ਮੁੱਖ ਮੰਤਰੀ ਨੇ ਸੂਬਾ ਕਾਂਗਰਸ ਕਮੇਟੀ ਦੀ ਨਵੀਂ ਟੀਮ ਨਾਲ ਕੀਤੀ ਮੁਲਾਕਾਤ, ਸਾਰੇ ਮਹੱਤਵਪੂਰਨ ਮੁੱਦਿਆ ਬਾਰੇ ਕੀਤੀ ਗੱਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ................

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਸੂਬਾਈ ਕਾਂਗਰਸ ਲੀਡਰਸ਼ਿਪ ਦੀ ਨਵੀਂ ਟੀਮ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਚੁੱਕੇ ਗਏ ਮੁੱਦਿਆਂ ਸਬੰਧੀ ਪ੍ਰਗਟਾਏ ਖਦਸ਼ੇ ਪਹਿਲਾਂ ਹੀ ਹੱਲ ਲਈ ਸੂਬਾ ਸਰਕਾਰ ਦੇ ਧਿਆਨ ਹਿੱਤ ਹਨ ਜਿਨ੍ਹਾਂ ਉਤੇ ਪਾਰਟੀ ਨਾਲ ਤਾਲਮੇਲ ਰਾਹੀਂ ਕੰਮ ਕੀਤਾ ਜਾ ਰਿਹਾ ਹੈ।

ਨਵਜੋਤ ਸਿੰਘ ਸਿੱਧੂ ਦੀ ਅਗਵਾਈ ਹੇਠ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਦਿਆਂ ਪੱਤਰ ਸੌਂਪਿਆ ਗਿਆ ਜਿਸ ਵਿਚ ਕੁਝ ਮਾਮਲਿਆਂ ਦੇ ਜ਼ਰੂਰੀ ਹੱਲ 'ਤੇ ਲਈ ਲੋੜ ਦਿੱਤਾ ਗਿਆ। ਸੂਬਾਈ ਕਾਂਗਰਸ ਦੀ ਨਵੀਂ ਟੀਮ ਵੱਲੋਂ ਅਹੁਦਾ ਸੰਭਾਲਣ ਤੋਂ ਬਾਅਦ ਇਹ ਮੁੱਖ ਮੰਤਰੀ ਨਾਲ ਪਹਿਲੀ ਮੀਟਿੰਗ ਸੀ ਜਿਸ ਵਿਚ ਨਵਜੋਤ ਸਿੰਘ ਸਿੱਧੂ ਦੇ ਨਾਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਵਰਕਿੰਗ ਪ੍ਰਧਾਨ ਕੁਲਜੀਤ ਸਿੰਘ ਨਾਗਰਾ, ਸੰਗਤ ਸਿੰਘ ਗਿਲਜੀਆ, ਸੁਖਵਿੰਦਰ ਸਿੰਘ ਡੈਨੀ ਤੇ ਪਵਨ ਗੋਇਲ ਵੀ ਨਾਲ ਸਨ।

ਮੁੱਖ ਮੰਤਰੀ ਨੇ ਪਾਰਟੀ ਦੀ ਸੂਬਾਈ ਲੀਡਰਸ਼ਿਪ ਨੂੰ ਆਖਿਆ ਕਿ ਸੂਬਾ ਸਰਕਾਰ ਪਾਰਟੀ ਦੇ 2017 ਵਿਧਾਨ ਸਭਾ ਚੋਣਾਂ ਦੇ ਮੈਨੀਫੈਸਟੋ ਵਿਚ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਵਿਚੋਂ ਬਹੁਤਿਆਂ ਨੂੰ ਪਹਿਲਾਂ ਹੀ ਲਾਗੂ ਕਰ ਚੁੱਕੀ ਹੈ ਅਤੇ ਹੋਰ ਬਾਕੀ ਮਾਮਲੇ ਵੀ ਜਲਦ ਹੱਲ ਹੋ ਜਾਣਗੇ
ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਨੂੰ ਸੁਖਾਵੀਂ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।

ਪਾਰਟੀ ਦੇ ਹਿੱਤ ਵਿਚ ਇਕੱਠਿਆ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਪੰਜਾਬ ਕਾਂਗਰਸ ਪ੍ਰਧਾਨ ਤੇ ਵਰਕਿੰਗ ਪ੍ਰਧਾਨਾਂ ਨੂੰ ਕਿਹਾ, 'ਤੁਹਾਡੀ ਜਿੱਤ ਮੇਰੀ ਜਿੱਤ ਹੈ ਅਤੇ ਸਾਡੀ ਜਿੱਤ ਪਾਰਟੀ ਦੀ ਜਿੱਤ ਹੈ। ਸਾਨੂੰ ਸੂਬੇ ਅਤੇ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਇਕੱਠਿਆਂ ਕੰਮ ਕਰਨ ਦੀ ਲੋੜ ਹੈ।'

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਆਗੂ ਤੇ ਵਰਕਰ ਸਰਕਾਰ ਦੇ ਲੋਕ ਪੱਖੀ ਫੈਸਲੇ ਤੇ ਸਰਕਾਰ ਦੇ ਕੰਮਾਂ ਨੂੰ ਜ਼ਮੀਨੀ ਪੱਧਰ 'ਤੇ ਲੈ ਕੇ ਜਾਣ ਤਾਂ ਜੋ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ ਪਿਛਲੇ ਚਾਰ ਤੋਂ ਵੱਧ ਸਾਲਾਂ ਦੇ ਸਮੇਂ ਦੌਰਾਨ ਕੀਤੇ ਸ਼ਾਨਦਾਰ ਕੰਮਾਂ ਤੋਂ ਜਾਣੂ ਹੋ ਸਕਣ।

ਮੁੱਖ ਮੰਤਰੀ ਨੇ ਸਰਕਾਰ ਅਤੇ ਪਾਰਟੀ ਵਿਚਾਲੇ ਬਿਹਤਰ ਤਾਲਮੇਲ ਯਕੀਨੀ ਬਣਾਉਣ ਲਈ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂਆਂ ਨੂੰ ਨਿਰੰਤਰ ਮਿਲਣ ਦੀ ਪੇਸ਼ਕਸ਼ ਕੀਤੀ।

Get the latest update about amrinder singh, check out more about Working President, Kuljit Singh Nagra, and discussed all the important issues & truescoop news

Like us on Facebook or follow us on Twitter for more updates.