ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਲੈ ਕੇ 'ਆਪ' 'ਤੇ ਲਗਾਏ ਗੰਭੀਰ ਇਲਜ਼ਾਮ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਪਿਛਲੇ ਕਈ ਦਿਨਾਂ ਤੋਂ ਜੇਲ ਵਿਚ ਬੰਦ ਹਨ। ਹੁਣ ਸਰਬ ਉੱਚ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਦੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਪਿਛਲੇ ਕਈ ਦਿਨਾਂ ਤੋਂ ਜੇਲ ਵਿਚ ਬੰਦ ਹਨ। ਹੁਣ ਸਰਬ ਉੱਚ ਅਦਾਲਤ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਨੇ ਇਸ ਮਾਮਲੇ ਦੀ ਅਗਲੇ ਸੋਮਵਾਰ ਸੁਣਵਾਈ ਕਰਨ ਦੀ ਬੇਨਤੀ ਕੀਤੀ। ਓਧਰ, ਮਜੀਠੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਅਦਾਲਤ ਨੂੰ ਪੁੱਛਿਆ ਕਿ ਕੀ ਇਸ ਮਾਮਲੇ ਦੀ ਸੁਣਵਾਈ ਬੁੱਧਵਾਰ ਨੂੰ ਹੋ ਸਕਦੀ ਹੈ। ਸਿੱਬਲ ਨੇ ਕਿਹਾ ਕਿ ਮੇਰਾ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹੈ। ਇਸ ਲਈ ਜਲਦੀ ਸੁਣਵਾਈ ਕੀਤੀ ਜਾਵੇ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੁਪਰੀਮ ਕੋਰਟ ਨੇ ਕਿਹਾ ਕਿ 21 ਅਪ੍ਰੈਲ ਨੂੰ ਸੁਣਵਾਈ ਕੀਤੀ ਜਾਵੇਗੀ।
ਸੀਨੀਅਰ ਆਗੂ ਤੇ ਸਾਬਕਾ ਰਾਜਸਭਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰੈੱਸ ਕਾਨਫਰੰਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ‘ਆਪ’ ਸਰਕਾਰ ’ਤੇ ਵੱਡੇ ਇਲਜ਼ਾਮ ਲਾਏ ਹਨ। ਇਸ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸੀ ਵਿਰੋਧੀਆਂ ਨੂੰ ਦਬਾਉਣ ਤੇ ਧਮਕਾਉਣ ਲਈ ਹੱਥਕੰਡੇ ਵਰਤਣੇ ਸ਼ੁਰੂ ਕੀਤੇ ਗਏ ਹਨ, ਜੋ ਲੋਕਰਾਜੀ ਕਦਰਾਂ-ਕੀਮਤਾਂ ਦੇ ਉਲਟ ਹਨ। ਉਨ੍ਹਾਂ ਕਿਹਾ ਕਿ ਇਹ ਇਤਿਹਾਸਕ ਸੱਚ ਹੈ ਕਿ ਰਾਜਸੀ ਵਿਰੋਧੀ ਨੂੰ ਡਰਾ ਤੇ ਧਮਕਾ ਕੇ ਉਸ ਦੀ ਆਵਾਜ਼ ਬੰਦ ਨਹੀਂ ਕੀਤਾ ਜਾ ਸਕਦਾ।
ਉਨ੍ਹਾਂ ਕਿਹਾ ਕਿ ਬਿਕਰਮ ਮਜੀਠੀਆ ਦੇ ਕੇਸ ’ਚ ਜੇਲ੍ਹ ਦੇ ਨਿਯਮਾਂ ਅਨੁਸਾਰ ਜਿਹੜੀਆਂ ਸਹੂਲਤਾਂ ਮਿਲਦੀਆਂ ਹਨ, ਉਹ ਵੀ ਰੋਕ ਦਿੱਤੀਆਂ ਗਈਆਂ ਹਨ। ਉਸ ਨਾਲ ਗ਼ੈਰ-ਮਨੁੱਖੀ ਵਰਤਾਅ ਕੀਤਾ ਜਾ ਰਿਹਾ ਹੈ। ਮਜੀਠੀਆ ਨਾਲ ਇਹ ਵਰਤਾਅ ਸਰਕਾਰ ਦੇ ਰਾਜਸੀ ਸ਼ਿਸ਼ਟਾਚਾਰ ਤੇ ਮਨੁੱਖੀ ਕਦਰਾਂ-ਕੀਮਤਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲੋਕਰਾਜੀ ਸਿਸਟਮ ਨੂੰ ਤਾਨਾਸ਼ਾਹੀ ਸਿਸਟਮ ’ਚ ਬਦਲਿਆ ਜਾ ਰਿਹਾ ਹੈ। ਕੋਈ ਵੀ ਪਾਰਟੀ ਜਦੋਂ ਮਨੁੱਖੀ ਹੱਕਾਂ ਲਈ ਲੜਦੀ ਤੇ ਸੰਘਰਸ਼ ਕਰਦੀ ਹੈ ਤਾਂ ਕਿਸੇ ਇਕ ਵਿਅਕਤੀ ਲਈ, ਧਿਰ ਜਾਂ ਪਾਰਟੀ ਧਿਰ ਲਈ ਨਹੀਂ ਸਗੋਂ ਸਮੁੱਚੇ ਭਾਈਚਾਰੇ ਦੇ ਹੱਕਾਂ ਲਈ ਲੜਦੀ ਹੈ। ਇਹ ਸੱਚ ਹੈ ਕਿ ਕੋਈ ਕਿੰਨਾ ਵੀ ਗੁਨਾਹਗਾਰ ਹੋਵੇ, ਜੇਲ੍ਹ ’ਚ ਉਸ ਨੂੰ ਮਨੁੱਖੀ ਜੀਵਨ ਜਿਊਣ ਦੀਆਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ।

Get the latest update about Big news, check out more about Punjab news, Latest news, Bikram Majithia & Truescoop news

Like us on Facebook or follow us on Twitter for more updates.