ਕੈਪਟਨ Vs ਸਿੱਧੂ: ਬਾਗੀ ਮੰਤਰੀ ਤੇ ਵਿਧਾਇਕ ਹਰੀਸ਼ ਰਾਵਤ ਨੂੰ ਮਿਲਣ ਲਈ ਦੇਹਰਾਦੂਨ ਰਵਾਨਾ

ਬਾਗੀ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਦੇਹਰਾਦੂਨ ............

ਬਾਗੀ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਦੇਹਰਾਦੂਨ ਲਈ ਰਵਾਨਾ ਹੋ ਗਏ ਹਨ। ਉੱਥੇ ਉਹ ਕਾਂਗਰਸ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ। ਇਸ ਤੋਂ ਬਾਅਦ ਦਿੱਲੀ ਵਿਚ ਹਾਈਕਮਾਨ ਤੋਂ ਮੁਲਾਕਾਤ ਦੀ ਮੰਗ ਕੀਤੀ ਗਈ ਹੈ। 

ਦੇਹਰਾਦੂਨ ਲਈ ਰਵਾਨਗੀ ਸਮੇਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਉਹ ਪੰਜਾਬ ਵਿਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿਚ ਸੁਧਾਰ ਲਿਆਉਣਗੇ। ਇਸ ਦੇ ਨਾਲ ਹੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨਹੀਂ ਬਦਲਿਆ ਤਾਂ ਉਹ ਖੁਦ ਪੰਜਾਬ ਵਿਚ ਕਾਂਗਰਸ ਦੀ ਕਬਰ ਪੁੱਟਣਗੇ।

ਦੇਹਰਾਦੂਨ ਜਾਣ ਵਾਲਿਆਂ ਵਿਚ ਸੀਨੀਅਰ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਸੂਬਾ ਜਨਰਲ ਸਕੱਤਰ ਪਰਗਟ ਸਿੰਘ, ਵਿਧਾਇਕ ਕੁਲਬੀਰ ਜੀਰਾ, ਵਰਿੰਦਰਜੀਤ ਪਾਹਾੜਾ, ਸੁਰਜੀਤ ਧੀਮਾਨ ਵੀ ਸ਼ਾਮਲ ਹਨ।

Get the latest update about leaves for Dehradun to meet rebel minister, check out more about State General Secretary Pargat Singh, punjab, cm amarinder singh & Sukhjinder Randhawa

Like us on Facebook or follow us on Twitter for more updates.