ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ੍ਹ ਡੈਂਟਿਸਟ ਗੁਰਪ੍ਰੀਤ ਕੌਰ ਨਾਲ ਕਰਨਗੇ ਦੂਜਾ ਵਿਆਹ, ਗੁਰਦੁਆਰੇ 'ਚ ਹੋਣਗੀਆਂ ਰਸਮਾਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬਣਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦਾ ਵਿਆਹ ਬਠਿੰਡਾ ਦੀ ਰਹਿਣ ਵਾਲੀ ਡੈਂਟਿਸਟ ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ 'ਚ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਦੀ ਮਾਂ ਦੀ ਇਹੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ...

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕੱਲ ਵੀਰਵਾਰ ਨੂੰ ਦੂਜੀ ਵਾਰ ਵਿਆਹ ਦੇ ਬੰਧਨ ਵਿੱਚ ਬਣਨ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੀਐਮ ਭਗਵੰਤ ਮਾਨ ਦਾ ਵਿਆਹ ਬਠਿੰਡਾ ਦੀ ਰਹਿਣ ਵਾਲੀ ਡੈਂਟਿਸਟ ਗੁਰਪ੍ਰੀਤ ਕੌਰ ਨਾਲ ਚੰਡੀਗੜ੍ਹ 'ਚ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ ਭਗਵੰਤ ਮਾਨ ਦੀ ਮਾਂ ਦੀ ਇਹੀ ਇੱਛਾ ਸੀ ਕਿ ਉਹ ਆਪਣਾ ਘਰ ਵਸਾਉਣ। ਮਾਨ ਲਈ ਨਵੀਂ ਦੁਲਹਨ ਦੀ ਚੋਣ ਉਨ੍ਹਾਂ ਦੀ ਮਾਂ ਅਤੇ ਭੈਣ ਨੇ ਆਪ ਕੀਤੀ ਹੈ। ਭਗਵੰਤ ਮਾਨ ਇੱਕ ਸਾਧਾਰਨ ਘਰ ਦੀ ਕੁੜੀ ਨਾਲ ਵਿਆਹ ਕਰਵਾ ਰਹੇ ਹਨ। ਜਿਸ ਨੂੰ ਉਸ ਦੀ ਮਾਂ ਅਤੇ ਬੇਟੀ ਵੀ ਚੰਗੀ ਤਰ੍ਹਾਂ ਜਾਣਦੇ ਹਨ। ਵਿਆਹ ਦੀਆਂ ਰਸਮਾਂ ਚੰਡੀਗੜ੍ਹ ਦੇ ਸੈਕਟਰ 8 ਦੇ ਗੁਰਦੁਆਰਾ ਸਾਹਿਬ ਵਿਚ ਸਾਦੇ ਢੰਗ ਨਾਲ ਕੀਤੀਆਂ ਜਾਣਗੀਆਂ ਅਤੇ ਇਸ ਵਿਚ ਸਿਰਫ਼ ਵਿਸ਼ੇਸ਼ ਮਹਿਮਾਨ ਹੀ ਸ਼ਾਮਲ ਹੋਣਗੇ। ਸਾਂਸਦ ਰਾਘਵ ਚੱਢਾ ਪ੍ਰਬੰਧਾਂ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ। ਦੱਸਿਆ ਜਾ ਰਿਹਾ ਸੀ ਕਿ ਸੀਐਮ ਭਗਵੰਤ ਮਾਨ ਦੇ ਵਿਆਹ ਸਮਾਗਮ 'ਚ ਸੀਐਮ ਅਰਵਿੰਦ ਕੇਜਰੀਵਾਲ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਪਰਿਵਾਰ ਸਮੇਤ ਵੀ ਮੌਜੂਦ ਰਹਿਣਗੇ। 

ਦਸ ਦਈਏ ਕਿ ਭਗਵੰਤ ਮਾਨ ਦੀ ਪਹਿਲੀ ਪਤਨੀ ਸਿਆਸਤ ਵਿੱਚ ਆਉਣ ਤੋਂ ਖੁਸ਼ ਨਹੀਂ ਸੀ। ਮਾਨ ਇਸ ਤੋਂ ਪਹਿਲਾਂ ਪੰਜਾਬ ਪੀਪਲਜ਼ ਪਾਰਟੀ ਤੋਂ ਚੋਣ ਲੜ ਚੁੱਕੇ ਹਨ। ਹਾਲਾਂਕਿ ਉਹ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ। 2014 ਵਿੱਚ ਜਦੋਂ ਭਗਵੰਤ ਮਾਨ ਨੇ ਸੰਗਰੂਰ ਤੋਂ ਲੋਕ ਸਭਾ ਚੋਣ ਲੜੀ ਸੀ ਤਾਂ ਪਰਿਵਾਰ ਵਿੱਚ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਭਗਵੰਤ ਮਾਨ ਦਾ ਆਪਣੀ ਪਹਿਲੀ ਪਤਨੀ ਤੋਂ 2015 ਵਿੱਚ ਤਲਾਕ ਹੋ ਗਿਆ ਸੀ। CM ਮਾਨ ਦੀ ਪਹਿਲੀ ਪਤਨੀ ਦੋਨੋ ਬੱਚਿਆਂ ਦੇ ਨਾਲ ਅਮਰੀਕਾ ਚਲੀ ਗਈ। ਭਗਵੰਤ ਮਾਨ ਦੀ ਧੀ ਸੀਰਤ ਕੌਰ ਮਾਨ ਅਤੇ ਪੁੱਤ ਦਿਲਸ਼ਾਨ ਮਾਨ ਅਮਰੀਕਾ ਵਿਚ ਰਹਿੰਦੇ ਹਨ। ਉਨ੍ਹਾਂ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਵੀ ਸ਼ਿਰਕਤ ਕੀਤੀ।

ਇਸ ਤੋਂ ਪਹਿਲਾਂ ਭਗਵੰਤ ਮਾਨ ਨੇ ਆਪਣੇ ਪਿਛਲੇ ਤਲਾਕ ਬਾਰੇ ਕਿਹਾ ਸੀ ਕਿ ਉਨ੍ਹਾਂ ਨੂੰ ਪਰਿਵਾਰ ਜਾਂ ਪੰਜਾਬ ਵਿੱਚੋਂ ਇੱਕ ਦੀ ਚੋਣ ਕਰਨੀ ਪਵੇਗੀ। ਹਾਲਾਂਕਿ ਉਨ੍ਹਾਂ ਨੇ ਪੰਜਾਬ ਨੂੰ ਚੁਣਿਆ। ਉਨ੍ਹਾਂ ਨੇ ਆਪਣੇ ਬੇਟੇ ਦਿਲਸ਼ਾਨ ਅਤੇ ਬੇਟੀ ਸੀਰਤ ਦੀ ਵੀ ਤਾਰੀਫ ਕੀਤੀ। ਮਾਨ ਨੇ ਆਪਣੀ ਪਹਿਲੀ ਪਤਨੀ ਦੀ ਬੱਚਿਆਂ ਦੀ ਪਰਵਰਿਸ਼ ਵੀ ਬਹੁਤ ਵਧੀਆ ਢੰਗ ਨਾਲ ਕੀਤੀ।

Get the latest update about BHAGWANT MANN, check out more about BHAGWANT MANN MARRIAGE, BHAGWANT MANN LIFE, BHAGWANT & BREAKING NEWS

Like us on Facebook or follow us on Twitter for more updates.