ਰਾਹੁਲ ਗਾਂਧੀ ਤੇ ਸਵਾਲਾਂ ਨੂੰ ਲੈ ਕੇ ਚੰਡੀਗੜ੍ਹ 'ਚ ਪ੍ਰਦਰਸ਼ਨ, ਕਾਂਗਰਸੀਆਂ ਨੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਦੀ ਕੀਤੀ ਕੋਸ਼ਿਸ਼

ਅੱਜ ਚੰਡੀਗੜ੍ਹ 'ਚ ਪੰਜਾਬ ਕਾਂਗਰਸਦਿਆਂਗਾ ਅਤੇ ਸਮਰਥਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰੱਥਕ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੇ ਹਨ...

ਅੱਜ ਚੰਡੀਗੜ੍ਹ 'ਚ ਪੰਜਾਬ ਕਾਂਗਰਸਦਿਆਂਗਾ ਅਤੇ ਸਮਰਥਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਕਾਂਗਰਸ ਪਾਰਟੀ ਦੇ ਵਰਕਰ ਅਤੇ ਸਮਰੱਥਕ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਰਾਹੁਲ ਗਾਂਧੀ ਤੋਂ ਕੀਤੀ ਜਾ ਰਹੀ ਪੁੱਛਗਿੱਛ ਦਾ ਵਿਰੋਧ ਕਰ ਰਹੇ ਹਨ। ਇਸੇ ਦੇ ਹੀ ਚਲਦਿਆਂ ਅੱਜ ਕਾਂਗਰਸੀਆਂ ਨੇ ਰਾਜਪਾਲ ਦੇ ਘਰ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪਰ ਜਦੋਂ ਕਾਂਗਰਸੀ ਰੋਸ ਪ੍ਰਦਰਸ਼ਨ ਕਰਨ ਲਈ ਗਵਰਨਰ ਹਾਊਸ ਪੁੱਜੇ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਰਸਤੇ ਵਿੱਚ ਹੀ ਰੋਕ ਲਿਆ। ਕਾਂਗਰਸੀਆਂ ਨੇ ਬੈਰੀਕੇਡਿੰਗ ਤੋੜ ਕੇ ਅੱਗੇ ਜਾਣ ਦੀ ਕੋਸ਼ਿਸ਼ ਕੀਤੀ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਤੋਂ ਇਲਾਵਾ ਕਾਂਗਰਸੀ ਵਰਕਰ ਬੈਰੀਕੇਡ ’ਤੇ ਚੜ੍ਹ ਗਏ। ਇਸ ਤੋਂ ਬਾਅਦ ਪੁਲਿਸ ਹਰਕਤ 'ਚ ਆ ਗਈ ਅਤੇ ਉਨ੍ਹਾਂ 'ਤੇ ਵਾਟਰ ਕੈਨਨ ਦਾ ਇਸਤੇਮਾਲ ਕੀਤਾ। ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਕਰੀਬ 90 ਕਾਂਗਰਸੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਇਨ੍ਹਾਂ ਸਾਰਿਆਂ ਨੂੰ ਸੈਕਟਰ 3 ਦੇ ਥਾਣੇ ਵਿੱਚ ਰੱਖਿਆ ਗਿਆ ਹੈ।


ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਕਿਹਾ ਕਿ ਰਾਹੁਲ ਗਾਂਧੀ ਨੂੰ ਘੰਟਿਆਂ  ਬੱਧੀ ਬੇਲੋੜਾ ਘੇਰਿਆ ਜਾ ਰਿਹਾ ਹੈ। ਜਦਕਿ ਸਭ ਕੁਝ ਕਾਗਜ਼ 'ਤੇ ਲਿਖਿਆ ਹੋਇਆ ਹੈ। ਕੇਂਦਰ ਦੀ ਮੋਦੀ ਸਰਕਾਰ ਅਤੇ ਭਾਰਤੀ ਜਨਤਾ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਅਜਿਹੀ ਕਾਰਵਾਈ ਕਰ ਰਹੀਆਂ ਹਨ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Get the latest update about CONGRESS LEADERS PROTEST OUTSIDE GOVERNOR HOUSE IN CHANDIGARH, check out more about RAHUL GANDHI, CONGRESSMEN, BARINDER DHILLON & POLICE DETAINED

Like us on Facebook or follow us on Twitter for more updates.