'ਪੰਜਾਬ ਬੰਦ': ਰਵਿਦਾਸ ਤੇ ਵਾਲਮੀਕੀ ਸਮਾਜ ਦੇ ਆਗੂਆਂ ਨੇ ਮੁਕੰਮਲ 'ਜਲੰਧਰ ਬੰਦ' ਕਰਨ ਦਾ ਕੀਤਾ ਐਲਾਨ

ਅੰਮ੍ਰਿਤਸਰ ਤੋਂ ਰਵਿਦਾਸ ਅਤੇ ਵਾਲਮੀਕੀ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਪਰ ਜਲੰਧਰ ਦੇ ਰਵਿਦਾਸ ਅਤੇ ਵਾਲਮੀਕਿ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ

ਅੱਜ 12 ਅਗਸਤ ਨੂੰ ਪੰਜਾਬ 'ਚ ਹਰ ਪਾਸੇ 'ਪੰਜਾਬ ਬੰਦ' ਦਾ ਐਲਾਨ ਹੈ ਪਰ ਅੰਮ੍ਰਿਤਸਰ ਤੋਂ ਰਵਿਦਾਸ ਅਤੇ ਵਾਲਮੀਕੀ ਸਮਾਜ ਦੇ ਆਗੂਆਂ ਨੇ ਮੁੱਖ ਮੰਤਰੀ ਨਾਲ ਮੀਟਿੰਗ ਕਰਕੇ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਪਰ ਜਲੰਧਰ ਦੇ ਰਵਿਦਾਸ ਅਤੇ ਵਾਲਮੀਕੀ ਸਮਾਜ ਦੇ ਆਗੂਆਂ ਨੇ ਬੰਦ ਦਾ ਸੱਦਾ ਵਾਪਸ ਨਹੀਂ ਲਿਆ ਹੈ। ਜਲੰਧਰ 'ਚ ਅੱਜ ਮੁਕੰਮਲ ਬੰਦ ਰੱਖਿਆ ਜਾਵੇਗਾ। ਜਿਸ ਦਾ ਅਸਰ ਸ਼ਹਿਰ 'ਚ ਕਈ ਥਾਵਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਕਈ ਏਰੀਆ 'ਚ ਦੁਕਾਨਾਂ ਦਫਤਰ ਬੰਦ ਦਿਖਾਈ ਦੇ ਰਹੇ ਹਨ। 

ਰਵਿਦਾਸ ਟਾਈਗਰ ਫੋਰਸ ਦੇ ਜੱਸੀ ਤਲਹਨ ਨੇ ਅੱਗੇ ਕਿਹਾ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਨੇ ਅਨੁਸੂਚਿਤ ਜਾਤੀ ਭਾਈਚਾਰੇ 'ਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ। ਅਨਮੋਲ ਰਤਨ ਮਾਨ ਦੇ ਖਿਲਾਫ SC-ST ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਸਰ ਵਿੱਚ ਭਾਈਚਾਰੇ ਦੇ ਲੋਕਾਂ ਨੇ ਮੁੱਖ ਮੰਤਰੀ ਨਾਲ ਗੱਲ ਕਰਨ ਤੋਂ ਬਾਅਦ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ, ਪਰ ਇਹ ਜਲੰਧਰ ਭਾਈਚਾਰੇ ਦੀ ਸਹਿਮਤੀ ਤੋਂ ਬਿਨਾਂ ਹੈ, ਜਿਸ ਕਾਰਨ ਉਹ ਅਜੇ ਵੀ ਆਪਣੇ ਫੈਸਲੇ 'ਤੇ ਕਾਇਮ ਹਨ। ਉਨ੍ਹਾਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਬੰਦ ਸਬੰਧੀ ਜਲੰਧਰ ਦੇ ਸਰਕਟ ਹਾਊਸ ਵਿੱਚ ਦੋਵਾਂ ਭਾਈਚਾਰਿਆਂ ਦੀ ਮੀਟਿੰਗ ਹੋਈ ਹੈ, ਜਿਸ ਵਿੱਚ ਸਰਬਸੰਮਤੀ ਨਾਲ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੰਦ ਨੂੰ ਜਲੰਧਰ ਵਿੱਚ ਦੁਕਾਨਦਾਰ ਐਸੋਸੀਏਸ਼ਨ ਦਾ ਸਮਰਥਨ ਮਿਲਿਆ ਹੈ। ਉਨ੍ਹਾਂ ਨੇ ਉਨ੍ਹਾਂ ਦੇ ਸਮਰਥਨ ਵਿੱਚ ਦੁਕਾਨਾਂ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਜੱਸੀ ਤਲਹਣ ਨੇ ਸਾਰੀਆਂ ਸੰਸਥਾਵਾਂ ਨੂੰ ਆਪਣੇ ਆਪ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੈ।

ਦਸ ਦਈਏ ਕਿ ਐਡਵੋਕੇਟ ਜਨਰਲ ਅਨਮੋਲ ਰਤਨ ਸਿੰਘ ਨੇ ਅਨੁਸੂਚਿਤ ਜਾਤੀ ਵਰਗ ਦੀਆਂ ਨੌਕਰੀਆਂ ਬਾਰੇ ਆਪਣੀ ਰਾਏ ਦਿੰਦੇ ਹੋਏ ਟਿੱਪਣੀ ਕੀਤੀ ਸੀ ਕਿ ਜਿਨ੍ਹਾਂ ਅਸਾਮੀਆਂ 'ਤੇ ਇਹ ਲੋਕ ਨਿਯੁਕਤ ਹਨ, ਉਹ ਉਨ੍ਹਾਂ ਲਈ ਢੁਕਵੇਂ ਨਹੀਂ ਹਨ। ਉਨ੍ਹਾਂ ਦੇ ਇਸ ਬਿਆਨ ਅਤੇ ਵਿਚਾਰਾਂ ਤੋਂ ਬਾਅਦ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਪ੍ਰਤੀ ਐਡਵੋਕੇਟ ਜਨਰਲ ਦੀ ਨਫ਼ਰਤ ਨੂੰ ਦਰਸਾਇਆ ਹੈ। ਜਿਸ ਤੋਂ ਬਾਅਦ ਪੰਜਾਬ 'ਚ ਉਕਤ ਸਮਾਜ ਦੇ ਲੁੱਕ ਦਾ ਗੁੱਸਾ ਫੁੱਟਿਆ ਤੇ ਉਨ੍ਹਾਂ ਬੰਦ ਦਾ ਐਲਾਨ ਕੀਤਾ। 

Get the latest update about , check out more about jalandhar band, Punjab band today, Punjab band & jalandhar band today

Like us on Facebook or follow us on Twitter for more updates.