ਪੰਜਾਬ ਦਾ ਹਾਲ, 20 ਦਿਨਾਂ ਵਿੱਚ 10 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼

ਇੱਥੇ ਮੁੱਖ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਾਡਿਊਲ ਪੰਜਾਬ ਪੁਲਿਸ ਦੀ ਪਕੜ ਤੋਂ ਖਿਸਕ ਗਿਆ ਹੁੰਦਾ ਤਾਂ ਕੀ ਹੋਣਾ ਸੀ? ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਲਗਭਗ ਹਰ ਦੂਜੇ ਦਿਨ 2 ਮੌਡਿਊਲਾਂ ਦਾ ਪਰਦਾਫਾਸ਼ ਹੋ ਰਿਹਾ ਹੈ...

ਪੰਜਾਬ 'ਚ ਵੱਧ ਰਹੀਆਂ ਅੱਤਵਾਦੀ ਗਤੀਵਿਧੀਆਂ ਨਾਲ ਸੂਬੇ ਦੀ ਸ਼ਾਂਤੀ ਭੰਗ ਕਰਨ ਦੀਆਂ ਪੂਰੀਆਂ ਕੋਸ਼ਿਸ਼ ਹੋ ਰਹੀਆਂ ਹਨ। ਪ੍ਰਾਪਤ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਪਿਛਲੇ ਮਹੀਨੇ ਪੰਜਾਬ ਪੁਲਿਸ ਵੱਲੋਂ ਲਗਭਗ 10 ਅੱਤਵਾਦੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਡੀਜੀਪੀ ਪੰਜਾਬ, ਗੌਰਵ ਯਾਦਵ ਦਾ ਟਵਿੱਟਰ ਹੈਂਡਲ ਪ੍ਰਸ਼ਾਸਨ ਦੁਆਰਾ ਨਸ਼ਟ ਕੀਤੇ ਗਏ ਅੱਤਵਾਦੀ ਮਾਡਿਊਲਾਂ ਦੀ ਪੂਰੀ ਜਾਣਕਾਰੀ ਪ੍ਰਦਾਨ ਕਰਦਾ ਹੈ। ਭਾਵੇਂ ਇਹ ਸਾਰੇ ਦਹਿਸ਼ਤੀ ਮਾਡਿਊਲ ਪੁਲੀਸ ਵਿਭਾਗ ਨੇ ਲੱਭ ਲਏ ਸਨ ਪਰ ਸੂਬੇ ਵਿੱਚ ਅਸ਼ਾਂਤੀ ਪੈਦਾ ਕਰਨ ਲਈ ਅਜਿਹੀ ਉੱਚ ਪੱਧਰੀ ਯੋਜਨਾਬੰਦੀ ਦਾ ਹੋਣਾ ਆਪਣੇ ਆਪ ਵਿੱਚ ਗੰਭੀਰ ਚਿੰਤਾ ਦਾ ਵਿਸ਼ਾ ਹੈ।

ਇੱਥੇ ਮੁੱਖ ਸਵਾਲ ਇਹ ਪੈਦਾ ਹੁੰਦਾ ਹੈ ਕਿ ਜੇਕਰ ਇਨ੍ਹਾਂ ਵਿੱਚੋਂ ਕੋਈ ਵੀ ਮਾਡਿਊਲ ਪੰਜਾਬ ਪੁਲਿਸ ਦੀ ਪਕੜ ਤੋਂ ਖਿਸਕ ਗਿਆ ਹੁੰਦਾ ਤਾਂ ਕੀ ਹੋਣਾ ਸੀ? ਇਹ ਬਹੁਤ ਹੀ ਹੈਰਾਨ ਕਰਨ ਵਾਲੀ ਗੱਲ ਹੈ ਕਿ ਲਗਭਗ ਹਰ ਦੂਜੇ ਦਿਨ 2 ਮੌਡਿਊਲਾਂ ਦਾ ਪਰਦਾਫਾਸ਼ ਹੋ ਰਿਹਾ ਹੈ। ਸੂਬੇ ਵਿੱਚ ਚੱਲ ਰਹੀਆਂ ਦਹਿਸ਼ਤੀ ਗਤੀਵਿਧੀਆਂ, ਗੈਂਗਸਟਰਾਂ ਦੀ ਗ੍ਰਿਫ਼ਤਾਰੀ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਇਸ ਤੱਥ ਨੂੰ ਦਰਸਾਉਂਦੀਆਂ ਹਨ ਕਿ ਪੰਜਾਬ ਮੁੜ ਅੱਤਵਾਦ ਦੇ ਜਾਲ ਵਿੱਚ ਫਸ ਰਿਹਾ ਹੈ। ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਵਿੱਚ ਅਚਾਨਕ ਵਾਧਾ ਕਿਉਂ ਹੋਇਆ ਹੈ?

ਇੱਥੇ ਕੁਝ ਕਾਰਨ ਹਨ ਜੋ ਇਸਨੂੰ ਸਪੱਸ਼ਟ ਕਰ ਸਕਦੇ ਹਨ:

1. ਉਹ ਲੋਕ ਜੋ ਨੌਜਵਾਨਾਂ ਨੂੰ ਅੱਤਵਾਦ ਨਾਲ ਜੁੜਨ ਲਈ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ
ਕਈ ਲੋਕ ਅਤੇ ਵੱਖ-ਵੱਖ ਜਥੇਬੰਦੀਆਂ ਦੇ ਮੁਖੀ ਅਜਿਹੇ ਹਨ ਜੋ ਪੰਜਾਬ ਦੇ ਨੌਜਵਾਨਾਂ 'ਚ ਬੇਚੈਨੀ ਦੀ ਸਥਿਤੀ ਪੈਦਾ ਕਰ ਰਹੇ ਹਨ। ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਵਰਗੇ ਲੋਕ ਹਰ ਰੋਜ਼ ਕੋਈ ਨਾ ਕੋਈ ਬਿਆਨ ਦਿੰਦੇ ਹਨ ਜਿਸ ਨਾਲ ਸੂਬੇ ਲਈ ਗੰਭੀਰ ਖਤਰਾ ਪੈਦਾ ਹੁੰਦਾ ਹੈ। ਅਜਿਹੇ ਲੋਕਾਂ ਦੇ ਪ੍ਰਭਾਵ ਹੇਠ ਆਉਣ ਵਾਲੇ ਨੌਜਵਾਨ ਗੰਭੀਰ ਸਮੱਸਿਆਵਾਂ ਪੈਦਾ ਕਰ ਸਕਦੇ ਹਨ।


2. ਬੇਅਦਬੀ ਦੇ ਅਣਸੁਲਝੇ ਮੁੱਦੇ
ਬੇਅਦਬੀ ਦੇ ਬਹੁਤ ਸਾਰੇ ਮੁੱਦੇ ਹਨ ਜਿਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਜਿਸ ਕਾਰਨ ਪ੍ਰਭਾਵਿਤ ਹੋਏ ਲੋਕਾਂ ਵਿੱਚ ਸਰਕਾਰ ਵੱਲੋਂ ਇਨ੍ਹਾਂ ਮਸਲਿਆਂ ਸਬੰਧੀ ਕੋਈ ਗੰਭੀਰ ਕਾਰਵਾਈ ਨਾ ਕਰਨ ਨੂੰ ਲੈ ਕੇ ਆਪਣੇ ਅੰਦਰ ਭਾਰੀ ਗੁੱਸਾ ਹੈ। ਇਹ ਲੋਕ ਇਨਸਾਫ਼ ਲੈਣ ਲਈ ਗਲਤ ਰਾਹ ਚੁਣ ਸਕਦੇ ਹਨ ਜੋ ਪੰਜਾਬ ਲਈ ਖ਼ਤਰਾ ਹੋ ਸਕਦਾ ਹੈ।

3. ਬੇਰੁਜ਼ਗਾਰੀ ਦੀ ਵਧਦੀ ਦਰ
ਇਹ ਤੱਥ ਕਿਸੇ ਤੋਂ ਛੁਪਿਆ ਨਹੀਂ ਹੈ ਕਿ ਪੰਜਾਬ ਵਿੱਚ ਬੇਰੋਜ਼ਗਾਰੀ ਦੀ ਦਰ ਲਗਾਤਾਰ ਵੱਧ ਰਹੀ ਹੈ। ਪੰਜਾਬ ਦਾ ਨੌਜਵਾਨ ਬਿਹਤਰ ਮੌਕੇ ਹਾਸਲ ਕਰਨ ਲਈ ਵਿਦੇਸ਼ ਜਾਣ ਲਈ ਹਮੇਸ਼ਾ ਤਿਆਰ ਰਹਿੰਦਾ ਹੈ। ਜਿਹੜੇ ਵਿਦਿਆਰਥੀ ਬਾਹਰ ਨਹੀਂ ਜਾ ਸਕਦੇ ਅਤੇ ਇੱਥੇ ਕੋਈ ਨੌਕਰੀ ਵੀ ਨਹੀਂ ਹੈ, ਉਹ ਨਿਰਾਸ਼ ਹਨ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ  ਹੋ ਰਹੇ ਹਨ ਜੋ ਰਾਜ ਨੂੰ ਨੁਕਸਾਨ ਪਹੁੰਚਾ ਸਕਦੀਆਂ ਹਨ।

ਕਈ ਐਸੇ ਮਾਮਲੇ ਹਨ ਜੋਕਿ ਸਪੱਸ਼ਟ ਤੌਰ 'ਤੇ ਇਸ ਤੱਥ ਵੱਲ ਇਸ਼ਾਰਾ ਕਰਦੇ ਹਨ ਕਿ ਪੰਜਾਬ ਦਾ ਨੌਜਵਾਨ ਸਿਸਟਮ ਦੇ ਕੰਮਕਾਜ ਤੋਂ ਬਹੁਤਾ ਖੁਸ਼ ਨਹੀਂ ਹੈ ਅਤੇ ਇਹ ਵੀ ਕਿ ਸੂਬੇ ਦੀ ਸਦਭਾਵਨਾ ਨੂੰ ਗੰਭੀਰ ਖ਼ਤਰਾ ਹੈ। ਇਨ੍ਹਾਂ ਸਾਰੇ ਮਾਮਲਿਆਂ ਦਾ ਜ਼ਿਕਰ ਪੰਜਾਬ ਦੇ ਡੀ.ਜੀ.ਪੀ. ਨੇ ਕੀਤਾ ਹੋਇਆ ਹੈ ਅਤੇ ਹਰ ਤਰ੍ਹਾਂ ਦੀ ਜਾਣਕਾਰੀ ਆਪਣੇ ਟਵਿਟਰ ਹੈਂਡਲ ਤੋਂ ਪੰਜਾਬ ਦੇ ਲੋਕਾਂ ਤੱਕ ਪਹੁੰਚਾਈ ਹੈ।   


Get the latest update about PUNJAB NEWS LIVE, check out more about PUNJAB NEWS, PUNJAB NEWS UPDATE, BHAGWANT MANN & PUNJAB NEWS TODAY

Like us on Facebook or follow us on Twitter for more updates.