ਅੰਮ੍ਰਿਤਸਰ: 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਦੀ ਯਾਦ ’ਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ:- ਸੁਰਜੀਤ ਸਿੰਘ ਭਿੱਟੇਵਡ

ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ...................

ਪੰਜਾਬੀ ਸੂਬਾ ਮੋਰਚਾ ਦੌਰਾਨ 4 ਜੁਲਾਈ 1955 ਨੂੰ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਤੇ ਕਰਵਾਏ ਗਏ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਾਕੇ ਦੀ ਯਾਦ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 2 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਸਨ ਜਿਸ ਦਾ ਭੋਗ ਅੱਜ 4 ਜੁਲਾਈ ਨੂੰ ਪਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸੁਰਜੀਤ ਸਿੰਘ ਭਿੱਟੇਵਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੂਨ 1984 ਵਿਚ ਭਾਰਤ ਦੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਤੋਂ ਪਹਿਲਾਂ ਪੰਜਾਬੀ ਸੂਬਾ ਮੋਰਚਾ ਨੂੰ ਦਬਾਉਣ ਲਈ ਵੀ ਇਸ ਪਾਵਨ ਅਸਥਾਨ ’ਤੇ ਹਮਲਾ ਕੀਤਾ ਗਿਆ ਸੀ।

ਇਹ ਹਮਲਾ 3 ਅਤੇ 4 ਜੁਲਾਈ 1955 ਦੀ ਦਰਮਿਆਨੀ ਰਾਤ ਨੂੰ ਕੀਤਾ ਗਿਆ। ਇਸ ਦੌਰਾਨ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਵੱਡੀ ਗਿਣਤੀ ਵਿਚ ਪੁਲਸ ਭੇਜੀ ਗਈ, ਜਿਸ ਦੀ ਅਗਵਾਈ ਡੀ.ਆਈ.ਜੀ. ਮਹਾਸ਼ਾ ਅਸ਼ਵਨੀ ਕੁਮਾਰ ਸ਼ਰਮਾ ਨੇ ਕੀਤੀ ਸੀ। ਭਿੱਟੇਵਡ ਨੇ ਕਿਹਾ ਕਿ ਉਸ ਸਮੇਂ ਕਾਂਗਰਸ ਸਰਕਾਰ ਦੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਪੰਜਾਬ ਦੇ ਮੁੱਖ ਮੰਤਰੀ ਭੀਮ ਸੈਨ ਸੱਚਰ ਸਨ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਵਿਚ 80 ਫ਼ੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਕਾਂਗਰਸ ਨੇ ਸਦਾ ਹੀ ਧੱਕਾ ਕੀਤਾ ਸੀ, ਜਿਸ ਤਹਿਤ ਅਜ਼ਾਦੀ ਦੇ ਮਹਿਜ਼ 7 ਸਾਲਾਂ ਬਾਅਦ ਹੀ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 1984 ਵਿਚ ਸਿੱਖਾਂ ਦੀ ਨਸਲਕੁਸ਼ੀ ਕਰਨ ਵਾਲੀ ਕਾਂਗਰਸ ਜਮਾਤ ਦੀ ਸ਼ੁਰੂ ਤੋਂ ਮਨਸ਼ਾ ਸਿੱਖ ਵਿਰੋਧੀ ਰਹੀ ਹੈ। 

ਭਿੱਟੇਵਡ ਨੇ ਕਿਹਾ ਕਿ 4 ਜੁਲਾਈ 1955 ਨੂੰ ਵੱਡੀ ਗਿਣਤੀ ਵਿਚ ਪੁਲਸ ਬਲ ਸ੍ਰੀ ਦਰਬਾਰ ਸਾਹਿਬ ਵਿਖੇ ਭੇਜੇ ਗਏ, ਜਿਨ੍ਹਾਂ ਨੂੰ ਕਿਸੇ ਵੀ ਢੰਗ ਨਾਲ ਪੰਜਾਬੀ ਸੂਬਾ ਮੋਰਚੇ ਨੂੰ ਦਬਾਉਣ ਲਈ ਕਿਹਾ ਗਿਆ ਸੀ। ਪੁਲਸ ਬੂਟਾਂ ਸਮੇਤ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਵਿਚ ਦਾਖ਼ਲ ਹੋਈ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਜੁੜੇ ਸਿੱਖਾਂ ’ਤੇ ਗੋਲੇ ਸੁੱਟੇ ਗਏ। 

ਲੰਗਰ ਸ੍ਰੀ ਗੁਰੂ ਰਾਮਦਾਸ ਜੀ ’ਤੇ ਹਮਲਾ ਕੀਤਾ ਗਿਆ ਅਤੇ ਸ੍ਰੀ ਦਰਬਾਰ ਸਾਹਿਬ ਦੀਆਂ ਪਰਕਰਮਾਂ ਦੇ ਵਰਾਂਡਿਆਂ ਉੱਪਰ ਚੜ੍ਹ ਕੇ ਗੋਲੀ ਚਲਾਈ ਗਈ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ, ਮੈਨੇਜਰ ਸ. ਗੁਰਦਿਆਲ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਗਿਆਨੀ ਤੇਜਾ ਸਿੰਘ ਤੇ ਪ੍ਰੋ. ਹਰਭਜਨ ਸਿੰਘ ਅਤੇ ਅਕਾਲੀ ਦਲ ਦੇ ਵੱਡੀ ਗਿਣਤੀ ਆਗੂਆਂ ਸਮੇਤ ਸੰਗਤ ਨੂੰ ਗ੍ਰਿਫ਼ਤਾਰ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਸਾਕੇ ਤੋਂ ਕੌਮ ਦੀ ਨੌਜੁਆਨੀ ਨੂੰ ਜਾਣੂ ਕਰਵਾਉਣ ਲਈ ਸਮਾਗਮ ਆਯੋਜਤ ਕਰਨ ਦਾ ਫੈਸਲਾ ਕੀਤਾ ਗਿਆ। ਜਿਸਦੀ ਯਾਦ ਦੇ ਵਿਚ ਅੱਜ ਮੰਜੀ ਸਾਹਿਬਦੀਵਾਨ ਹਾਲ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ।ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ।

Get the latest update about TRUE SCOOP, check out more about 1955, punjab, amritsar & bhogs of akhand path sahib

Like us on Facebook or follow us on Twitter for more updates.