲਾਲ, ਭਾਲਾ ਰਾਮ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ, ਡਾ. ਸੰਜੀਵ ਨਾਗਪਾਲ, ਮਨੋਜ ਕੁਮਾਰ ਕਾਨੂੰਨੀ ਸਲਾਹਕਾਰ, ਜਗਤਾਰ ਸਿੰਘ ਬਾਠ, ਬਲਰਾਜ ਸਿੰਘ ਸਿੱਧੂ, ਸੁਖਚੈਨ ਸਿੰਘ ਨਥਾਣਾ, ਮਨਦੀਪ ਸਿੰਘ ਬਾਠ, ਬਿਕਰਮਜੀਤ ਸਿੰਘ, ਵਰਿੰਦਰ ਕੁਮਾਰ ਅਤੇ ਨਰੇਸ਼ ਕੁਮਾਰ ਵੱਲੋਂ ਗੁਲਦਸਤੇ ਦੇ ਕੇ ਸਵਾਗਤ ਕੀਤਾ ਗਿਆ ਅਤੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਗਈ।

Get the latest update about principal mohinder pal, check out more about punjab news

Like us on Facebook or follow us on Twitter for more updates.