ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੇ ਮਹੱਤਵਪੂਰਨ ਕੰਮਾਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ..............

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2017 ਜ਼ਰੀਏ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਮਹੱਤਵਪੂਰਨ ਉਪਰਾਲਿਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਨੂੰ ਯਕੀਨੀ ਬਣਾਇਆ ਹੈ। ਇਹ ਜਾਣਕਾਰੀ ਅੱਜ ਇਥੇ ਉਦਯੋਗ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਦਿੱਤੀ।

ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 91,000 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਕਾਰੋਬਾਰ ਵਿਚ ਅਸਾਨੀ, ਆਟੋ- ਰੀਨਿਊਅਲ ਦੇ ਨਾਲ-ਨਾਲ ਸਾਂਝੇ ਨਿਰੀਖਣ ਅਤੇ ਜ਼ਮੀਨ ਦੀ ਆਨਲਾਈਨ ਅਲਾਟਮੈਂਟ ਵਰਗੇ ਉਪਰਾਲਿਆਂ ਨੇ ਸੂਬੇ ਵਿਚ ਉਦਯੋਗ ਨੂੰ ਤਰੱਕੀ ਦੇ ਰਾਹ 'ਤੇ ਪਾਇਆ ਹੈ।

ਉਨ੍ਹਾਂ ਦੱਸਿਆ ਕਿ ਸੂਬੇ ਵਿਚ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਈਸਟੈਬਲਿਸ਼ਮੈਂਟ ਐਕਟ, 1958 ਤਹਿਤ ਰਜਿਸਟ੍ਰੇਸ਼ਨ ਦੇ ਰੀਨਿਊਅਲ ਦੀ ਜ਼ਰੂਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ ਜਦੋਂ ਕਿ ਫੈਕਟਰੀਜ਼ ਐਕਟ 1948 ਤਹਿਤ ਰਜਿਸਟ੍ਰੇਸ਼ਨ ਲਈ, ਲੇਬਰ (ਆਰ ਐਂਡ ਏ) ਐਕਟ, 1970 ਤਹਿਤ ਠੇਕੇਦਾਰਾਂ ਦੇ ਲਾਇਸੈਂਸ ਲਈ ਅਤੇ ਇੰਟਰ-ਸਟੇਟ ਮਾਈਗ੍ਰੇਂਟ ਵਰਕਮੈੱਨ (ਆਰਈ ਐਂਡ ਸੀਐਸ) ਐਕਟ, 1979 ਤਹਿਤ ਠੇਕੇਦਾਰਾਂ ਦੀ ਰਜਿਸਟ੍ਰੇਸ਼ਨ ਦੀ ਆਟੋ-ਰੀਨਿਊਅਲ ਨੂੰ ਲਾਜ਼ਮੀ ਕੀਤਾ ਗਿਆ ਹੈ।

ਮੰਤਰੀ ਨੇ ਅੱਗੇ ਦੱਸਿਆ ਕਿ ਦਵਾਈਆਂ ਦੇ ਉਤਪਾਦਨ/ਵਿਕਰੀ/ਭੰਡਾਰਨ ਸਬੰਧੀ ਲਾਇਸੈਂਸ ਲਈ ਆਟੋ-ਰਿਟੇਨਸ਼ਨ ਪ੍ਰਦਾਨ ਕੀਤੀ ਗਈ ਹੈ ਜਦਕਿ ਲੇਬਰ ਅਤੇ ਲੀਗਲ ਮੈਟ੍ਰੋਲੋਜੀ ਵਿਭਾਗਾਂ, ਡਾਇਰੈਕਟੋਰੇਟ ਆਫ਼ ਬੋਇਲਰਜ਼ ਅਤੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸੁਝਾਏ ਨਿਯਮਾਂ ਤਹਿਤ ਪਾਲਣਾ ਸਬੰਧੀ ਜਾਂਚ ਲਈ ਅਚਨਚੇਤ ਜਾਂਚ ਕਰਨ ਹਿੱਤ ਕੰਪਿਊਟਰਾਈਜ਼ਡ ਸੈਂਟਰਲ ਇੰਸਪੈਕਸ਼ਨ ਸਿਸਟਮ (www.pbinspections.gov.in) ਲਾਗੂ ਕੀਤਾ ਗਿਆ ਹੈ। 

ਪੰਜਾਬ ਸਰਕਾਰ ਵੱਲੋਂ ਪੰਜਾਬ ਵਿਚ ਈ-ਆਕਸ਼ਨ ਰਾਹੀਂ ਜ਼ਮੀਨਾਂ ਦੀ ਅਲਾਟਮੈਂਟ ਕਰਨ ਲਈ ਕੰਪਿਊਟਰਾਈਜ਼ਡ ਸਿਸਟਮ ਵੀ ਲਾਗੂ ਕੀਤਾ ਗਿਆ ਹੈ। ਇਹ ਆਨਲਾਈਨ ਸਿਸਟਮ ਨਿਵੇਸ਼ਕਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਲਾਟਮੈਂਟ ਪੱਤਰ ਪ੍ਰਾਪਤ ਕਰਨ ਵਿੱਚ ਸਹਾਇਤਾ ਕਰਦਾ ਹੈ।

Get the latest update about Industry Minister sunder sham arora, check out more about TRUESCOOP NEWS, Significant activities, Business Development & to encourage industries

Like us on Facebook or follow us on Twitter for more updates.