ਵੱਡੀ ਖਬਰ: ਕੈਪਟਨ ਨੇ ਮਨਜ਼ੂਰ ਕੀਤਾ IG ਕੁੰਵਰ ਵਿਜੇ ਪ੍ਰਤਾਪ ਦਾ ਅਸਤੀਫਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ...

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਗਠਿਤ ਵਿਸ਼ੇਸ਼ ਜਾਂਚ ਟੀਮ (SIT) ਦੇ ਮੁਖੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸੋਮਵਾਰ ਨੂੰ ਮਨਜ਼ੂਰ ਕਰ ਲਿਆ ਹੈ।

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਅਸਵੀਕਾਰ ਕਰ ਦਿੱਤਾ ਸੀ ਤੇ ਕਿਹਾ ਸੀ ਕਿ ਸੂਬੇ ਨੂੰ ਉਨ੍ਹਾਂ ਵਰਗੇ ਯੋਗ ਅਫਸਰਾਂ ਦੀਆਂ ਸੇਵਾਵਾਂ ਦੀ ਲੋੜ ਹੈ ਪਰ ਕਰੀਬ ਚਾਰ ਦਿਨਾਂ ਬਾਅਦ ਸੀਐਮ ਨੇ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਗ੍ਰਹਿ ਵਿਭਾਗ ਨੂੰ ਭੇਜ ਦਿੱਤਾ। ਜਾਣਕਾਰੀ ਮੁਤਾਬਕ, ਗ੍ਰਹਿ ਵਿਭਾਗ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਸੂਚਨਾ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਵੀ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਹਾਲ 'ਚ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਸੰਬੰਧਤ ਐਸਆਈਟੀ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਸੀ ਤੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤਾ ਸੀ ਕਿ ਇਸ ਮਾਮਲੇ ਦੀ ਜਾਂਚ ਲਈ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ, ਜਿਸ ਤੋਂ ਮੌਜੂਦਾ ਐਸਆਈਟੀ ਦੇ ਮੁੱਖੀ (ਕੁੰਵਰ ਵਿਜੈ ਪ੍ਰਤਾਪ ਸਿੰਘ) ਨੂੰ ਵੱਖ ਰੱਖਿਆ ਜਾਵੇ।

Get the latest update about IG Kunwar Vijay, check out more about resignation, Truescoop, Truescoop News & accepts

Like us on Facebook or follow us on Twitter for more updates.