ਅੰਮ੍ਰਿਤਸਰ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਲੁਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਰਾਮਬਾਗ ਦੀ ਪੁਲਸ ਨੂੰ ਉਸ ਸਮੇਂ ਸਫਲਤਾ ਮਿਲੀ। ਜਦੋ ਪੁਲਸ ਵੱਲੋਂ ਲੁਟਾਂ ਖੋਹਾਂ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ, ਪੁਲਸ ਅਧਿਕਾਰੀ ਨੇ ਦੱਸਿਆ ਕਿ ਇਕ ਮਹਿਲਾ ਜੋ ਪੱਟੀ ਦੀ ਰਹਿਣ ਵਾਲੀ ਅੰਮ੍ਰਿਤਸਰ ਸ਼ਾਪਿੰਗ ਕਰਨ ਲਈ ਆਈ ਸੀ ਉਹ ਬੱਸ ਸਟੈਂਡ ਤੋਂ ਰਿਕਸ਼ੇ ਤੇ ਜਾ ਰਹੀ ਸੀ।
ਇਕ ਯੁਵਕ ਆਇਆ ਉਸ ਕੋਲੋਂ ਮੋਬਾਈਲ ਆਈ ਫੋਨ ਖੋਹ ਕੇ ਲੈ ਗਿਆ ਜਿਸਦੀ ਉਸ ਮਹਿਲਾ ਨੇ ਸ਼ਿਕਾਇਤ ਦਰਜ ਕਰਵਾਈ ਸੀ। ਸਾਡੀ ਪੁਲਸ ਪਾਰਟੀ ਵੱਲੋਂ ਕਾਰਵਾਈ ਕਰਦੇ ਹੋਏ। ਮੁਖਬਰ ਦੀ ਸੂਚਨਾ ਦੇ ਅਧਾਰ ਇਕ ਵਿਅਕਤੀ ਨੂੰ ਕਾਬੂ ਕੀਤਾ ਤੇ ਉਸ ਕੋਲੋਂ ਪੁੱਛਗਿੱਛ ਕੀਤੀ ਗਈ। ਉਸ ਕੋਲੋਂ ਉਹ ਖੋਹਿਆ ਆਈ ਫੋਨ ਬਰਾਮਦ ਹੋਇਆ।
ਪੁਲਸ ਅਧਿਕਾਰੀ ਨੇ ਦੱਸਿਆ ਕਿ ਸਖਤੀ ਨਾਲ ਪੁੱਛਗਿੱਛ ਦੌਰਾਨ ਇਸ ਨੇ ਦੱਸਿਆ ਕਿ ਇਸ ਨੇ ਹੋਰ ਕੋਈ ਲੁੱਟ ਦੀਆਂ ਵਾਰਦਾਤਾਂ ਕੀਤੀਆਂ ਹਨ। ਇਸ ਖਿਲਾਫ ਕੇਸ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸਨੂੰ ਅਦਾਲਤ ਵਿਚ ਪੇਸ਼ ਕਰਨ ਇਸਦਾ ਤਿੰਨ ਦਿਨ ਦਾ ਰਿਮਾਂਡ ਹਾਸਿਲ ਕੀਤੀ ਗਈ। ਇਸ ਕੋਲੋ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
Get the latest update about great success, check out more about punjab news, punjab, Police achieved & amritsar crime news
Like us on Facebook or follow us on Twitter for more updates.