ਨਵਜੋਤ ਸਿੰਘ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ, ਹੋਵੇਗੀ ਅਦਾਲਤ 'ਚ ਪੇਸ਼ੀ

ਅਦਾਲਤ ਨੇ ਸਿੱਧੂ ਵੱਲੋਂ 29 ਸਤੰਬਰ ਨੂੰ ਦਰਜ ਕਰਵਾਈ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ....

ਲੁਧਿਆਣਾ ਵਿੱਚ ਇੱਕ ਸੀਐਲਯੂ ਕੇਸ ਵਿੱਚ ਸੀਜੇਐਮ ਸੁਮਿਤ ਮੱਕੜ ਦੀ ਅਦਾਲਤ ਵਲੋਂ ਸਾਬਕਾ ਸਥਾਨਕ ਸਰਕਾਰ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ 21 ਅਕਤੂਬਰ ਨੂੰ ਲੁਧਿਆਣਾ ਦੀ ਅਦਾਲਤ ਵਿੱਚ ਗਵਾਹ ਵਜੋਂ ਸੰਮਨ ਭੇਜਿਆ ਗਿਆ ਹੈ। ਅਦਾਲਤ ਨੇ ਸਿੱਧੂ ਵੱਲੋਂ 29 ਸਤੰਬਰ ਨੂੰ ਦਰਜ ਕਰਵਾਈ ਅਰਜ਼ੀ ਨੂੰ ਵੀ ਰੱਦ ਕਰ ਦਿੱਤਾ ਹੈ ਅਤੇ ਸਿੱਧੂ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕਰ ਦਿੱਤਾ ਹੈ। ਸਿੱਧੂ ਨੇ ਇਸ ਅਰਜੀ 'ਚ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਬਿਆਨ ਦਰਜ ਕਰਨ ਦੀ ਮੰਗ ਕੀਤੀ ਸੀ।

ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵਲੋਂ ਸਾਬਕਾ ਫੂਡ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਦਰਜ ਕਰਵਾਈ ਗਈ ਸ਼ਿਕਾਇਤ ਦੇ ਮਾਮਲੇ ਵਿੱਚ ਸਿੱਧੂ ਨੂੰ ਗਵਾਹ ਵਜੋਂ ਪੇਸ਼ ਹੋਣ ਲਈ ਬੁਲਾਇਆ ਗਿਆ ਹੈ। ਅਦਾਲਤ ਨੇ ਪਹਿਲਾਂ ਵੀ ਸਿੱਧੂ ਨੂੰ ਪੇਸ਼ ਹੋਣ ਲਈ ਕਿਹਾ ਸੀ ਪਰ ਉਸਨੇ ਪੇਸ਼ ਹੋਣ ਦੀ ਬਜਾਏ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਣ ਦੀ ਗੱਲ ਕਹੀ ਸੀ।


ਜਿਕਰਯੋਗ ਹੈ ਕਿ ਤਤਕਾਲੀ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸੇਖੋਂ ਨੂੰ ਇਸ ਮਾਮਲੇ ਦੀ ਜਾਂਚ ਸੌਂਪੀ ਸੀ। ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਿਕਾਇਤਕਰਤਾ ਨੂੰ ਫੋਨ ਕਰਕੇ ਜਾਂਚ ਬੰਦ ਕਰਨ ਦੀ ਧਮਕੀ ਦਿੱਤੀ ਸੀ। ਆਸ਼ੂ ਅਤੇ ਸੇਖੋਂ ਨੂੰ ਧਮਕੀਆਂ ਦੇਣ ਦੀ ਆਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਹੈ ਕਿ ਇਸ ਤੋਂ ਪਹਿਲਾਂ ਵੀ ਵੀਡੀਓ ਕਾਨਫਰੰਸਿੰਗ ਲਈ ਸਿੱਧੂ ਦੀ ਅਰਜ਼ੀ ਖਾਰਜ ਹੋ ਚੁੱਕੀ ਹੈ। ਇਸ ਤੋਂ ਬਾਅਦ ਸੈਸ਼ਨ ਜੱਜ ਮੁਨੀਸ਼ ਸਿੰਘਲ ਨੇ ਵੀ ਉਨ੍ਹਾਂ ਵੱਲੋਂ ਦਰਜ਼ ਰੀਵਿਊ ਪਟੀਸ਼ਨ ਖਾਰਜ ਕਰ ਦਿੱਤੀ ਹੈ, ਇਸ ਲਈ ਸਿੱਧੂ ਨੂੰ ਹੁਣ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ।

Get the latest update about production warrant against navjot singh sidhu, check out more about navjot singh sidhu news, bharat bhushan ashu, ludhiana court summon send to sidhu & punjab updates

Like us on Facebook or follow us on Twitter for more updates.