ਚੰਡੀਗੜ੍ਹ: ਸੀ.ਬੀ.ਐੱਸ.ਈ. ਦੇ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ ਅਹਿਮ ਫੈਸਲਾ ਲਿਆ ਹੈ। ਬੋਰਡ ਵਲੋਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਇਕ ਵਾਰ ਫਿਰ ਤੋਂ ਟਾਲ ਦਿੱਤੀਆਂ ਗਈਆਂ ਹਨ।
ਜਾਣਕਾਰੀ ਮੁਤਾਬਕ ਬੋਰਡ ਨੇ ਕਿਹਾ ਹੈ ਕਿ ਜਦੋਂ ਵੀ ਪ੍ਰੀਖਿਆ ਲੈਣੀ ਹੋਵੇਗੀ ਤਾਂ ਸਟੂਡੈਂਟਸ ਨੂੰ 10 ਦਿਨ ਪਹਿਲਾਂ ਇਸ ਦੀ ਸੂਚਨਾ ਦੇ ਦਿੱਤੀ ਜਾਵੇਗੀ। ਬੋਰਡ ਨੇ ਇਹ ਫੈਸਲਾ ਪੰਜਾਬ ਵਿਚ ਕੋਰੋਨਾ ਦੇ ਵਧਦੇ ਕੇਸਾਂ ਦੇ ਕਾਰਨ ਲਿਆ ਹੈ। ਸੂਬੇ ਵਿਚ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਫਿਲਹਾਲ ਸਕੂਲਾਂ ਵਿਚ ਪ੍ਰੀਖਿਆ ਲੈਣਾ ਆਸਾਨ ਨਹੀਂ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਅੱਜ ਟਵੀਟ ਦੇ ਰਾਹੀਂ ਜਾਣਕਾਰੀ ਦਿੱਤੀ ਸੀ ਕਿ ਉਨ੍ਹਾਂ ਨੇ ਸੀ.ਬੀ.ਐੱਸ.ਈ. ਪ੍ਰੀਖਿਆ ਰੱਦ ਕਰਨ ਦੇ ਲਈ ਕੇਂਦਰੀ ਸਿੱਖਿਆ ਮੰਤਰੀ ਨੂੰ ਅਪੀਲ ਕੀਤੀ ਸੀ। ਅਜੇ ਕੁਝ ਦੇਰ ਪਹਿਲਾਂ ਹੀ ਸੀ.ਬੀ.ਐੱਸ.ਈ. ਨੇ ਪ੍ਰੀਖਿਆ ਨੂੰ ਲੈ ਕੇ ਅਹਿਮ ਫੈਸਲਾ ਜਾਰੀ ਕੀਤਾ ਹੈ।