ਐੱਫ.ਸੀ.ਆਈ ਸਾਉਣੀ ਮੰਡੀਕਰਨ ਸੀਜ਼ਨ 2019-20 ਲਈ ਕਸਟਮ ਮਿਲਡ ਰਾਈਸ ਕਰੇਗੀ ਸਵੀਕਾਰ

ਪੰਜਾਬ ਸਰਕਾਰ ਦੀ ਮੰਗ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰਾਲੇ ਨੇ ਸੂਬੇ ਨੂੰ ਆਨਲਾਈਨ 'ਖਰੀਦ ਅਤੇ ਭੁਗਤਾਨ ਪ੍ਰਣਾਲੀ' ਦੇ ਲਾਗੂ ਕਰਨ ਤੋਂ ਇੱਕਮੁਸ਼ਤ ਛੋਟ ਦੇ ਦਿੱਤੀ ਹੈ ਅਤੇ ਐੱਫ.ਸੀ.ਆਈ...

ਚੰਡੀਗੜ੍ਹ— ਪੰਜਾਬ ਸਰਕਾਰ ਦੀ ਮੰਗ ਨੂੰ ਮੁੱਖ ਰੱਖਦਿਆਂ ਭਾਰਤ ਸਰਕਾਰ ਦੇ ਖਪਤਕਾਰ ਮਾਮਲੇ, ਖੁਰਾਕ ਅਤੇ ਜਨਤਕ ਵੰਡ ਬਾਰੇ ਮੰਤਰਾਲੇ ਨੇ ਸੂਬੇ ਨੂੰ ਆਨਲਾਈਨ 'ਖਰੀਦ ਅਤੇ ਭੁਗਤਾਨ ਪ੍ਰਣਾਲੀ' ਦੇ ਲਾਗੂ ਕਰਨ ਤੋਂ ਇੱਕਮੁਸ਼ਤ ਛੋਟ ਦੇ ਦਿੱਤੀ ਹੈ ਅਤੇ ਐੱਫ.ਸੀ.ਆਈ. ਨੂੰ ਸਾਉਣੀ ਮੰਡੀਕਰਨ ਸੀਜ਼ਨ 2019-20 ਲਈ ਕਸਟਮ ਮਿਲਡ ਰਾਈਸ (ਸੀ.ਐੱਮ.ਆਰ.) ਸਵੀਕਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਨੇ ਦਿੱਤੀ। ਸ੍ਰੀ ਮਤੀ ਮਿੱਤਰਾ ਨੇ ਕਿਹਾ ਕਿ ਸੂਬੇ ਨੂੰ ਇਹ ਛੋਟ ਵਿਸ਼ੇਸ਼ ਕੇਸ ਵਜੋਂ ਦਿੱਤੀ ਗਈ ਹੈ ਕਿਉਂ ਜੋ ਪੰਜਾਬ ਵੱਲੋਂ ਪਿਛਲੇ ਸੀਜ਼ਨਾਂ ਦੇ ਮੁਕਾਬਲੇ ਕਿਸਾਨਾਂ ਦੀ ਆਨਲਾਈਨ ਰਜਿਸਟ੍ਰੇਸ਼ਨ ਅਤੇ ਆੜਤੀਆਂ ਦੁਆਰਾ ਜਨਤਕ ਵਿੱਤ ਪ੍ਰਬੰਧਨ ਪ੍ਰਣਾਲੀ (ਪੀ.ਐੱਫ.ਐੱਮ.ਐੱਸ.) ਰਾਹੀਂ ਆਨਲਾਈਨ ਅਦਾਇਗੀ ਦੇ ਸਬੰਧ ਵਿੱਚ ਕਾਫ਼ੀ ਸੁਧਾਰ ਵੇਖਣ ਨੂੰ ਮਿਲਿਆ ਹੈ। ਉਨਾਂ ਦੱਸਿਆ ਕਿ ਖਰੀਦ ਸੀਜ਼ਨ ਦੇ ਅਖੀਰ ਤੱਕ 2557 ਕਿਸਾਨਾਂ ਨੂੰ ਪੀ.ਐਫ.ਐਮ.ਐਸ. ਜ਼ਰੀਏ ਆਨਲਾਈਨ ਭੁਗਤਾਨ ਕੀਤਾ ਗਿਆ।

ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ASI

ਉਨਾਂ ਦੱਸਿਆ ਕਿ ਸੂਬੇ ਨੇ ਭਾਰਤ ਸਰਕਾਰ ਦੇ ਖੁਰਾਕ ਅਤੇ ਜਨਤਕ ਵੰਡ ਵਿਭਾਗ ਨੂੰ ਭਰੋਸਾ ਦਿਵਾਇਆ ਹੈ ਕਿ ਹਾੜੀ ਮੰਡੀਕਰਨ ਸੀਜ਼ਨ 2020-21 ਤੱਕ ਆਨਲਾਈਨ ਖਰੀਦ ਪ੍ਰਣਾਲੀ ਲਾਗੂ ਕਰ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਸੂਬੇ ਵੱਲੋਂ ਵਿਭਾਗ ਨੂੰ ਪ੍ਰਗਤੀ ਦੀ ਮਹੀਨਾਵਾਰ ਰਿਪੋਰਟ ਅਪਡੇਟ ਕੀਤੀ ਜਾਵੇਗੀ।

ਜਲੰਧਰ ਦੇ ਇਸ ਮਸਾਜ ਸੈਂਟਰ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਿਸ ਨੇ ਕੀਤੇ 5 ਲੋਕ ਗ੍ਰਿਫਤਾਰ

ਕਾਬਲੇਗੌਰ ਹੈ ਕਿ ਐੱਫ.ਸੀ.ਆਈ. ਨੂੰ ਪਹਿਲਾਂ ਇਹ ਨਿਰਦੇਸ਼ ਦਿੱਤੇ ਗਏ ਸਨ ਕਿ ਸਾਉਣੀ ਮੰਡੀਕਰਨ ਸੀਜ਼ਨ 2019-20 ਲਈ ਸੀ.ਐੱਮ.ਆਰ. ਤਾਂ ਸਵੀਕਾਰ ਕੀਤੀ ਜਾਵੇ ਜੇਕਰ ਪੰਜਾਬ ਅਤੇ ਹਰਿਆਣਾ ਦੀਆਂ ਸੂਬਾ ਏਜੰਸੀਆਂ ਵੱਲੋਂ ਰਜਿਸਟਰਡ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧਾ ਆਨਲਾਈਨ ਭੁਗਤਾਨ ਕੀਤਾ ਗਿਆ ਹੋਵੇ। ਇਸ ਤੋਂ ਇਲਾਵਾ ਸੂਬਿਆਂ ਨੂੰ ਆਨਲਾਈਨ ਖਰੀਦ ਪ੍ਰਣਾਲੀ ਰਾਹੀਂ ਖਰੀਦ ਕਰਨ ਅਤੇ ਕਿਸਾਨਾਂ ਦੀ ਰਜਿਸਟ੍ਰੇਸ਼ਨ ਕਰਨ ਲਈ ਵੀ ਕਿਹਾ ਗਿਆ ਸੀ।

Get the latest update about True Scoop News, check out more about Chief Minister Of Punjab, Captain Amarinder Singh, Punjab Approves One Time Waiver & Punjab News

Like us on Facebook or follow us on Twitter for more updates.