ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਜਥਾ, ਕੋਰੋਨਾ ਕਾਰਨ ਨਹੀਂ ਮਿਲੀ ਆਗਿਆ

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ .............

ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਦੇ ਕਾਰਨ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ ਗਈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਸਰਕਾਰ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ। 

ਉਨ੍ਹਾਂ ਦੱਸਿਆ ਕਿ ਇਹ ਜਥਾ 21 ਜੂਨ ਨੂੰ ਪਾਕਿਸਤਾਨ ਜਾਣਾ ਸੀ, ਜਿਸ ਨੇ 29 ਜੂਨ ਨੂੰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਉਪਰੰਤ 30 ਜੂਨ ਨੂੰ ਵਾਪਸ ਭਾਰਤ ਪਰਤਣਾ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

Get the latest update about ranjit singh, check out more about death anniversary, be able to visit, & group of sikh

Like us on Facebook or follow us on Twitter for more updates.