ਜੋੜੇ ਨੇ ਕੀਤਾ ਨਸ਼ਾ, ਹਸਪਤਾਲ 'ਚ ਹੋਏ ਦਾਖਲ, ਪਤੀ ਨੂੰ ਗੰਭੀਰ ਦੇਖ ਤੜਫ ਉੱਠੀ ਪਤਨੀ

ਨਸ਼ੇ ਦੀ ਇਕ ਹੋਰ ਭਿਆਨਕ ਤਸਵੀਰ ਸਾਹਮਣੇ ਆਈ ਹੈ। ਸ਼ਹਿਰ ਦੇ ਅੰਦਰ ................

ਨਸ਼ੇ ਦੀ ਇਕ ਹੋਰ ਭਿਆਨਕ  ਤਸਵੀਰ ਸਾਹਮਣੇ ਆਈ ਹੈ। ਸ਼ਹਿਰ ਦੇ ਅੰਦਰ ਸੋਮਵਾਰ ਨੂੰ ਨਸ਼ੇ ਦੀ ਓਵਰਡੋਜ਼ ਨਾਲ ਪਤੀ ਪਤਨੀ ਦੀ ਹਾਲਤ ਵਿਗੜ ਗਈ। ਦੋਵਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕਿਸੇ ਵਿਅਕਤੀ ਨੇ ਸਹਾਰਾ ਜਨਸੇਵਾ ਦੇ ਦਫ਼ਤਰ ਫੋਨ ਕਰਕੇ ਸੂਚਨਾ ਦਿੱਤੀ ਸੀ ਕਿ ਪ੍ਰਤਾਪ ਨਗਰ ਵਿਚ ਇਕ ਵਿਅਕਤੀ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ੀ ਦੀ ਹਾਲਤ ਵਿਚ ਪਿਆ ਹੈ। ਸਹਾਰਾ ਜਨ ਸੇਵਾ ਦੇ ਵਰਕਰ ਮਣੀਕਰਨ ਐਂਬੂਲੈਂਸ ਲੈ ਕੇ ਮੌਕੇ 'ਤੇ ਪਹੁੰਚੇ ਤਾਂ ਉੱਥੇ ਪਤੀ-ਪਤਨੀ ਬੇਹੋਸ਼ੀ ਦੀ ਹਾਲਤ 'ਚ ਪਏ ਸਨ।

 ਜਿਨ੍ਹਾਂ ਨੂੰ ਚੁੱਕ ਕੇ ਇਲਾਜ ਲਈ ਬਠਿੰਡਾ ਦੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਕਤ ਵਿਅਕਤੀ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦੋਂਕਿ ਉਸ ਦੀ ਪਤਨੀ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਦੋਵਾਂ ਦਾ ਇਲਾਜ ਕਰ ਰਹੇ ਸਰਕਾਰੀ ਹਸਪਤਾਲ ਦੇ ਡਾ. ਖੁਸ਼ਦੀਪ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਨੇ ਕਿਸੇ ਨਸ਼ੇ ਦਾ ਇੰਜੈਕਸ਼ਨ ਲਗਾਇਆ ਹੋਇਆ ਹੈ ਜਿਸ ਕਾਰਨ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਦੋਵਾਂ ਦੀ ਪਛਾਣ ਗੁਰੀ ਅਤੇ ਉਸ ਦੀ ਪਤਨੀ ਅੰਜਲੀ ਵਜੋਂ ਹੋਈ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਪਰਸਰਾਮ ਨਗਰ ਦੇ ਪਬਲਿਕ ਪਖਾਨਿਆਂ ਵਿਚੋਂ ਨਸ਼ੇ ਦੀ ਓਵਰਡੋਜ਼ ਕਾਰਨ ਬੇਹੋਸ਼ ਹੋਏ ਪੁਲਿਸ ਮੁਲਾਜ਼ਮ ਨੂੰ ਚੁੱਕ ਕੇ ਲਿਆਂਦਾ ਗਿਆ ਸੀ।

Get the latest update about couple, check out more about punjab, overdose, hospital & due

Like us on Facebook or follow us on Twitter for more updates.