ਨੌਜਵਾਨ ਦੀ ਨਹਿਰ ਕੰਡੇ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼- ਪੁਲਸ ਵਲੋਂ ਲਾਸ਼ ਕਬਜ਼ੇ 'ਚ ਲੈ ਕਾਨੂੰਨੀ ਕਾਰਵਾਈ ਸ਼ੁਰੂ

ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਦੇ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿਖੇ ਨਹਿਰ ਕੰਡੇ ਸ਼ੱਕੀ ਹਾਲਾਤਾਂ ..

ਪੁਲਸ ਜ਼ਿਲ੍ਹਾ ਬਟਾਲਾ ਦੇ ਥਾਣਾ ਸੇਖਵਾਂ ਦੇ ਅਧੀਨ ਪੈਂਦੇ ਪਿੰਡ ਠੱਕਰ ਸੰਧੂ ਵਿਖੇ ਨਹਿਰ ਕੰਡੇ ਸ਼ੱਕੀ ਹਾਲਾਤਾਂ 'ਚ ਇਕ ਨੌਜਵਾਨ ਦੀ ਲਾਸ਼ ਦੀ ਸੂਚਨਾ ਤੋਂ ਬਾਅਦ ਪੂਰੇ ਇਲਾਕੇ ਭਰ ਵਿਚ ਸਨਸਨੀ ਫੇਲ ਗਈ। ਉਥੇ ਹੀ ਇਸ ਮਾਮਲੇ ਦੀ ਜਿਵੇਂ ਹੀ ਸੂਚਨਾ ਪੁਲਸ ਨੂੰ ਮਿਲੀ ਤਾਂ ਪੁਲਸ ਦੇ ਆਲਾ ਅਧਿਕਾਰੀਆਂ ਵਲੋਂ ਮੌਕੇ ਤੇ ਪਹੁੰਚ ਤਫਤੀਸ਼ ਸ਼ੁਰੂ ਕਰ ਦਿਤੀ ਗਈ। ਉਧਰ ਮ੍ਰਿਤਕ ਦੇ ਪਰਿਵਾਰ ਇਨਸਾਫ ਦੀ ਗੁਹਾਰ ਲਗਾ ਰਿਹਾ ਹੈ ਅਤੇ ਉਹਨਾਂ ਦਾ ਕਹਿਣਾ ਹੈ ਕਿ ਮ੍ਰਿਤਕ ਤੇ ਹਮਲਾ ਕਰ ਉਸਦਾ ਕਤਲ ਹੋਇਆ ਹੈ।

ਬਟਾਲਾ ਦੇ ਨੇੜਲੇ ਪਿੰਡ ਠੱਕਰ ਸੰਧੂ ਵਿਖੇ ਅੱਜ ਸਵੇਰੇ ਉਸ ਵੇਲੇ ਸਨਸਨੀ ਫੇਲ ਗਈ ਜਦ ਇਕ ਨੌਜਵਾਨ ਦੀ ਲਾਸ਼ ਨਹਿਰ ਦੇ ਕੰਡੇ ਮਿਲੀ ਉਥੇ ਹੀ ਪੁਲਸ ਨੂੰ ਸੂਚਿਤ ਕੀਤਾ ਗਿਆ ਮੌਕੇ ਤੇ ਪਹੁੰਚੇ ਪੁਲਸ ਡੀਐਸਪੀ ਲਲਿਤ ਕੁਮਾਰ ਨੇ ਦੱਸਿਆ ਕਿ ਉਹਨਾਂ ਵਲੋਂ ਤਫਤੀਸ਼ ਸ਼ੁਰੂ ਕੀਤੀ ਜਾ ਚੁਕੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈਣ ਉਪਰੰਤ ਉਕਤ ਨੌਜਵਾਨ ਦੀ ਪਹਿਚਾਣ ਮੇਜ਼ਰ ਸਿੰਘ (44 ਸਾਲ ) ਵਜੋਂ ਹੋਈ ਹੈ। ਮੁੱਢਲੀ ਜਾਚ ਵਿਚ ਇਹ ਸਾਹਮਣੇ ਆਇਆ ਮ੍ਰਿਤਕ ਨੌਜ਼ਵਾਨ ਦੀ ਲਾਸ਼ ਤੇ ਤੇਜ਼ ਧਾਰ ਹਤਿਆਰਾ ਨਾਲ ਵਾਰ ਕੀਤੇ ਜਾਣ ਦੇ ਨਿਸ਼ਾਨ ਵੀ ਹਨ। ਉਥੇ ਹੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਵਿਚ ਭੇਜਿਆ ਗਿਆ ਹੈ ਅਤੇ ਉਹਨਾਂ ਵਲੋਂ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਹੇਠ ਮਾਮਲਾ ਦਰਜ਼ ਕਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। 

Get the latest update about batala, check out more about truescoop, punjab, truescoop news & Body of youth found in canal

Like us on Facebook or follow us on Twitter for more updates.