ਪੁਰਾਣੀ ਰੰਜਿਸ਼ ਚਲਦੇ ਸਕੂਲੀ ਮੁੰਡਿਆਂ ਨੇ ਸਕੂਲ ਦੇ ਹੀ ਮੁੰਡੇ ਨਾਲ ਕਰ ਦਿੱਤਾ ਵੱਡਾ ਕਾਰਾ, ਘਟਨਾ ਸੀਸੀਟੀਵੀ ਕੈਮਰੇ 'ਚ ਕੈਦ

ਪੰਜਾਬ ਵਿਚ ਆਏ ਦਿਨ ਵਾਰਦਾਤਾਂ ਦੇ ਮਾਮਲੇ ਵੱਧ ਰਹੇ ਹਨ, ਤਾਜਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿਥੇ ਪੁਰਾਣੀ ਰੰਜਿਸ਼ ਦੇ ਚਲਦੇ ਕੁੱਝ ਸਕੂਲੀ ਬੱਚਿਆਂ....

ਪੰਜਾਬ ਵਿਚ ਆਏ ਦਿਨ ਵਾਰਦਾਤਾਂ ਦੇ ਮਾਮਲੇ ਵੱਧ ਰਹੇ ਹਨ, ਤਾਜਾ ਮਾਮਲਾ ਅੰਮ੍ਰਿਤਸਰ ਦਾ ਹੈ, ਜਿਥੇ ਪੁਰਾਣੀ ਰੰਜਿਸ਼ ਦੇ ਚਲਦੇ ਕੁੱਝ ਸਕੂਲੀ ਬੱਚਿਆਂ ਨੇ ਇੱਕ ਸਕੂਲ ਦੇ ਹੀ ਬੱਚੇ ਨੂੰ ਬੁਰੀ ਤਰ੍ਹਾਂ ਕੁੱਟਿਆ,  ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ।

ਜਾਣਕਾਰੀ ਦਿੰਦੇ ਹੋਏ ਪੀੜਤ ਨੌਜਵਾਨ ਅਤੇ ਪਰਿਵਾਰਕ ਮੈਂਬਰਾ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦੇ ਇੱਕ ਨਿੱਜੀ ਸਕੂਲ ਵਿਚ ਪੜ੍ਹਦਾ ਹੈ,ਅਤੇ ਅੱਜ ਜਦੋ ਸਕੂਲ ਦੇ ਬਾਹਰ ਸਕੂਟਰੀ ਤੇ ਬੈਠਾ ਸੀ ਤਾਂ ਕੁਝ ਨੌਜਵਾਨਾਂ ਵੱਲੋਂ ਉਸਨੂੰ ਬੁਰੀ ਤਰ੍ਹਾਂ ਕੁੱਟਿਆ ਅਤੇ ਮਾਰਿਆ ਗਿਆ ਜਿਸ ਨਾਲ ਉਸਦੇ ਸਿਰ ਤੇ ਗੰਭੀਰ ਸੱਟ ਲੱਗ ਗਈ, ਉਹਨਾਂ ਦੱਸਿਆ ਕਿ ਨੌਜਵਾਨ ਸਕੂਲ ਦੇ ਬੱਚੇ ਹਨ ਅਤੇ ਜਾਂਦੇ ਹੋਏ ਜਾਨੋ ਮਾਰਨ ਦੀਆਂ ਧਮਕੀਆਂ ਦੇ ਕੇ ਫਰਾਰ ਹੋ ਗਏ, ਉਹਨਾਂ ਕਿਹਾ ਕਿ ਉਕਤ ਨੌਜਵਾਨਾਂ ਵੱਲੋਂ ਉਹਨਾਂ ਦੇ ਘਰ ਤੇ ਵੀ ਹਮਲਾ ਕੀਤਾ ਗਿਆ ਹੈ। ਉਹਨਾਂ ਕਿਹਾ ਪੁਲਸ ਨੂੰ ਵੀ ਸ਼ਿਕਾਇਤ ਦਿਤੀ ਹੋਈ ਹੈ ਪਰ ਪੁਲਸ ਵੱਲੋਂ ਵੀ ਸਿਆਸੀ ਦਬਾਅ ਦੇ ਕਾਰਨ ਉਕਤ ਲੋਕਾਂ ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਹਨਾਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਉਕਤ ਨੌਜਵਾਨਾਂ ਦੇ ਉਪਰ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਉਹਨਾਂ ਦੀ ਰਖਿਆ ਕੀਤੀ ਜਾਵੇ।

ਉੱਥੇ ਹੀ ਜਦੋ ਜਾਂਚ ਅਧਿਕਾਰੀ ਨਾਲ ਸੰਪਰਕ ਕੀਤਾ ਤਾਂ ਉਹਨਾਂ ਕਿਹਾ ਕਿ ਉਹਨਾਂ ਨੂੰ ਸ਼ਿਕਾਇਤ ਮਿਲੀ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ, ਉਕਤ ਨੌਜਵਾਨ ਦਾ ਮੈਡੀਕਲ ਕੀਤਾ ਜਾ ਰਿਹਾ ਹੈ, ਜੋ ਵੀ ਮੈਡੀਕਲ ਰਿਪੋਰਟ ਆਏਗੀ ਕਾਨੂੰਨ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।

Get the latest update about amritsar news, check out more about crime news, truescoop, truescoop news & amritsar

Like us on Facebook or follow us on Twitter for more updates.