ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਆਪ ਸਰਕਾਰ ਨੂੰ ਵੱਡਾ ਝਟਕਾ, VIP ਸੁਰੱਖਿਆ ਮੁੜ ਬਹਾਲ ਕਰਨ ਦੇ ਦਿੱਤੇ ਹੁਕਮ

ਵੀਆਈਪੀ ਸੁਰੱਖਿਆ 'ਚ ਕਟੌਤੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਰੱਖਿਆ 'ਚ ਕਟੌਤੀ ਦੇ ਫੈਸਲੇ 'ਤੇ ਰੋਕ ਲਗਾ ਸੁਰੱਖਿਆ ਬਹਾਲ ਕਰਨ ਦਾ ਹੁਕਮ ਦਿੱਤੇ ਹਨ

ਵੀਆਈਪੀ ਸੁਰੱਖਿਆ 'ਚ ਕਟੌਤੀ ਦੇ ਮਾਮਲੇ 'ਚ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਰੱਖਿਆ 'ਚ ਕਟੌਤੀ ਦੇ ਫੈਸਲੇ 'ਤੇ ਰੋਕ ਲਗਾ ਸੁਰੱਖਿਆ ਬਹਾਲ ਕਰਨ ਦਾ ਹੁਕਮ ਦਿੱਤੇ ਹਨ। ਹਾਈਕੋਰਟ ਨੇ ਨਾਲ ਹੀ ਆਪ ਸਰਕਾਰ ਨੂੰ ਇਸ ਦੀ ਸਮੀਖਿਆ ਕਰਨ ਲਈ ਵੀ ਕਿਹਾ ਹੈ।

ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਕੇਂਦਰ ਅਤੇ ਰਾਜ ਦੀਆਂ ਖੁਫੀਆ ਏਜੰਸੀਆਂ ਨਾਲ ਸਲਾਹ-ਮਸ਼ਵਰਾ ਕਰਨ ਤੋਂ ਬਾਅਦ ਹੀ ਅਜਿਹਾ ਫੈਸਲਾ ਲੈਣ ਲਈ ਕਿਹਾ ਹੈ। ਹਾਈ ਕੋਰਟ ਨੇ ਵੀ ਸੁਰੱਖਿਆ ਲੀਕ ਹੋਣ 'ਤੇ ਚਿੰਤਾ ਪ੍ਰਗਟਾਉਂਦੇ ਕਿਹਾ ਕਿ ਜਨਤਕ ਕੀਤੀ ਜਾ ਰਹੀ ਜਾਣਕਾਰੀ ਕਈਆਂ ਨੂੰ ਖਤਰੇ ਵਿੱਚ ਪਾ ਦਿੰਦੀ ਹੈ। ਸ਼ਰਾਰਤੀ ਅਨਸਰ ਇਸ ਦਾ ਗਲਤ ਫਾਇਦਾ ਉਠਾ ਸਕਦੇ ਹਨ।


ਦਸ ਦਈਏ ਕਿਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇੱਕ ਦਿਨ ਪਹਿਲਾਂ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ ਘਟਾ ਦਿੱਤੀ ਸੀ। ਇਸ ਤੋਂ ਬਾਅਦ ਸਰਕਾਰ 'ਤੇ ਸਵਾਲ ਉੱਠੇ ਕਿ ਉਨ੍ਹਾਂ ਨੇ ਮੂਸੇਵਾਲਾ ਦੀ ਸੁਰੱਖਿਆ ਕਿਉਂ ਘਟਾਈ? ਜੇਕਰ ਸੁਰੱਖਿਆ ਵੀ ਘੱਟ ਕਰਨੀ ਸੀ ਤਾਂ ਇਹ ਜਾਣਕਾਰੀ ਜਨਤਕ ਕਿਉਂ ਕੀਤੀ ਗਈ।

ਜਿਕਰਯੋਗ ਹੈ ਕਿ ਮਾਨ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਸੁਰੱਖਿਆ ਵਿੱਚ ਕਟੌਤੀ ਸ਼ੁਰੂ ਕਰ ਦਿੱਤੀ ਸੀ। ਮੂਸੇਵਾਲਾ ਦੇ ਮਾਰੇ ਜਾਣ ਤੋਂ ਪਹਿਲਾਂ ਜਿਆਦਾਤਰ ਕਾਂਗਰਸੀ ਆਗੂ, ਧਾਰਮਿਕ ਸ਼ਖਸੀਅਤਾਂ, ਸੇਵਾਮੁਕਤ ਅਤੇ ਸੇਵਾ ਨਿਭਾ ਰਹੇ ਪੁਲਿਸ ਅਧਿਕਾਰੀ ਅਤੇ ਹੋਰ ਮਸ਼ਹੂਰ ਹਸਤੀਆਂ ਦੀ ਚਾਰ ਵਾਰ ਸੁਰੱਖਿਆ ਘਟਾਈ ਗਈ ਸੀ। ਇਸ ਬਾਰੇ ਜਾਣਕਾਰੀ ਨੂੰ ਵਾਰ-ਵਾਰ ਜਨਤਕ ਕੀਤਾ ਗਿਆ । ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ 'ਵੀਆਈਪੀ ਕਲਚਰ' 'ਤੇ ਕਾਰਵਾਈ ਦੇ ਖਿਲਾਫ 45 ਪਟੀਸ਼ਨਾਂ ਹਾਈ ਕੋਰਟ ਪਹੁੰਚੀਆਂ ਸਨ।

Get the latest update about vip security case, check out more about restore of VIP security, aap sarkar, vip security & punjab and high court

Like us on Facebook or follow us on Twitter for more updates.