ਗੁਰਦਾਸਪੁਰ ਦੇ ਰਹਿਣ ਵਾਲੇ 42 ਸਾਲਾਂ ਦੇ ਨੌਜਵਾਨ ਦੀ ਵਿਦੇਸ਼ 'ਚ ਭੇਦਭਾਰੇ ਹਲਾਤਾਂ 'ਚ ਮੌਤ

ਘਰ ਦੀ ਗਰੀਬੀ ਦੂਰ ਕਰਨ ਅਤੇ ਉਜਵਲ ਭਵਿੱਖ ਦੀ ਤਲਾਸ਼ ਵਿਚ ਵਿਦੇਸ਼ ਰੋਜੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਪਿੰਡ ਹਵੇਲੀ ਦੇ ਰਹਿਣ...

ਘਰ ਦੀ ਗਰੀਬੀ ਦੂਰ ਕਰਨ ਅਤੇ ਉਜਵਲ ਭਵਿੱਖ ਦੀ ਤਲਾਸ਼ ਵਿਚ ਵਿਦੇਸ਼ ਰੋਜੀ ਰੋਟੀ ਕਮਾਉਣ ਗਏ ਗੁਰਦਾਸਪੁਰ ਦੇ ਪਿੰਡ ਹਵੇਲੀ ਦੇ ਰਹਿਣ 42 ਸਾਲਾਂ ਨੌਜਵਾਨ ਦੀ ਵਿਦੇਸ਼ ਵਿਚ ਸ਼ੱਕੀ ਹਲਾਤਾਂ ਵਿਚ ਮੌਤ ਹੋਣ ਨਾਲ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। 42 ਸਾਲ ਦਾ ਰਜਿੰਦਰ ਸਿੰਘ ਪਿਛਲੇ 20 ਸਾਲਾਂ ਵਲੋਂ ਫ਼ਰਾਂਸ ਦੇ ਪੈਰਿਸ ਸ਼ਹਿਰ ਵਿਚ ਕੰਮ ਕਰ ਰਿਹਾ ਸੀ ਅਤੇ ਕੱਲ ਘਰ ਵਾਲਿਆ ਨੂੰ ਉਸਦੇ ਦੋਸਤ ਦਾ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਹੋ ਗਈ ਹੈ।  ਪਰਿਵਾਰਕ ਮੈਬਰਾਂ ਨੇ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਮਦਦ ਦੀ ਗੁਹਾਰ ਲਗਾਈ ਹੈ।

ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਜਿਸਦੀ ਉਮਰ ਕਰੀਬ 42 ਸਾਲ ਹੈ ਉਹ ਪਿਛਲੇ ਕਰੀਬ 20 - 21 ਸਾਲਾਂ ਤੋਂ ਫ਼ਰਾਂਸ ਦੇ ਸ਼ਹਿਰ ਪੈਰਿਸ ਵਿਚ ਰਹਿ ਰਿਹਾ ਸੀ। ਜਿਸਨੇ ਦਿਸੰਬਰ ਮਹੀਨੇ ਭਾਰਤ ਆਪਣੇ ਘਰ ਆਉਣ ਵਾਲਾ ਸੀ ਪਰ ਅਚਾਨਕ ਮੌਤ ਦੀ ਖਬਰ ਸੁਣਦੇ ਹੀ ਪੂਰੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਕ ਮੈਬਰਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮੰਗ ਕੀਤੀ ਹੈ ਕਿ ਉਹਨਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਭੇਜਿਆ ਜਾਵੇ ਤਾਂ ਜੋ ਉਹ ਉਸਦਾ ਅੰਤਮ ਸੰਸਕਾਰ ਆਪਣੇ ਪਿੰਡ ਵਿਚ ਕਰ ਸਕਣ ਅਤੇ ਉਨ੍ਹਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਬੇਟੇ ਦੀ ਮੌਤ ਕਿਵੇਂ ਹੋਈ ਉਸਦੀ ਵੀ ਜਾਂਚ ਕੀਤੀ ਜਾਵੇ।

Get the latest update about resident of village Haveli in Gurdaspur, check out more about truescoop, punjab news, Death in discriminatory circumstances & 42 year old death in abroad

Like us on Facebook or follow us on Twitter for more updates.