ਪੰਜਾਬ ਦੇ ਮੁੱਖ ਮੰਤਰੀ ਭਵੰਤ ਮਾਨ ਨੇ ਪੰਜਾਬ ਵਿੱਚ 25 ਹਜ਼ਾਰ ਨਵੀਆਂ ਸਰਕਾਰੀ ਨੌਕਰੀਆਂ ਦੇਣ ਦਾ ਕੀਤਾ ਸੀ। ਪਰ ਹੁਣ ਸੱਤਾ ਵਿੱਚ ਆਉਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇੱਕ ਹੈਰਾਨ ਕਰਨ ਵਾਲਾ ਫੈਸਲਾ ਲਿਆ ਹੈ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿਖੇ ਅੱਜ ਹੋਈ ਮੀਟਿੰਗ ਦੌਰਾਨ ਇਸ ਫੈਸਲਾ ਲਿਆ ਗਿਆ ਕਿ 1766 ਸੇਵਾਮੁਕਤ ਪਟਵਾਰੀਆਂ ਦੀ ਭਰਤੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਨਾਲ ਹੀ ਮੰਤਰੀ ਮੰਡਲ ਦੀ ਮਿਟੀਇੰਗ ਚ 1500 ਪ੍ਰਤੀ ਏਕੜ ਮੁਆਵਜੇ ਤੇ ਵੀ ਮੋਹਰ ਲਗਾ ਦਿੱਤੀ ਗਈ ਹੈ ਜਿਸ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਕਰ ਦਿੱਤਾ ਸੀ।
ਇਹ ਵੀ ਪੜ੍ਹੋ:- ਭਾਜਪਾ 'ਤੇ ਫੁੱਟਿਆ ਸੀਐੱਮ ਮਾਨ ਦਾ ਗੁੱਸਾ, ਕਰਨਾਟਕ ਦੀ ਕਿਤਾਬ 'ਚੋਂ ਭਗਤ ਸਿੰਘ ਦਾ ਪਾਠ ਹਟਾਉਣ ਨੂੰ ਦੱਸਿਆ ਨਫਰਤ ਦਾ ਮੁੱਦਾ
ਰੇਵੇਨਿਓ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਇਸ ਗੱਲ ਨੂੰ ਯਕੀਨੀ ਕਰਦੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ।ਪੇਂਡੂ ਖੇਤਰਾਂ ਵਿੱਚ ਪਟਵਾਰੀ ਨਹੀਂ ਹਨ ਤੇ ਹੁਣ ਸਿਰਫ਼ ਉਨ੍ਹਾਂ ਸੇਵਾਮੁਕਤ ਪਟਵਾਰੀਆਂ ਨੂੰ ਹੀ ਭਰਤੀ ਕੀਤਾ ਜਾਵੇਗਾ, ਜਿਨ੍ਹਾਂ 'ਤੇ ਭ੍ਰਿਸ਼ਟਾਚਾਰ ਦਾ ਕੋਈ ਦੋਸ਼ ਨਹੀਂ ਹੈ। ਜ਼ਿੰਪਾ ਮੁਤਾਬਿਕ 1090 ਪਟਵਾਰੀ ਭਰਤੀ ਕੀਤੇ ਗਏ ਸਨ ਪਰ ਉਨ੍ਹਾਂ ਦੀ ਪ੍ਰੋਬੇਸ਼ਨ ਮਿਆਦ 2 ਸਾਲ ਹੈ। ਉਦੋਂ ਤੱਕ ਕਾਰੋਬਾਰ ਚਲਾਉਣਾ ਜ਼ਰੂਰੀ ਹੈ। ਇਸ ਲਈ ਇਹ ਕਦਮ ਚੁੱਕਿਆ ਗਿਆ ਹੈ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਮਾਨ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਪ੍ਰਵਾਨਗੀ ਦਿੱਤੀ ਹੈ। ਇਸ ਦਾ ਐਲਾਨ ਸੀਐਮ ਭਗਵੰਤ ਮਾਨ ਪਹਿਲਾਂ ਹੀ ਕਰ ਚੁੱਕੇ ਹਨ। ਉਸ ਦਾ ਕਹਿਣਾ ਹੈ ਕਿ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਿੱਚ ਮਦਦ ਮਿਲੇਗੀ। ਸਰਕਾਰ ਨੂੰ ਯਕੀਨ ਹੈ ਕਿ ਜੇਕਰ ਝੋਨੇ ਦੀ ਸਿੱਧੀ ਬਿਜਾਈ ਕੀਤੀ ਜਾਵੇ ਤਾਂ ਇੱਕ ਸਾਲ ਵਿੱਚ 30 ਤੋਂ 35 ਫੀਸਦੀ ਪਾਣੀ ਦੀ ਬਚਤ ਹੋਵੇਗੀ।
ਇਸ ਤੋਂ ਇਲਾਵਾ ਪੰਜਾਬ ਮੰਤਰੀ ਮੰਡਲ ਨੇ ਸ਼ਹੀਦ ਦੇ ਵਾਰਸਾਂ ਨਾਲ ਜੁੜਿਆ ਇਕ ਅਹਿਮ ਫੈਸਲਾ ਕੀਤਾ ਹੈ। ਮੀਟਿੰਗ 'ਚ ਸ਼ਹੀਦ ਦੇ ਵਾਰਸਾਂ ਨੂੰ ਇੱਕ-ਇੱਕ ਕਰੋੜ ਰੁਪਏ ਦੇਣ ਦੀ ਪ੍ਰਵਾਨਗੀ ਮਿਲ ਗਈ ਹੈ। ਚੋਣਾਂ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਹ ਵਾਅਦਾ ਕੀਤਾ ਸੀ।ਤੇ ਇਸੇ ਦੇ ਚਲਦਿਆਂ ਹਾਲ ਹੀ 'ਚ ਇਕ ਫੌਜੀ ਦੀ ਸ਼ਹਾਦਤ 'ਤੇ ਸੀਐੱਮ ਭਗਵੰਤ ਮਾਨ ਨੇ ਇਕ ਕਰੋੜ ਰੁਪਏ ਜਾਰੀ ਕਰਨ ਲਈ ਕਿਹਾ ਸੀ।
Get the latest update about PUNJAB CABINET MEETING, check out more about TRUESCOOPPUNJABI, 1766 retired Patwaris to be recruited, Approval to pay one crore to the heirs of the martyr & 1500 per acre compensation stamp
Like us on Facebook or follow us on Twitter for more updates.