ਨਵਜੋਤ ਸਿੱਧੂ ਨੇ ਏਜੀ ਤੇ ਡੀਜੀਪੀ ਦੀਆਂ ਨਿਯੁਕਤੀਆਂ ਤੇ ਕੀਤਾ ਸਵਾਲ, ਜਾਣੋ ਕਿ ਕਿਹਾ

ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਵਲੋਂ ਕੀਤੇ ਫੈਸਲੇ ਤੇ ਸਵਾਲ ਚੁੱਕਦਿਆ ਕਿਹਾ ਕਿ ਏਜੀ ਅਤੇ ਡੀਜੀਪੀ ਦੀ ਨਿਯੁਕਤੀ ...

ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਪੰਜਾਬ ਸਰਕਾਰ ਵਲੋਂ ਕੀਤੇ ਫੈਸਲੇ ਤੇ ਸਵਾਲ ਚੁੱਕਦਿਆ ਕਿਹਾ ਕਿ ਏਜੀ ਅਤੇ ਡੀਜੀਪੀ ਦੀ ਨਿਯੁਕਤੀ ਨੂੰ ਬੇਅਦਬੀ ਮਾਮਲਿਆਂ ਅਤੇ ਡਰੱਗ ਨਾਲ ਮਰਨ ਵਾਲਿਆਂ ਦੇ ਪੀੜਤਾਂ ਦੇ ਜ਼ਖ਼ਮਾਂ ਨੂੰ ਤਾਜ਼ਾ ਕਰਨਾ ਹੈ। 

ਪੰਜਾਬ ਕਾਂਗਰਸ ਪ੍ਰਧਾਨਗੀ ਤੋਂ ਅਸਫੀਤਾ ਦੇ ਚੁੱਕੇ ਨਵਜੋਤ ਸਿੰਘ ਸਿੱਧੂ ਲਗਾਤਾਰ ਬੇਅਦਬੀ ਮਾਮਲੇ ਅਤੇ ਨਸ਼ੀਲੇ ਪਦਾਰਥਾਂ ਦੇ ਮਾਮਲੇ ਦੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਹੇ ਹਨ। ਉਨ੍ਹਾਂ ਹੁਣ ਇੱਕ ਨਿੱਜੀ ਟੀਵੀ ਚੈਨਲ ਦੀ ਵੀਡੀਓ 'ਤੇ ਟਵੀਟ ਕਰਦਿਆਂ ਏਜੀ ਤੇ ਡੀਜੀਪੀ ਦੀ ਨਿਯੁਕਤੀ ਪੀੜਤਾਂ ਦੇ ਜ਼ਖ਼ਮਾਂ ਨੂੰ ਤਾਜ਼ਾ ਕਰਨਾ ਹੈ।

ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ 'ਚ ਨਿਆਂ ਦੀ ਮੰਗ ਅਤੇ ਨਸ਼ੀਲੇ ਪਦਾਰਥਾਂ ਦੇ ਕਾਰੋਬਾਰ ਦੇ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ 'ਚ ਲੋਕਾਂ ਨੇ 2017 ਵਿਚ ਸਾਡੀ ਸਰਕਾਰ ਲਿਆਂਦੀ ਪਰ ਸਰਕਾਰ ਫੇਲ ਰਹੀ ਅਤੇ ਮੁੱਖ ਮੰਤਰੀ ਨੂੰ ਹਟਾ ਦਿੱਤਾ ਗਿਆ ਹੈ। ਹੁਣ ਏਜੀ/ਡੀਜੀਪੀ ਦੀਆਂ ਨਿਯੁਕਤੀਆਂ ਪੀੜਤਾਂ ਦੇ ਜ਼ਖਮਾਂ 'ਤੇ ਲੂਣ ਛਿੜਕਣ ਬਰਾਬਰ ਹਨ, ਜਿਨ੍ਹਾਂ ਨੂੰ ਬਦਲਿਆ ਜਾਣਾ ਚਾਹੀਦਾ ਹੈ।

Get the latest update about truescoop, check out more about navjot singh sidhu, truescoop news, Captain Amarinder Singh & Punjab government

Like us on Facebook or follow us on Twitter for more updates.