ਪ੍ਰਸਿੱਧ ਬਾਲੀਵੁੱਡ ਅਭਿਨੇਤਰੀ ਯਾਮੀ ਗੌਤਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ

ਅੰਮ੍ਰਿਤਸਰ ਪ੍ਰਸਿੱਧ ਬਾਲੀਵੁੱਡ ਅਭਿਨੇਤਰੀ ਯਾਮੀ ਗੌਤਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੀ...

ਅੰਮ੍ਰਿਤਸਰ ਪ੍ਰਸਿੱਧ ਬਾਲੀਵੁੱਡ ਅਭਿਨੇਤਰੀ ਯਾਮੀ ਗੌਤਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੀ। ਉਨ੍ਹਾਂ ਨਤਮਸਤਕ ਹੋ ਕੇ ਰਸਬੀਨੀ ਬਾਣੀ ਦਾ ਆਨੰਦ ਮਾਣਿਆ। ਤੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਆਹ ਤੋਂ ਬਾਅਦ ਅੱਜ ਗੁਰੂ ਘਰ ਅਸ਼ੀਰਵਾਦ ਲੈਣ ਲਈ ਪੁੱਜੇ ਹਾਂ। ਕਿਊਕਿ ਕੋਵਿਡ ਮਹਾਂਮਾਰੀ ਦੇ ਦੌਰਾਨ ਇੱਥੇ ਆਉਣ ਦਾ ਮੌਕਾ ਨਹੀਂ ਮਿਲ ਸਕਿਆ।

ਅੱਜ ਵਾਹਿਗੁਰੂ ਕੋਲੋ ਅਸ਼ੀਰਵਾਦ ਲਿਆ ਹੈ ਇਥੇ ਆ ਕੇ ਮਨ ਨੂੰ ਬਹੁਤ ਖੁਸ਼ੀ ਮਿਲੀ।  ਉਨਾਂ ਕਿਹਾ ਕਿ ਮੇਰੀਆਂ ਆਉਣ ਵਾਲੀਆਂ ਫ਼ਿਲਮਾਂ 6 ਨਵੀਆਂ ਫ਼ਿਲਮਾਂ ਜਲਦ ਦਰਸ਼ਕਾਂ ਦੇ ਰੂਬਰੂ ਹੋਣਗੀਆਂ। ਇਥੇ ਆ ਕੇ ਇਨ੍ਹਾਂ ਚੰਗਾ ਲੱਗਿਆ ਗੁਰੂ ਘਰ ਆ ਕੇ , ਵਾਪਿਸ ਜਾਣ ਦਾ ਮੰਨ ਨਹੀਂ ਕਰ ਰਿਹਾ ਮਨ ਨੂੰ ਬਹੁਤ ਖੁਸ਼ੀ ਮਿਲ ਰਹੀ ਹੈ।

Get the latest update about amritsar, check out more about punjab, pays obeisance at Golden Temple, truescoop & Famous Bollywood

Like us on Facebook or follow us on Twitter for more updates.