Mini Lockdown In Punjab: ਪੰਜਾਬ ’ਚ 15 ਮਈ ਤਕ ਲਾਕਡਾਊਨ, ਸਿਰਫ਼ ਜ਼ਰੂਰੀ ਦੁਕਾਨਾਂ ਹੀ ਖੁੱਲ੍ਹਣਗੀਆਂ

ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਪਾਬੰਦੀਆਂ ਸਖਤ ਕਰ

ਪੰਜਾਬ ਸਰਕਾਰ ਨੇ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਸੂਬੇ ਵਿੱਚ ਪਾਬੰਦੀਆਂ ਸਖਤ ਕਰ ਦਿੱਤੀਆਂ ਹਨ ਅਤੇ ਗ਼ੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ 15 ਮਈ ਤੱਕ ਬੰਦ ਰਹਿਣਗੀਆਂ। ਸੂਬੇ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਤਾਜ਼ਾ ਨੋਟੀਫਿਕੇਸ਼ਨ ਮੁਤਾਬਕ, ਬਾਹਰਲੇ ਸੂਬਿਆਂ ਤੋਂ ਆਉਣ ਵਾਲਿਆਂ ਨੂੰ ਕਰੋਨਾ ਦੀ ਨੈਗੇਟਿਵ ਰਿਪੋਰਟ ਨਾਲ ਹੀ ਦਾਖ਼ਲਾ ਮਿਲ ਸਕੇਗਾ ਜਾਂ ਦੋ ਹਫਤਿਆਂ ਅੰਦਰ ਵੈਕਸੀਨ ਦੀ ਘੱਟੋ-ਘੱਟ ਇੱਕ ਡੋਜ਼ ਲਏ ਜਾਣ ਵਾਲਾ ਸਰਟੀਫਿਕੇਟ ਦਿਖਾਉਣਾ ਲਾਜ਼ਮੀ ਹੋਵੇਗਾ। 

ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ ਵਿੱਚ ਦਵਾਈ ਵਾਲੀਆਂ ਦੁਕਾਨਾਂ, ਜ਼ਰੂਰੀ ਵਸਤਾਂ ਜਿਵੇਂ ਦੁੱਧ, ਬਰੈੱਡ, ਸਬਜ਼ੀਆਂ, ਫਲ, ਡੇਅਰੀ, ਆਂਡਾ, ਮੀਟ ਆਦਿ ਦੀ ਸਪਲਾਈ ਅਤੇ ਮੋਬਾਈਲ ਰਿਪੇਅਰ ਵਾਲੀਆਂ ਦੁਕਾਨਾਂ ਸ਼ਾਮਲ ਹਨ। 

ਪਿੰਡਾਂ ਵਿਚ ਠੀਕਰੀ ਪਹਿਰੇ ਲਾਉਣ ਅਤੇ ਸ਼ਹਿਰਾਂ ਵਿੱਚ ਹਫ਼ਤਾਵਾਰੀ ਮੰਡੀਆਂ ਬੰਦ ਰੱਖਣ ਦਾ ਵੀ ਨਿਰਦੇਸ਼ ਦਿੱਤਾ ਗਿਆ ਹੈ। ਰੋਜ਼ਾਨਾ ਰਾਤਰੀ ਕਰਫਿਊ ਸ਼ਾਮ ਨੂੰ ਛੇ ਤੋਂ ਸਵੇਰੇ ਪੰਜ ਵਜੇ ਤੱਕ ਰਹੇਗਾ ਅਤੇ ਹਫ਼ਤਾਵਾਰੀ ਲਾਕਡਾਊਨ ਸ਼ੁੱਕਰਵਾਰ ਸ਼ਾਮ 6 ਤੋਂ ਸੋਮਵਾਰ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। 

ਪਬਲਿਕ ਟਰਾਂਸਪੋਰਟ 50 ਫੀਸਦੀ ਸਮਰੱਥਾ ਨਾਲ ਚੱਲ ਸਕੇਗੀ। ਕਾਰਾਂ ਆਦਿ 'ਚ ਸਿਰਫ਼ ਦੋ ਲੋਕ ਹੀ ਸਫ਼ਰ ਕਰ ਸਕਣਗੇ ਜਦਕਿ ਦੋ ਪਹੀਆ ਵਾਹਨਾਂ 'ਤੇ ਸਿਰਫ਼ ਇੱਕ ਵਿਅਕਤੀ ਹੀ ਸਫ਼ਰ ਕਰ ਸਕੇਗਾ।

Get the latest update about chandigarh, check out more about shop to open, punjab, mini lockdown & true scoop news

Like us on Facebook or follow us on Twitter for more updates.