ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ CM ਭਗਵੰਤ ਮਾਨ, ਅਕਾਲ ਤਖਤ ਜਥੇਦਾਰ ਨਾਲ ਬੰਦ ਕਮਰੇ 'ਚ ਕੀਤੀ ਮੀਟਿੰਗ

ਆਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਅੰਮ੍ਰਿਤਸਰ ਦੌਰੇ ’ਤੇ ਪਹੁੰਚੇ ਭਗੰਵਤ ਮਾਨ...

ਅੰਮ੍ਰਿਤਸਰ- ਆਪਰੇਸ਼ਨ ਬਲਿਊ ਸਟਾਰ ਦੀ ਬਰਸੀ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ। ਅੰਮ੍ਰਿਤਸਰ ਦੌਰੇ ’ਤੇ ਪਹੁੰਚੇ ਭਗੰਵਤ ਮਾਨ ਵੱਲੋਂ ਸ਼ਹਿਰ ਦੇ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸ ਦੇ ਚਲਦਿਆਂ ਦਰਬਾਰ ਸਾਹਿਬ ਅਤੇ ਨੇੜੇ ਦੇ ਖੇਤਰ ’ਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ  ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ ਨਾਲ ਡੇਢ ਘੰਟਾ ਬੰਦ ਕਮਰੇ ਵਿਚ ਮੀਟਿੰਗ ਕੀਤੀ।

ਭਗਵੰਤ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ 'ਚ ਤਕਰੀਬਨ ਦੋ ਘੰਟੇ ਸਮਾਂ ਬਤੀਤ ਕੀਤਾ। ਭਗਵੰਤ ਸਿੰਘ ਮਾਨ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਢਾਡੀ ਜਥੇ ਰਾਹੀਂ ਉਨ੍ਹਾਂ ਨੇ ਢਾਡੀ ਵਾਰਾਂ ਸਰਵਣ ਕੀਤੀਆਂ। ਉਨ੍ਹਾਂ ਢਾਡੀ ਜਥੇ ਭਾਈ ਸ਼ਰਨਜੀਤ ਸਿੰਘ ਝਬਾਲ ਨੂੰ ਪੰਜ ਸੌ ਰੁਪਏ ਭੇਟਾ ਵੀ ਦਿੱਤੀ। ਭਗਵੰਤ ਸਿੰਘ ਮਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਸਕੱਤਰੇਤ ਅਤੇ ਉੱਪਰ ਰਿਹਾਇਸ਼ 'ਚ ਬੰਦ ਕਮਰਾ ਮੀਟਿੰਗ ਕੀਤੀ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਰਬਾਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਵੀ ਕੀਤਾ ਗਿਆ

ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਅਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਮੌਜੂਦ ਸਨ। ਜਥੇਦਾਰ ਨਾਲ ਮੀਟਿੰਗ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਜਾਂਦੇ ਸਮੇਂ ਪੱਤਰਕਾਰਾਂ ਦੇ ਨਾਲ ਕੋਈ ਵੀ ਗੱਲਬਾਤ ਨਹੀਂ ਕੀਤੀ ਅਤੇ ਵਾਪਸ ਪਰਤ ਗਏ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਪੀ. ਏ. ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੀਟਿੰਗ ਬਹੁਤ ਵਧੀਆ ਹਾਲਾਤਾਂ ਚ ਹੋਈ ਪਰ ਬੰਦ ਕਮਰਾ ਮੀਟਿੰਗ ਹੋਈ। ਇਸ ਬਾਰੇ ਉਨ੍ਹਾਂ ਨੂੰ ਵੀ ਕੋਈ ਜ਼ਿਆਦਾ ਜਾਣਕਾਰੀ ਨਹੀਂ।  

Get the latest update about Punjab News, check out more about amritsar, Truescoop News, bhagwant mann & sri harmandir sahib

Like us on Facebook or follow us on Twitter for more updates.