ਜਿਵੇਂ ਕਿ ਤੁਹਾਨੂੰ ਪਤਾ ਹੈ ਕਿ, ਪਾਰਟੀ ਸੂਤਰਾਂ ਨੇ ਵਲੋਂ ਇਹ ਖਬਰ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਕਸ ਵਿਚਾਲੇ ਚਲ ਰਹੇ ਸੰਘਰਸ਼ ਨੂੰ ਖਤਮ ਕਰਨ ਲਈ ਪਾਰਟੀ ਨੇਤਾਵਾਂ ਨਾਲ ਮੀਟਿੰਗ ਕਰਨ ਦਾ ਸੱਦਾ ਦਿੱਤਾ ਹੈ। ਅਤੇ ਹੁਣ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਜੀ ਨੇ 19 ਜੁਲਾਈ ਨੂੰ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਾਰੀ ਯੂਥ ਕਾਂਗਰਸ ਟੀਮ ਦੀ ਇੱਕ ਜ਼ਰੂਰੀ ਮੀਟਿੰਗ ਲਈ ਬੁਲਾਇਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਬਰਿੰਦਰ ਢਿੱਲੋਂ ਜੀ ਨੇ ਕਿਹਾ ਕਿ ਇਸ ਬੈਠਕ ਵਿਚ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਮੁੱਚੀ ਯੂਥ ਕਾਂਗਰਸ ਟੀਮ ਵਲੋਂ ਇੱਕ ਮਤਾ ਪਾਸ ਕਰ ਕੇ ਪਾਰਟੀ ਦੀ ਹਾਈ ਕਮਾਂਡ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਕੌਮੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਜੀ ਨੂੰ ਭੇਜਿਆ ਜਾਵੇਗਾ।
ਇਸ ਵਿਚ ਯੂਥ ਕਾਂਗਰਸ ਦੁਆਰਾ ਇਹ ਅਪੀਲ ਕੀਤੀ ਜਾਵੇਗੀ ਕਿ ਹਰ ਲੀਡਰ ਦਾ ਮਾਣ ਸਨਮਾਨ ਅਤੇ ਭੂਮਿਕਾ ਦੇ ਮੱਦੇਨਜ਼ਰ ਪਾਰਟੀ ਹਾਈ ਕਮਾਂਡ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲਵੇਗੀ ਉਹ ਸਾਰਿਆਂ ਨੂੰ ਮਨਜੂਰ ਹੋਵੇਗਾ। ਇਸ ਦੇ ਨਾਲ ਇਹ ਵੀ ਅਪੀਲ ਕੀਤੀ ਜਾਵੇਗੀ ਕਿ ਉਹ ਪੰਜਾਬ ਸਬੰਧੀ ਜੋ ਵੀ ਫ਼ੈਸਲਾ ਲੈਣਾ ਚਾਹੁੰਦੇ ਹਨ ਉਸ ਦਾ ਨਿਰਣਾ ਛੇਤੀ ਲਿਆ ਜਾਵੇ ਤਾਂ ਜੋ ਪਾਰਟੀ ਪੰਜਾਬ ਦੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਨੂੰ ਜਲਦ ਹੱਲ ਕਰ ਸਕੇਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਜੀ ਨੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਸਾਰੀ ਯੂਥ ਕਾਂਗਰਸ ਨੂੰ ਅਪੀਲ ਕੀਤੀ ਕਿ ਉਹ ਸੋਮਵਾਰ ਨੂੰ ਬਾਅਦ ਦੁਪਹਿਰ 4 ਵਜੇ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪਹੁੰਚਣ।
Get the latest update about truescoopnews, check out more about in punjab congress, truescoop, meeting atmosphere & chandigarh
Like us on Facebook or follow us on Twitter for more updates.