ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਮਨਾਇਆ ਜਾ ਰਿਹੈ ਸ਼ਰਧਾਪੁਰਵਕ

ਸ੍ਰੀ ਗੁਰੂ ਅਰਜੁਨ ਦੇਵ ਜੀ ਪੰਜਵੀ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ................

ਸ੍ਰੀ ਗੁਰੂ ਅਰਜੁਨ ਦੇਵ ਜੀ ਪੰਜਵੀ ਪਾਤਸ਼ਾਹੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਚ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋਣ ਲਈ ਪੁਜੀਆਂ। ਗੁਰੂਦੁਆਰਾ ਰਾਮਸਰ ਸਾਹਿਬ ਉਹ ਪਾਵਨ ਪਵਿਤਰ ਅਸਥਾਨ ਹੈ ਜਿਥੇ ਗੁਰੂ ਅਰਜੁਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਕਰਵਾਈ ਅਤੇ ਪਹਿਲਾ ਸਰੂਪ ਸੰਪੂਰਨ ਹੋਣ ਉਪਰੰਤ ਇਸੇ ਅਸਥਾਨ ਤੋਂ ਬਾਬਾ ਬੁੱਢਾ ਜੀ ਦੇ ਸੀਸ ਤੇ ਸੁਸ਼ੋਭਿਤ ਕਰਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਿਜਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਗਿਆ।

ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਸਾਹਿਬ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਨਤਮਸਤਕ ਹੋਏ, ਜਿੱਥੇ ਵਾਹਿਗੁਰੂ ਦਾ ਅਸ਼ੀਰਵਾਦ ਲਿਆ ਤੇ ਗੁਰਬਾਣੀ ਦਾ ਆਨੰਦ ਮਾਣਿਆ, ਤੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕੀਤਾ, ਸ੍ਰੀ ਦਰਬਾਰ ਸਾਹਿਬ ਕੇ ਹਜੂਰੀ ਰਾਗੀਆਂ ਵਲੋਂ ਕੀਰਤਨ ਕੀਤਾ ਗਿਆ ਉਪਰੰਤ ਅਰਦਾਸ ਕੀਤੀ ਗਈ, ਕਿ ਸਤਿਗੁਰੂ ਕਿਰਪਾ ਕਰਨ ਤੇ ਸਮੁੱਚੀ ਮਾਨਵਤਾ ਨੂੰ ਇਸ ਮਹਾਮਾਰੀ ਤੋਂ ਨਿਜਾਤ ਦਵਾਉਣ ਲਈ।

ਅੱਜ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਕਾਲ ਤਖਤ ਦੇ ਆਦੇਸ਼ ਨੂੰ ਮੰਨਦੇ ਹੋਏ ਅਕਾਲ ਤਖਤ ਦੇ ਜਥੇਦਾਰ ਨੇ ਸਿੱਖ ਕੌਮ ਦੇ ਦੇਸ ਵਿਦੇਸ਼ ਦੀਆਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜ ਕੇ ਰਹਿਣ ਦੀ ਅਪੀਲ ਕੀਤੀ ਇਸ ਮੌਕੇ ਐਸਜੀਪੀਸੀ ਮੈਂਬਰ ਮਨਜੀਤ ਸਿੰਘ ਨੇ ਕਿਹਾ ਕਿ ਸਿੱਖ ਇਤਿਹਾਸ ਨਾਲ ਜੁੜਿਏ, ਉਨ੍ਹਾਂ ਕਿਹਾ ਐਸਜੀਪੀਸੀ ਵੱਲੋਂ ਠੰਡੇ ਤੇ ਮਿੱਠੇ ਜਲ ਦੀ ਛਬੀਲਾਂ ਵੀ ਲਗਾਈਆਂ ਗਈਆਂ ਹਨ, ਗੁਰੂ ਘਰ ਵਿਚ ਸੰਗਤਾਂ ਨੂੰ ਲੰਗਰ ਵੀ ਛਕਾਇਆ ਜਾਵੇਗਾ, ਸੰਗਤਾਂ ਨੂੰ ਮਿਲਜੁਲ ਮਨਾਉਣ ਦੀ ਅਪੀਲ ਕੀਤੀ ਗੁਰੂ ਚਰਨਾਂ 'ਚ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

Get the latest update about with devotion, check out more about celebrated today, 5th patshah guru arjan dev ji, punjab & amritsar

Like us on Facebook or follow us on Twitter for more updates.