ਪਿਛਲੇ ਦਿਨੀਂ ਅਨੰਦਪੁਰ ਸਾਹਿਬ ਦੇ ਵਪਾਰੀ ਕੋਲੋਂ ਹੋਈ ਲੁੱਟ ਦੀ ਗੁੱਥੀ ਸੁਲਝਾਈ

ਅੰਮ੍ਰਿਤਸਰ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਲੁਟਾਂ ਖੋਹਾਂ ਦੀ ਵਾਰਦਾਤਾਂ ਦੇ ਖਿਲਾਫ ਚਲਾਈ ਗਈ...

ਅੰਮ੍ਰਿਤਸਰ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ ਲੁਟਾਂ ਖੋਹਾਂ ਦੀ ਵਾਰਦਾਤਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਪੁਲਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ। ਜਦੋਂ ਥਾਣਾ ਈ ਡਿਵੀਜ਼ਨ ਦੀ ਪੁਲਸ ਵੱਲੋਂ ਪਿਛਲੇ ਦਿਨੀਂ ਭਰਾਵਾਂ ਦੇ ਢਾਬੇ ਕੋਲ ਗਲੀ ਵਕੀਲਾਂ ਵਾਲੀ ਵਿਚ ਆਨੰਦਪੁਰ ਸਾਹਿਬ ਤੋਂ ਆਏ ਇੱਕ ਕੱਪੜਾ ਵਪਾਰੀ ਕੋਲੋ ਦੋ ਨੌਜਵਾਨਾਂ ਵਲੋਂ ਪੰਜ ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ। ਇਹ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਸੀ। 

ਪੁਲਸ ਨੇ ਇਸ ਮਾਮਲੇ ਵਿਚ ਤਿੰਨ ਦੋਸ਼ੀ ਕਾਬੂ ਕੀਤੇ ਹਨ ਤੇ ਉਨ੍ਹਾਂ ਕੋਲੋਂ ਲੁੱਟ ਦੀ ਰਕਮ ਵਿਚੋਂ 3 ਲੱਖ 67 ਹਜ਼ਾਰ ਰੁਪਏ ਬਰਾਮਦ ਕਰਕੇ ਇਨ੍ਹਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕਰਕੇ ਇਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰ ਇਨ੍ਹਾਂ ਦਾ ਰਿਮਾਂਡ ਹਾਸਿਲ ਕੀਤਾ ਜਾਵੇਗਾ। ਤਾਂਕਿ ਇਨ੍ਹਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ।

Get the latest update about truescoop news, check out more about punjab, amritsar, Recently from a trader of Anandpur Sahib Unsolved loot & truescoop

Like us on Facebook or follow us on Twitter for more updates.