ਪੰਜਾਬ 'ਚ ਅੱਜ ਬੰਦ ਰਹਿਣਗੇ ਪ੍ਰਾਈਵੇਟ ਸਕੂਲ: ਜਬਰ ਜਨਾਹ ਦੇ ਦੋਸ਼ੀਆਂ ਨੂੰ ਨਾ ਫੜਨ ਤੇ ਪ੍ਰਬੰਧਕਾਂ 'ਤੇ ਗਲਤ ਕੇਸ ਦਰਜ ਕਰਨ 'ਤੇ ਲਿਆ ਫੈਸਲਾ

ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਜਬਰ ਜ਼ਨਾਹ ਦੇ ਮਾ...

ਚੰਡੀਗੜ੍ਹ- ਪੰਜਾਬ ਵਿੱਚ ਅੱਜ ਸਾਰੇ ਪ੍ਰਾਈਵੇਟ ਸਕੂਲ ਅਤੇ ਕਾਲਜ ਬੰਦ ਰਹਿਣਗੇ। ਇਹ ਫੈਸਲਾ ਫੈਡਰੇਸ਼ਨ ਐਸੋਸੀਏਸ਼ਨ ਆਫ ਪ੍ਰਾਈਵੇਟ ਸਕੂਲਾਂ ਵੱਲੋਂ ਗੁਰਦਾਸਪੁਰ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਬੱਚੀ ਨਾਲ ਹੋਏ ਜਬਰ ਜ਼ਨਾਹ ਦੇ ਮਾਮਲੇ ਵਿੱਚ ਲਿਆ ਗਿਆ ਹੈ। ਫੈਡਰੇਸ਼ਨ ਦਾ ਕਹਿਣਾ ਹੈ ਕਿ ਪੁਲਿਸ ਨੇ ਸਕੂਲ ਪ੍ਰਬੰਧਕਾਂ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ।

ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਨੇ ਸੋਮਵਾਰ ਨੂੰ ਸਕੂਲ-ਕਾਲਜ ਬੰਦ ਰੱਖਣ ਬਾਰੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪਹਿਲਾਂ ਹੀ ਸੂਚਿਤ ਕਰ ਦਿੱਤਾ ਸੀ। ਸਕੂਲ ਅਤੇ ਕਾਲਜ ਕੈਂਪਸ ਵਿਚ ਲੱਗੇ ਨੋਟਿਸ ਬੋਰਡਾਂ 'ਤੇ ਸੋਮਵਾਰ ਨੂੰ ਸਕੂਲ ਬੰਦ ਹੋਣ ਦੀ ਸੂਚਨਾ ਦੇਣ ਦੇ ਨਾਲ-ਨਾਲ ਮਾਪਿਆਂ ਨੂੰ ਸੰਦੇਸ਼ ਵੀ ਭੇਜੇ ਗਏ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ: ਜਗਜੀਤ ਸਿੰਘ ਧੂਰੀ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਤੀਨਿਧ ਡਾ: ਮੋਹਿਤ ਮਹਾਜਨ ਨੇ ਕਿਹਾ ਕਿ ਪਿਛਲੇ ਦਿਨੀਂ ਗੁਰਦਾਸਪੁਰ ਦੇ ਇੱਕ ਸਕੂਲ ਦੀ 4 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਸੀ | ਸਮੂਹ ਜਥੇਬੰਦੀਆਂ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਬੇਕਸੂਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਦੀ ਕੀਤੀ ਹੈ।

ਦੂਜੇ ਪਾਸੇ ਫੈਡਰੇਸ਼ਨ ਦਾ ਕਹਿਣਾ ਹੈ ਕਿ ਸਕੂਲ ਦੇ ਕੈਮਰਿਆਂ ਦੀ ਰਿਕਾਰਡਿੰਗ ਅਨੁਸਾਰ ਲੜਕੀ ਸਹੀ ਸਲਾਮਤ ਆਪਣੀ ਕਲਾਸ ਵਿਚ ਆਉਂਦੀ ਹੈ ਅਤੇ ਸਾਰਾ ਦਿਨ ਸਕੂਲ ਵਿਚ ਬਿਤਾਉਣ ਤੋਂ ਬਾਅਦ ਲੜਕੀ ਦੀ ਮਾਂ ਖੁਦ ਉਸ ਨੂੰ ਉਥੋਂ ਘਰ ਲੈ ਜਾਂਦੀ ਹੈ। ਬਜ਼ਾਰ ਜਾਣ ਤੋਂ ਬਾਅਦ ਲੜਕੀ ਘਰ ਚਲੀ ਗਈ ਅਤੇ ਇਕ ਹੋਰ ਵੀਡੀਓ ਦੇ ਮੁਤਾਬਕ ਸ਼ਾਮ ਨੂੰ ਲੜਕੀ ਇਲਾਕੇ 'ਚ ਘੁੰਮਦੀ ਨਜ਼ਰ ਆ ਰਹੀ ਹੈ।

ਮੋਹਿਤ ਮਹਾਜਨ ਨੇ ਦੱਸਿਆ ਕਿ ਜਥੇਬੰਦੀ ਨੇ ਫੈਸਲਾ ਕੀਤਾ ਹੈ ਕਿ ਜੇਕਰ ਬੱਚੀ ਨੂੰ ਜਲਦੀ ਇਨਸਾਫ਼ ਨਾ ਮਿਲਿਆ ਅਤੇ ਬੇਕਸੂਰ ਪ੍ਰਬੰਧਕਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸਮੂਹ ਜਥੇਬੰਦੀਆਂ ਵੀ ਸੜਕਾਂ 'ਤੇ ਉਤਰਨਗੀਆਂ। ਮੀਟਿੰਗ ਦੌਰਾਨ ਜਥੇਬੰਦੀਆਂ ਨੇ ਸਰਕਾਰ ਤੋਂ ਇਨਸਾਫ਼ ਦੀ ਮੰਗ ਕੀਤੀ। ਮੁੱਖ ਮੰਤਰੀ ਪੰਜਾਬ ਨੂੰ ਵੀ ਪੱਤਰ ਲਿਖਿਆ।

Get the latest update about Truescoop News, check out more about today, closed, Private schools & federation

Like us on Facebook or follow us on Twitter for more updates.