ਉਪ-ਮੁੱਖ ਮੰਤਰੀ ਰੰਧਾਵਾ ਆਏ ਐਕਸ਼ਨ ਮੋਡ 'ਚ, ਪੰਜਾਬ ਪੁਲਸ ਹੈੱਡਕੁਆਰਟਰ ਦੀ ਕੀਤੀ ਚੈਕਿੰਗ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਅੱਜ ਸਵੇਰੇ ਸਰਕਾਰੀ ਦਫ਼ਤਰ..

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਵੀ ਹੈ ਅੱਜ ਸਵੇਰੇ ਸਰਕਾਰੀ ਦਫ਼ਤਰ ਖੁੱਲ੍ਹਣ ਦੇ ਸਮੇਂ 9 ਵਜੇ ਅਚਨਚੇਤੀ ਚੈਕਿੰਗ ਲਈ ਸੈਕਟਰ 9 ਸਥਿਤ ਪੰਜਾਬ ਪੁਲਸ ਦੇ ਹੈੱਡਕੁਆਟਰ ਪੁੱਜੇ। 

ਸ. ਰੰਧਾਵਾ ਨੇ ਆਖਿਆ ਕਿ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਜੀ ਵੱਲੋਂ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਸਰਕਾਰੀ ਦਫ਼ਤਰਾਂ ਵਿਚ ਸਰਕਾਰੀ ਕਰਮਚਾਰੀ ਸਮੇਂ ਸਿਰ ਪੁੱਜਣ ਤਾਂ ਜੋ ਸੂਬਾ ਵਾਸੀਆਂ ਨੂੰ ਸਰਕਾਰੀ ਦਫ਼ਤਰਾਂ ਵਿਚ ਕਿਸੇ ਕਿਸਮ ਦੀ ਖੱਜਲ ਖ਼ੁਆਰੀ ਨਾ ਹੋਵੇ।

ਉਪ ਮੁੱਖ ਮੰਤਰੀ ਸ ਰੰਧਾਵਾ ਨੇ ਕਿਹਾ ਕਿ ਸੂਬਾ ਵਾਸੀਆਂ ਨੂੰ ਬਿਹਤਰ, ਕਾਰਜ ਕੁਸ਼ਲ ਤੇ ਲੋਕ ਪੱਖੀ ਸੇਵਾਵਾਂ ਦੇਣ ਲਈ ਅੱਜ ਇਹ ਮੁੱਖ ਦਫਤਰ ਵਿਖੇ ਚੈਕਿੰਗ ਕੀਤੀ ਗਈ।

Get the latest update about Charanjit Singh Channi, check out more about Punjab News, Punjab Government, Deputy CM & Punjab Sukhjinder Singh Randhawa

Like us on Facebook or follow us on Twitter for more updates.