ਨਿਤਿਨ ਕੋਹਲੀ , ਪਰਗਟ ਸਿੰਘ ਤੇ ਸੁਰਿੰਦਰ ਭਾਪਾ ਵਲੋਂ ਅੰਮ੍ਰਿਤਸਰ ਏਅਰਪੋਰਟ 'ਤੇ ਓਲੰਪਿਕ ਚੈਂਪੀਅਨਸ ਹਾਕੀ ਖਿਡਾਰੀਆਂ ਦਾ ਕੀਤਾ ਗਿਆ ਸ਼ਾਨਦਾਰ ਸਵਾਗਤ

ਅੰਮ੍ਰਿਤਸਰ ਏਅਰਪੋਰਟ ਤੇ ਓਲੰਪਿਕ ਚੈਂਪੀਅਨਸ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਵਿਧਾਇਕ ਪਰਗਟ ਸਿੰਘ ਨੇ ਸਵਾਗਤ ਕੀਤਾ। ਫਿਰ ...............

ਅੰਮ੍ਰਿਤਸਰ ਏਅਰਪੋਰਟ ਤੇ ਓਲੰਪਿਕ ਚੈਂਪੀਅਨਸ ਹਾਕੀ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ। ਵਿਧਾਇਕ ਪਰਗਟ ਸਿੰਘ ਨੇ ਸਵਾਗਤ ਕੀਤਾ। ਫਿਰ ਇੱਕ ਬੱਸ ਰਾਹੀਂ ਸ੍ਰੀ ਦਰਬਾਰ ਸਾਹਿਬ ਲਈ ਹਾਕੀ ਖਿਡਾਰੀ ਨਤਸਮਤਕ ਹੋਣ ਪੁੱਜੇ। ਭਾਰਤੀ ਹਾਕੀ ਟੀਮ ਨੇ ਦੇਸ਼ ਦਾ ਮਾਣ ਵਧਾਉਦਿਆ ਹੋਇਆ ਕਾਂਸੀ ਤਗਮਾ ਹਾਸਲ ਕਰ ਦੇਸ਼ ਦਾ 41 ਸਾਲਾਂ ਦਾ ਇੰਤਜਾਰ ਖਤਮ ਕੀਤਾ। ਜਿਸ 'ਤੇ ਪੂਰੇ ਦੇਸ਼ ਨੂੰ ਮਾਣ ਹੈ।

ਅੰਮ੍ਰਿਤਸਰ ਪਹੁੰਚੇ ਭਾਰਤੀ ਹਾਕੀ ਖਿਡਾਰੀਆਂ ਦਾ ਜ਼ੋਰਦਾਰ ਸਵਾਗਤ ਕੀਤਾ ਗਿਆ। ਹਵਾਈ ਅੱਡੇ ਤੇ ਢੋਲ ਨਗਾੜਿਆਂ ਦੀ ਥਾਪ 'ਚ ਸਵਾਗਤ ਕੀਤਾ ਗਿਆ। ਸਵਾਗਤ ਕਰਨ ਵਾਲਿਆਂ ਖਿਡਾਰੀਆਂ ਦਾ ਪਰਿਵਾਰਕ ਮੈਂਬਰ ਨਾਲ ਪਰਗਟ ਸਿੰਘ, ਨਿਤਿਨ ਕੋਹਲੀ ਵੀ ਸ਼ਾਮਿਲ ਰਹੇ।

 ਭਾਰਤੀ ਪੁਰਸ਼ ਹਾਕੀ ਟੀਮ ਨੇ ਓਲੰਪਿਕ ਚ ਕਾਂਸੀ ਦੇ ਤਮਗਾ ਜਿੱਤਿਆ ਹੈ। ਪੁਰਸ਼ ਹਾਕੀ ਟੀਮ ਦੇ 11 ਖਿਡਾਰੀ ਅੰਮ੍ਰਿਤਸਰ ਪਹੁੰਚੇ ਹਨ। ਇਸ ਮੌਕੇ ਮਹਿਲਾ ਹਾਕੀ ਖਿਡਾਰਣ ਗੁਰਜੀਤ ਕੌਰ ਵੀ ਪਹੁੰਚੀ ਹੈ।  ਪੁਰਸ਼ ਹਾਕੀ ਟੀਮ ਨੇ ਕਾਂਸੀ ਦਾ ਤਮਗਾ ਜਿੱਤਿਆ ਹੈ। 

ਭਾਰਤੀ ਹਾਕੀ ਟੀਮ ਨੇ 41 ਸਾਲ ਬਾਅਦ ਓਲੰਪਿਕ ਖੇਡਾਂ ਵਿਚ ਤਮਗਾ ਜਿੱਤਿਆ ਹੈ , ਜਿਸ ਵਿਚ ਕਪਤਾਨ ਤੇ ਉਪ ਕਪਤਾਨ ਸਮੇਤ ਸਭ ਤੋਂ ਵੱਧ ਖਿਡਾਰੀ (11) ਪੰਜਾਬ ਦੇ ਸਨ। ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਇਨ੍ਹਾਂ 11 ਪੰਜਾਬੀ ਖਿਡਾਰੀਆਂ ਮਨਪ੍ਰੀਤ ਸਿੰਘ (ਕਪਤਾਨ), ਹਰਮਨਪ੍ਰੀਤ ਸਿੰਘ (ਉਪ ਕਪਤਾਨ), ਰੁਪਿੰਦਰ ਪਾਲ ਸਿੰਘ, ਸਿਮਰਨਜੀਤ ਸਿੰਘ, ਮਨਦੀਪ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਵਰੁਣ ਕੁਮਾਰ, ਦਿਲਪ੍ਰੀਤ ਸਿੰਘ, ਹਾਰਦਿਕ ਸਿੰਘ ਤੇ ਕ੍ਰਿਸ਼ਨ ਪਾਠਕ ਨੂੰ 1-1 ਕਰੋੜ ਰੁਪਏ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਹਾਕੀ ਖਿਡਾਰੀਆਂ ਦੀ ਰਾਸ਼ੀ ਵਿਚ ਵੀ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਦੇ ਹਰੇਕ ਹਾਕੀ ਖਿਡਾਰੀ ਨੂੰ 2.51 ਕਰੋੜ ਰੁਪਏ ਦੇ ਨਗਦ ਪੁਰਸਕਾਰ ਨਾਲ ਨਿਵਾਜਿਆ ਜਾਵੇਗਾ।

ਇਸੇ ਤਰ੍ਹਾਂ ਓਲੰਪਿਕ ਖੇਡਾਂ ਦੇ ਮਹਿਲਾ ਹਾਕੀ ਮੁਕਾਬਲਿਆਂ ਵਿਚ ਚੌਥੇ ਸਥਾਨ ਉਤੇ ਆ ਕੇ ਇਤਿਹਾਸ ਰਚਣ ਵਾਲੀ ਭਾਰਤੀ ਟੀਮ ਦੀਆਂ ਦੋ ਪੰਜਾਬੀ ਖਿਡਾਰਨਾ ਗੁਰਜੀਤ ਕੌਰ ਤੇ ਰੀਨਾ ਖੋਖਰ ਅਤੇ ਅਥਲੈਟਿਕਸ ਦੇ ਡਿਸਕਸ ਫਾਈਨਲ ਮੁਕਾਬਲੇ ਵਿਚ ਛੇਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਨੂੰ 50-50 ਲੱਖ ਰੁਪਏ ਨਾਲ ਸਨਮਾਨਤ ਕੀਤਾ ਜਾਵੇਗਾ।

ਚੰਡੀਗੜ੍ਹ ਵਿਚ 12 ਅਗਸਤ ਨੂੰ ਖਿਡਾਰੀਆਂ ਦਾ ਸਨਮਾਨ ਸਮਾਰੋਹ ਹੋਵੇਗਾ। ਮੁੱਖ ਮੰਤਰੀ ਤੇ ਰਾਜਪਾਲ  ਖਿਡਾਰੀਆਂ ਦਾ ਸਨਮਾਨ ਕਰਨਗੇ। ਪੰਜਾਬ ਸਰਕਾਰ ਖਿਡਾਰੀਆਂ ਨੂੰ 32.67 ਕਰੋੜ ਦੀ ਇਨਾਮੀ ਰਕਮ ਦੇਵੇਗੀ। ਇਸ ਸਮਾਗਮ ਦੌਰਾਨ ਪੰਜਾਬ ਦੇ ਖਿਡਾਰੀਆਂ ਅਤੇ ਜੈਵਲਿਨ ਥਰੋਅ ਵਿਚ ਸੋਨ ਤਗਮਾ ਜਿੱਤਣ ਵਾਲੇ ਨੀਰਜ ਚੋਪੜਾ ਨੂੰ ਕੁੱਲ 32.67 ਕਰੋੜ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਆ ਜਾਵੇਗਾ।

Get the latest update about Pargat Singh, check out more about punjab, at Amritsar Airport, truescoop & Surinder Bhapa

Like us on Facebook or follow us on Twitter for more updates.