ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ

-ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਭਾਰੀ ਗਿਣਤੀ ਵਿਚ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ...............

ਅੰਮ੍ਰਿਤਸਰ:-ਸ਼੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਭਾਰੀ ਗਿਣਤੀ ਵਿਚ ਸਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੀਆਂ। ਜਿਥੇ ਉਹਨਾਂ ਵਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਰਸ ਬੀਣੀ ਬਾਣੀ ਦਾ ਆਨੰਦ ਮਾਣਿਆ ਗਿਆ। ਇਸ ਮੌਕੇ ਸੰਗਤਾਂ ਵਲੋਂ ਦੇਸ਼ ਭਰ ਵਿਚ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਾਵਨ ਦਿਨ ਦੀ ਵਧਾਈ ਦਿੰਦਿਆਂ ਇਸ ਦਿਹਾੜੇ ਨੂੰ ਮਣਾਇਆ।

ਇਸ ਮੌਕੇ ਗੱਲਬਾਤ ਕਰਦਿਆਂ ਸਿਖ ਸ਼ਰਧਾਲੂਆਂ ਵਲੋਂ ਗੱਲਬਾਤ ਕਰਦਿਆਂ ਦਸਿਆ ਗਿਆ ਹੈ ਕਿ ਅੱਜ ਦੇ ਦਿਨ ਦੂਸਰੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਗੁਰਤਾ ਗੱਦੀ ਤੇ ਬਿਰਾਜਮਾਨ ਹੋਏ ਸਨ। ਜਿਸਦੇ ਚੱਲਦੇ ਅੱਜ ਦਾ ਪਾਵਨ ਦਿਹਾੜਾ ਸੰਸਾਰ ਭਰ ਦੀਆ ਸੰਗਤਾਂ ਵਲੋਂ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਜਿਸਦੇ ਚਲਦੇ ਅੱਜ ਅਸੀਂ ਸਾਰੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਹਾਂ। ਸੰਗਤਾਂ ਵਿਚ ਭਾਰੀ ਸ਼ਰਧਾ ਅਤੇ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਸੰਸਾਰ ਭਰ ਦੀਆ ਸੰਗਤਾਂ ਨੂੰ ਇਸ ਪਾਵਨ ਪਵਿਤਰ ਦਿਹਾੜੇ ਦੀਆ ਬਹੁਤ ਬਹੁਤ ਵਧਾਈਆਂ।

Get the latest update about truescoop news, check out more about Sachkhand Sri Harmandir Sahib, punjab, on the occasion of Guru Angad Dev Ji Gurta Gaddi Day & amritsar

Like us on Facebook or follow us on Twitter for more updates.